India Expels Canada Diplomat: ਖਾਲਿਸਤਾਨੀ ਨਿੱਝਰ ਦੀ ਹੱਤਿਆ ਬਾਰੇ ਦਾਅਵੇ ਮਗਰੋਂ ਭਾਰਤ ਸਰਕਾਰ ਦਾ ਵੱਡਾ ਐਕਸ਼ਨ, ਕੈਨੇਡੀਅਨ ਡਿਪਲੋਮੈਟ ਨੂੰ ਦੇਸ਼ ਛੱਡਣ ਦਾ ਹੁਕਮ
India Expels Canada Diplomat: ਖਾਲਿਸਤਾਨੀ ਨਿੱਝਰ ਦੀ ਹੱਤਿਆ ਬਾਰੇ ਦਾਅਵੇ ਮਗਰੋਂ ਭਾਰਤ ਸਰਕਾਰ ਦਾ ਵੱਡਾ ਐਕਸ਼ਨ, ਕੈਨੇਡੀਅਨ ਡਿਪਲੋਮੈਟ ਨੂੰ ਦੇਸ਼ ਛੱਡਣ ਦਾ ਹੁਕਮ
India-Canada: ਭਾਰਤ ਤੇ ਕੈਨੇਡਾ ਵਿਚਾਲੇ ਤਣਾਅ ਵਧ ਗਿਆ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਪਿੱਛੇ ਭਾਰਤੀ ਏਜੰਸੀਆਂ ਦੇ ਹੱਥ ਬਾਰੇ ਦਾਅਵਾ ਕਰਨ ਮਗਰੋਂ ਭਾਰਤ ਨੇ ਵੱਡਾ ਐਕਸ਼ਨ ਲਿਆ ਹੈ। ਭਾਰਤ ਨੇ ਇੱਕ ਕੈਨੇਡੀਅਨ ਡਿਪਲੋਮੈਟ ਨੂੰ ਦੇਸ਼ ਵਿੱਚ ਕੱਢ ਦਿੱਤਾ ਹੈ।
ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ, "ਭਾਰਤ ਵਿੱਚ ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਅੱਜ ਤਲਬ ਕੀਤਾ ਗਿਆ ਤੇ ਭਾਰਤ ਵਿੱਚ ਸਥਿਤ ਇੱਕ ਸੀਨੀਅਰ ਕੈਨੇਡੀਅਨ ਡਿਪਲੋਮੈਟ ਨੂੰ ਕੱਢਣ ਦੇ ਭਾਰਤ ਸਰਕਾਰ ਦੇ ਫੈਸਲੇ ਬਾਰੇ ਜਾਣਕਾਰੀ ਦਿੱਤੀ ਗਈ। ਸਬੰਧਤ ਡਿਪਲੋਮੈਟ ਨੂੰ ਅਗਲੇ ਪੰਜ ਦਿਨਾਂ ਵਿੱਚ ਭਾਰਤ ਛੱਡਣ ਲਈ ਕਿਹਾ ਗਿਆ ਹੈ। ਇਹ ਫੈਸਲਾ ਸਾਡੇ ਅੰਦਰੂਨੀ ਮਾਮਲਿਆਂ ਵਿੱਚ ਕੈਨੇਡੀਅਨ ਡਿਪਲੋਮੈਟਾਂ ਦੀ ਦਖਲਅੰਦਾਜ਼ੀ ਤੇ ਭਾਰਤ ਵਿਰੋਧੀ ਗਤੀਵਿਧੀਆਂ ਵਿੱਚ ਉਨ੍ਹਾਂ ਦੀ ਸ਼ਮੂਲੀਅਤ 'ਤੇ ਭਾਰਤ ਸਰਕਾਰ ਦੀ ਵਧ ਰਹੀ ਚਿੰਤਾ ਨੂੰ ਦਰਸਾਉਂਦਾ ਹੈ।"
