India Canada Tension: ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅ ਦਰਮਿਆਨ ਪ੍ਰਧਾਨ ਮੰਤਰੀ ਟਰੂਡੋ ਦੀ ਸਾਬਕਾ ਗੱਠਜੋੜ ਭਾਈਵਾਲ ਨਿਊ ਡੈਮੋਕ੍ਰੇਟਿਕ ਪਾਰਟੀ (ਐੱਨ.ਡੀ.ਪੀ.) ਦੇ ਨੇਤਾ ਜਗਮੀਤ ਸਿੰਘ ਨੇ ਸੋਮਵਾਰ ਨੂੰ ਦਾਅਵਾ ਕੀਤਾ ਕਿ ਕੈਨੇਡੀਅਨ ਸਿੱਖਾਂ 'ਚ ਡਰ ਹੈ ਅਤੇ ਉਨ੍ਹਾਂ ਕੈਨੇਡੀਅਨ ਸਰਕਾਰ ਨੂੰ ਭਾਰਤ ਵਿਰੁੱਧ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ, ਖਾਸ ਤੌਰ 'ਤੇ ਕੂਟਨੀਤਕ ਪਾਬੰਦੀਆਂ ਦੀ ਵੀ ਮੰਗ ਕੀਤੀ ਹੈ।


ਇੱਕ ਬਿਆਨ ਵਿੱਚ ਉਨ੍ਹਾਂ ਕਿਹਾ, "ਅਸੀਂ ਭਾਰਤ ਦੇ ਡਿਪਲੋਮੈਟਾਂ ਨੂੰ ਕੱਢਣ ਦੇ ਅੱਜ ਦੇ ਫੈਸਲੇ ਦਾ ਸਮਰਥਨ ਕਰਦੇ ਹਾਂ ਅਤੇ ਅਸੀਂ ਕੈਨੇਡਾ ਸਰਕਾਰ ਨੂੰ ਇੱਕ ਵਾਰ ਫਿਰ ਭਾਰਤ ਦੇ ਖਿਲਾਫ ਕੂਟਨੀਤਕ ਪਾਬੰਦੀਆਂ ਲਗਾਉਣ, ਕੈਨੇਡਾ ਵਿੱਚ ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐੱਸ.ਐੱਸ.) 'ਤੇ  ਪਾਬੰਦੀ ਲਗਾਉਣ ਅਤੇ ਕੈਨੇਡੀਅਨ ਧਰਤੀ 'ਤੇ ਸੰਗਠਿਤ ਅਪਰਾਧਿਕ ਗਤੀਵਿਧੀਆਂ ਵਿੱਚ ਹਿੱਸਾ ਲੈਣ ਵਾਲੇ ਕਿਸੇ ਵੀ ਵਿਅਕਤੀ ਲਈ ਸਭ ਤੋਂ ਸਖ਼ਤ ਸਜ਼ਾ ਦੀ ਅਪੀਲ ਕਰਦੇ ਹਾਂ।"



'ਰਾਇਲ ਕੈਨੇਡੀਅਨ ਮਾਊਂਟੇਡ ਪੁਲਿਸ ਦੀ ਸੂਚਨਾ ਤੋਂ ਬਾਅਦ ਬਹੁਤ ਚਿੰਤਤ'


ਜਗਮੀਤ ਸਿੰਘ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਪਾਰਟੀ ਰਾਇਲ ਕੈਨੇਡੀਅਨ ਮਾਉਂਟਿਡ ਪੁਲਿਸ (RCMP) ਦੁਆਰਾ ਜਾਰੀ ਕੀਤੀ ਗਈ ਸੂਚਨਾ ਤੋਂ ਬਹੁਤ ਚਿੰਤਤ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਭਾਰਤ ਸਰਕਾਰ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਮਿਲ ਕੇ ਕੈਨੇਡੀਅਨ ਧਰਤੀ 'ਤੇ ਅੱਤਵਾਦ ਫੈਲਾ ਰਹੀ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਦੇ ਲੋਕ ਖਾਸ ਕਰਕੇ ਕੈਨੇਡਾ ਵਿੱਚ ਸਿੱਖ ਭਾਈਚਾਰਾ ਡਰ, ਧਮਕੀਆਂ, ਪ੍ਰੇਸ਼ਾਨੀਆਂ ਅਤੇ ਹਿੰਸਾ ਵਿੱਚ ਘਿਰਿਆ ਹੋਇਆ ਹੈ। ਇਸ ਵਿੱਚ ਮੁੱਖ ਤੌਰ 'ਤੇ ਜਬਰੀ ਵਸੂਲੀ, ਹਿੰਸਾ ਅਤੇ ਚੋਣ ਦਖਲ ਸ਼ਾਮਲ ਹੈ, ਜੋ ਕਥਿਤ ਤੌਰ 'ਤੇ ਭਾਰਤੀ ਅਧਿਕਾਰੀਆਂ ਦੇ ਹੱਥਾਂ ਵਿਚ ਹੈ।


ਨਿੱਝਰ ਦੇ ਕਤਲ ਵਿੱਚ ਭਾਰਤੀ ਅਧਿਕਾਰੀਆਂ ਦੇ ਹੋਣ ਨੂੰ ਲੈ ਕੇ ਪੁਖਤਾ ਸਬੂਤ  


ਜਗਮੀਤ ਸਿੰਘ ਨੇ ਅੱਗੇ ਦੋਸ਼ ਲਾਇਆ ਕਿ ਕੈਨੇਡਾ ਕੋਲ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤੀ ਅਧਿਕਾਰੀਆਂ ਨੂੰ ਜੋੜਨ ਵਾਲੇ ਭਰੋਸੇਯੋਗ ਸਬੂਤ ਹਨ। ਕੈਨੇਡਾ ਦੀ ਧਰਤੀ 'ਤੇ ਕੈਨੇਡੀਅਨ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਨਰਿੰਦਰ ਮੋਦੀ ਸਰਕਾਰ ਸ਼ਾਮਲ ਸੀ ਅਤੇ ਸੰਯੁਕਤ ਰਾਜ ਪਹਿਲਾਂ ਹੀ ਕਈ ਵਿਅਕਤੀਆਂ ਨੂੰ ਸਬੰਧਤ ਅਪਰਾਧਾਂ ਲਈ ਦੋਸ਼ੀ ਠਹਿਰਾ ਚੁੱਕਾ ਹੈ - ਫਿਰ ਵੀ ਐਨਡੀਪੀ ਨੂੰ ਭਾਰਤ ਦੀ ਸੰਭਾਵੀ ਵਿਨਾਸ਼ਕਾਰੀ ਗਤੀਵਿਧੀਆਂ ਨੂੰ ਵਿਦੇਸ਼ੀ ਦਖਲਅੰਦਾਜ਼ੀ ਦੀ ਜਾਂਚ ਵਿੱਚ ਸ਼ਾਮਲ ਕਰਵਾਉਣ ਲਈ ਸੰਘਰਸ਼ ਕਰਨਾ ਪਿਆ।"