ਮੀਟਿੰਗ ਵਿੱਚ ਵੱਖ-ਵੱਖ ਤਕਨੀਕੀ ਪੱਖਾਂ 'ਤੇ ਵੀ ਵਿਚਾਰ ਵਟਾਂਦਰੇ ਹੋਏ ਤੇ ਗਲਿਆਰੇ ਦੇ ਵੇਰਵਿਆਂ ਬਾਰੇ ਵੀ ਗੱਲਬਾਤ ਹੋਈ। ਭਾਰਤੀ ਵਫ਼ਦ ਦੀ ਅਗਵਾਈ ਗ੍ਰਹਿ ਮੰਤਰਾਲੇ ਦੇ ਸੰਯੁਕਤ ਸਕੱਤਰ ਐਸਸੀਐਲ ਦਾਸ ਵੱਲੋਂ ਕੀਤੀ ਗਈ ਤੇ ਪਾਕਿਸਤਾਨ ਵਾਲੇ ਪਾਸਿਓਂ ਡਾ. ਮੁਹੰਮਦ ਫੈਜ਼ਲ (ਸਾਰਕ ਅਧਿਕਾਰੀ) ਪਹੁੰਚੇ ਹੋਏ ਸਨ। ਦੋਵਾਂ ਨੇ ਕਰਤਾਰਪੁਰ ਸਾਹਿਬ ਗਲਿਆਰੇ ਦੀ ਉਸਾਰੀ ਲਈ ਇਕੱਠਿਆਂ ਤੇ ਤੇਜ਼ੀ ਨਾਲ ਕੰਮ ਕਰਨ 'ਤੇ ਸਹਿਮਤੀ ਜਤਾਈ।
ਹੁਣ ਆਉਂਦੀ 19 ਮਾਰਚ ਨੂੰ ਦੋਵੇਂ ਦੇਸ਼ ਸਰਹੱਦ 'ਤੇ ਗਲਿਆਰੇ ਦੇ ਮੇਲ ਬਿੰਦੂ ਤੈਅ ਕਰਨਗੇ। ਉਦੋਂ ਦੋਵੇਂ ਦੇਸ਼ਾਂ ਦੇ ਤਕਨੀਕੀ ਮਾਹਰ ਹੀ ਸ਼ਾਮਲ ਹੋਣਗੇ। ਇਸ ਉਪਰੰਤ ਦੋ ਅਪਰੈਲ 2019 ਨੂੰ ਪਾਕਿਸਤਾਨ ਦੇ ਵਾਹਗਾ ਵਿੱਚ ਵੀ ਬੈਠਕ ਹੋਵੇਗੀ।