ਦੱਸ ਦਈਏ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਪਿੱਛੇ ਭਾਰਤੀ ਏਜੰਸੀਆਂ ਦੇ ਹੱਥ ਬਾਰੇ ਦਾਅਵਾ ਕਰਨ ਮਗਰੋਂ ਦੁਨੀਆ ਭਰ ਵਿੱਚ ਹਲਚਲ ਮੱਚ ਗਈ ਹੈ। ਉਧਰ, ਭਾਰਤੀ ਵਿਦੇਸ਼ ਮੰਤਰਾਲੇ ਨੇ ਕੈਨੇਡਾ ਨੂੰ ਸਖਤ ਜਵਾਬ ਦਿੱਤਾ ਹੈ। ਭਾਰਤੀ ਵਿਦੇਸ਼ ਮੰਤਰਾਲੇ ਨੇ ਕੈਨੇਡਾ ਦੇ ਦੋਸ਼ਾਂ ਨੂੰ ਬੇਤੁਕਾ ਤੇ ਪ੍ਰੇਰਿਤ ਕਰਾਰ ਦਿੱਤਾ ਹੈ।
ਭਾਰਤ ਨੇ ਕਿਹਾ ਹੈ ਕਿ ਅਜਿਹੇ ਦੋਸ਼ ਸਿਰਫ ਉਨ੍ਹਾਂ ਖਾਲਿਸਤਾਨੀ ਅੱਤਵਾਦੀਆਂ ਤੇ ਕੱਟੜਪੰਥੀਆਂ ਤੋਂ ਧਿਆਨ ਹਟਾਉਣ ਲਈ ਹਨ, ਜਿਨ੍ਹਾਂ ਨੂੰ ਲੰਬੇ ਸਮੇਂ ਤੋਂ ਕੈਨੇਡਾ ਵਿੱਚ ਸ਼ਰਨ ਦਿੱਤੀ ਗਈ ਹੈ ਤੇ ਜੋ ਭਾਰਤ ਦੀ ਖੇਤਰੀ ਏਕਤਾ ਤੇ ਅਖੰਡਤਾ ਲਈ ਲਗਾਤਾਰ ਖਤਰਾ ਬਣੇ ਹੋਏ ਹਨ।
ਇਹ ਵੀ ਪੜ੍ਹੋ: Viral Video: ਇਸ ਨੂੰ ਕਹਿੰਦੇ ਹਨ ਜਾਣ ਬੁੱਝ ਕੇ ਜੋਖਮ ਲੈਣਾ! ਬੰਦੇ ਦੀ ਐਕਸ਼ਨ-ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼
ਭਾਰਤੀ ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਬਿਆਨ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਉਸ ਬਿਆਨ ਦਾ ਸਿੱਧਾ ਖੰਡਨ ਕੀਤਾ ਗਿਆ ਹੈ, ਜਿਸ ਵਿੱਚ ਟਰੂਡੋ ਨੇ ਸੰਸਦ ਵਿੱਚ ਬੋਲਦਿਆਂ ਨਿੱਝਰ ਦੇ ਕਤਲ ਨੂੰ ਭਾਰਤ ਨਾਲ ਜੋੜਿਆ ਸੀ। ਇਸ ਤੋਂ ਇਲਾਵਾ ਵਿਦੇਸ਼ ਮੰਤਰੀ ਮੇਲਾਨੀਆ ਜੌਲੀ ਦੇ ਬਿਆਨ ਦੀ ਵੀ ਆਲੋਚਨਾ ਕੀਤੀ ਗਈ ਹੈ।
ਇਹ ਵੀ ਪੜ੍ਹੋ: Viral Video: ਕਾਰ ਸਵਾਰ ਨੌਜਵਾਨਾਂ ਨੇ ਮਜ਼ਾਕ-ਮਜ਼ਾਕ 'ਚ ਸਾਈਕਲ ਸਵਾਰ ਨੂੰ ਉਡਾਇਆ, ਹੈਰਾਨ ਕਰਨ ਵਾਲੀ ਵੀਡੀਓ ਹੋਈ ਵਾਇਰਲ