ਨਵੀਂ ਦਿੱਲੀ: ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਭਾਰਤ ਨੂੰ ਰਣਨੀਤਕ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਆਲਮੀ ਚੁਣੌਤੀਆਂ ਦੇ ਹੱਲ ਲਈ ਅਮਰੀਕਾ ਦੇ ਦੋਵਾਂ ਪਾਰਟੀਆਂ ਦਾ ਹਮੇਸ਼ਾਂ ਸਮਰਥਨ ਮਿਲਿਆ ਹੈ। ਇਹ ਪੁੱਛੇ ਜਾਣ 'ਤੇ ਕਿ ਕੀ ਭਾਰਤ ਸੰਯੁਕਤ ਰਾਜ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋਅ ਬਾਇਡੇਨ ਦੀ ਨਵੀਂ ਬਣੀ ਟੀਮ ਦੇ ਸੰਪਰਕ ਵਿਚ ਹੈ, ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ੍ਰੀਵਾਸਤਵ ਨੇ ਇਹ ਗੱਲ ਕਹੀ।
ਸ੍ਰੀਵਾਸਤਵ ਨੇ ਇੱਕ ਆਨਲਾਈਨ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਉਹ ਭਾਰਤ-ਅਮਰੀਕਾ ਸਬੰਧਾਂ ਨੂੰ ਹੋਰ ਮਜਬੂਤ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ, “ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਬਾਇਡੇਨ ਨਾਲ ਗੱਲਬਾਤ ਤੋਂ ਬਾਅਦ ਜਾਰੀ ਪ੍ਰੈਸ ਬਿਆਨ ਜ਼ਰੂਰ ਦੇਖਿਆ ਹੋਵੇਗਾ। ਜਿਸ 'ਚ ਕਿਹਾ ਗਿਆ ਕਿ ਭਾਰਤ-ਅਮਰੀਕਾ ਦੇ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰ ਲਈ ਉਨ੍ਹਾਂ ਨੂੰ ਇਕੱਠੇ ਕੰਮ ਕਰਨ ਲਈ ਉਤਸ਼ਾਹਤ ਹਨ।"
ਉਨ੍ਹਾਂ ਅੱਗੇ ਕਿਹਾ, "ਜਿਵੇਂ ਕਿ ਤੁਸੀਂ ਜਾਣਦੇ ਹੀ ਹੋ, ਭਾਰਤ ਨਾਲ ਰਣਨੀਤਕ ਭਾਈਵਾਲੀ ਨੂੰ ਮਜ਼ਬੂਤ ਕਰਨ ਅਤੇ ਵਿਸ਼ਵ ਚੁਣੌਤੀਆਂ ਦੇ ਹੱਲ ਲਈ ਮਿਲ ਕੇ ਕੰਮ ਕਰਨ ਲਈ ਦੋਵਾਂ ਅਮਰੀਕੀ ਪਾਰਟੀਆਂ ਦਾ ਸਮਰਥਨ ਮਿਲਿਆ ਹੈ।"
ਸਾਵਧਾਨ! ਸਫ਼ਰ ਕਰਨ ਲਈ ਰਾਤ 12 ਤੋਂ 6 ਵਜੇ ਦਾ ਸਮਾਂ ਹੁੰਦਾ ਹੈ ਬੇਹੱਦ ਖ਼ਤਰਨਾਕ, ਮੌਤਾਂ ਦੇ ਇਹ ਅੰਕੜੇ ਕਰ ਦੇਣਗੇ ਹੈਰਾਨ
ਅਹਿਮ ਗੱਲ ਇਹ ਹੈ ਕਿ ਪੀਐਮ ਮੋਦੀ ਨੇ ਸੰਯੁਕਤ ਰਾਜ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋਅ ਬਾਇਡੇਨ ਅਤੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੂੰ ਉਨ੍ਹਾਂ ਦੀਆਂ ਚੋਣਾਂ ਜਿੱਤਣ ਲਈ ਵਧਾਈ ਦਿੱਤੀ ਸੀ, ਅਤੇ ਨਾਲ ਹੀ ਭਾਰਤ-ਅਮਰੀਕਾ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਫੋਨ ਗੱਲਬਾਤ ਕੀਤੀ ਸੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਅਮਰੀਕਾ ਵਿਚ ਕਿਸੇ ਦੀ ਵੀ ਧਿਰ ਦੀ ਹੋਵੇ ਸਰਕਾਰ ਭਾਰਤ ਨੂੰ ਹਮੇਸ਼ਾਂ ਮਿਲਦਾ ਰਹੇਗਾ ਸਾਥ: ਵਿਦੇਸ਼ ਮੰਤਰਾਲਾ
ਏਬੀਪੀ ਸਾਂਝਾ
Updated at:
12 Dec 2020 07:38 AM (IST)
ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਰਣਨੀਤਕ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਆਲਮੀ ਚੁਣੌਤੀਆਂ ਦੇ ਹੱਲ ਲਈ ਹਮੇਸ਼ਾਂ ਭਾਰਤ ਨੂੰ ਅਮਰੀਕਾ ਦਾ ਸਮਰਥਨ ਮਿਲਦਾ ਰਿਹਾ ਹੈ। ਚਾਹੇ ਉੱਥੇ ਕਿਸੇ ਦੀ ਵੀ ਸਰਕਾਰ ਹੋਵੇ।
- - - - - - - - - Advertisement - - - - - - - - -