ਕਰਤਾਰਪੁਰ ਲਾਂਘੇ ਦੇ ਤਕਨੀਕੀ ਪਹਿਲੂਆਂ 'ਤੇ ਪਾਕਿ ਨਾਲ ਬੈਠਕ ਕਰਨਾ ਚਾਹੁੰਦਾ ਭਾਰਤ
ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕੇ ਭਾਰਤ ਨੇ ਕਰਤਾਰਪੁਰ ਲਾਂਘੇ ਦੇ ਤਕਨੀਕੀ ਪਹਿਲੂਆਂ ਬਾਰੇ ਗੱਲਬਾਤ ਕਰਨ ਲਈ ਪਾਕਿਸਤਾਨ ਨਾਲ ਬੈਠਕ ਕਰਨ ਦੀ ਤਜਵੀਜ਼ ਪੇਸ਼ ਕੀਤੀ ਹੈ।
ਚੰਡੀਗੜ੍ਹ: ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕੇ ਭਾਰਤ ਨੇ ਕਰਤਾਰਪੁਰ ਲਾਂਘੇ ਦੇ ਤਕਨੀਕੀ ਪਹਿਲੂਆਂ ਬਾਰੇ ਗੱਲਬਾਤ ਕਰਨ ਲਈ ਪਾਕਿਸਤਾਨ ਨਾਲ ਬੈਠਕ ਕਰਨ ਦੀ ਤਜਵੀਜ਼ ਪੇਸ਼ ਕੀਤੀ ਹੈ।
Sources: India had proposed to Pakistan to hold technical level meetings in 1st week of August to work out arrangements, & finalise the alignment of the interim approach path for the Kartarpur Corridor. Pakistan hasn't responded yet. A reminder has also been issued to Pakistan. pic.twitter.com/T35ZkQfXvC
— ANI (@ANI) August 10, 2019
ਰਤ ਨੇ ਪਾਕਿਸਤਾਨ ਨੂੰ ਅਗਸਤ ਦੇ ਪਹਿਲੇ ਹਫਤੇ ਬੈਠਕ ਕਰਨ ਦਾ ਪ੍ਰਸਤਾਵ ਦਿੱਤਾ ਸੀ ਤਾਂ ਜੋ ਲਾਂਘੇ ਦੇ ਨਿਰਮਾਣ ਲਈ ਪ੍ਰਬੰਧ ਪੂਰੇ ਕੀਤੇ ਜਾ ਸਕਣ ਤੇ ਲਾਂਘੇ ਨੂੰ ਅੰਤਿਮ ਰੂਪ ਦਿੱਤਾ ਜਾ ਸਕੇ। ਹਾਲਾਂਕਿ ਪਾਕਿਸਤਾਨ ਨੇ ਹਾਲੇ ਤਕ ਇਸ ਬਾਰੇ ਕੋਈ ਜਵਾਬ ਨਹੀਂ ਦਿੱਤਾ।
ਦੱਸ ਦੇਈਏ ਭਾਰਤ ਵੱਲੋਂ ਪਾਕਿਸਤਾਨ ਨੂੰ ਇਸ ਬਾਰੇ ਯਾਦ-ਪੱਤਰ ਵੀ ਜਾਰੀ ਕੀਤਾ ਗਿਆ ਹੈ, ਪਰ ਹਾਲੇ ਤਕ ਪਾਕਿਸਤਾਨ ਵੱਲੋਂ ਇਸ ਬਾਰੇ ਕੋਈ ਪ੍ਰਤੀਕਿਰਿਆ ਨਹੀਂ ਆਈ। ਦਰਅਸਲ ਜੰਮੂ-ਕਸ਼ਮੀਰ 'ਤੇ ਲਏ ਫੈਸਲੇ ਤੋਂ ਬਾਅਦ ਪਾਕਿਸਤਾਨ ਭਾਰਤ ਨਾਲ ਤਲਖ਼ੀ ਦਿਖਾ ਰਿਹਾ ਹੈ।
ਪਾਕਿਸਤਾਨ ਨੇ ਪਹਿਲਾਂ ਭਾਰਤ ਨਾਲ ਵਪਾਰਕ ਸਬੰਧ ਤੋੜ ਦਿੱਤੇ। ਭਾਰਤ ਵਿੱਚ ਆਪਣੇ ਹਾਈ ਕਮਿਸ਼ਨਰ ਨੂੰ ਨਾ ਭੇਜਣ ਦਾ ਫੇਸਲਾ ਕੀਤਾ ਤੇ ਪਾਕਿਸਤਾਨ ਵਿੱਚ ਵੀ ਭਾਰਤੀ ਹਾਈ ਕਮਿਸ਼ਨਰ ਨੂੰ ਵਾਪਸ ਭੇਜ ਦਿੱਤਾ। ਇਸ ਮਗਰੋਂ ਪਾਕਿਸਤਾਨ ਨੇ ਭਾਰਤ ਨਾਲ ਰੇਲ ਤੇ ਬੱਸ ਸੇਵਾ ਵੀ ਠੱਪ ਕਰ ਦਿੱਤੀ। ਹਾਲਾਂਕਿ ਦੋਵਾਂ ਦੇਸ਼ਾਂ ਦੀ ਤਲਖ਼ੀ ਦਾ ਲਾਂਘੇ 'ਤੇ ਕੋਈ ਅਸਰ ਨਹੀਂ ਪਿਆ ਹੈ।