India Canada Crisis: ਭਾਰਤ ਤੇ ਕੈਨੇਡਾ ਵਿਚਾਲੇ ਇੱਕ ਵਾਰ ਫਿਰ ਤਣਾਅ ਵਧਦਾ ਨਜ਼ਰ ਆ ਰਿਹਾ ਹੈ। ਕੈਨੇਡੀਅਨ ਸਕਿਓਰਿਟੀ ਇੰਟੈਲੀਜੈਂਸ ਸਰਵਿਸ (ਸੀਐਸਆਈਐਸ) ਦਾ ਕਹਿਣਾ ਹੈ ਕਿ ਚੀਨ ਤੇ ਭਾਰਤ ਗੈਰ-ਕਾਨੂੰਨੀ ਫੰਡਿੰਗ ਤੇ ਪ੍ਰਚਾਰ ਮੁਹਿੰਮ ਚਲਾ ਕੇ ਆਪਣੇ ਦੇਸ਼ਾਂ ਦੇ ਪ੍ਰਵਾਸੀ ਭਾਈਚਾਰਿਆਂ ਨੂੰ ਪ੍ਰਭਾਵਿਤ ਕਰ ਰਹੇ ਹਨ। 

Continues below advertisement


ਸੀਐਸਆਈਐਸ ਨੇ ਆਪਣੀ ਇੱਕ ਰਿਪੋਰਟ ਵਿੱਚ ਦਾਅਵਾ ਕੀਤਾ ਹੈ ਕਿ ਭਾਰਤ ਨੇ ਕੈਨੇਡਾ ਦੀ ਅੰਦਰੂਨੀ ਰਾਜਨੀਤੀ ਵਿੱਚ ਵੀ ਦਖ਼ਲਅੰਦਾਜ਼ੀ ਕੀਤੀ ਹੈ। ਉਹ ਫੰਡਿੰਗ ਤੇ ਹੋਰ ਮਦਦ ਦੇ ਕੇ ਆਪਣੀ ਪਸੰਦ ਦੇ ਨੇਤਾਵਾਂ ਨੂੰ ਕੈਨੇਡੀਅਨ ਪਾਰਲੀਮੈਂਟ ਵਿੱਚ ਭੇਜਣ ਦੀ ਕੋਸ਼ਿਸ਼ ਕਰ ਰਿਹਾ ਹੈ।



ਇਸ ਰਿਪੋਰਟ ਵਿੱਚ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਭਾਰਤ ਸਰਕਾਰ ਕੈਨੇਡਾ ਦੇ ਅੰਦਰੂਨੀ ਮਾਮਲਿਆਂ ਵਿੱਚ ਦਖਲਅੰਦਾਜ਼ੀ ਕਰਕੇ ਖਾਲਿਸਤਾਨ ਲਹਿਰ ਦੇ ਸਮਰਥਨ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਵਿੱਚ ਵੱਡੀ ਭੂਮਿਕਾ ਨਿਭਾਅ ਰਹੀ ਹੈ। 'ਦ ਗਲੋਬਲ ਐਂਡ ਮੇਲ' ਮੁਤਾਬਕ, ਸੀਐਸਆਈਐਸ ਨੇ ਇਸ ਰਿਪੋਰਟ ਕੰਟਰੀ ਸਮਰੀਜ਼' ਦਾ ਨਾਮ ਦਿੱਤਾ ਹੈ।




ਇਹ ਵੀ ਪੜ੍ਹੋ: Diesel Cars In India: ਹੁਣ ਨਹੀਂ ਵਿਕਣਗੀਆਂ ਡੀਜ਼ਲ ਕਾਰਾਂ? ਕਿਉਂ ਛਿੜੀ ਇਸ ਗੱਲ ਦੀ ਚਰਚਾ, ਜਾਣੋ


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।