Dawood Ibrahim ਨੂੰ ਜ਼ਹਿਰ ਦੇ ਕੇ ਮਾਰ ਦੀ ਕੀਤੀ ਗਈ ਕੋਸ਼ਿਸ਼! ਹਾਲਤ ਗੰਭੀਰ, ਕਰਾਚੀ ਦੇ ਹਸਪਤਾਲ ਵਿੱਚ ਦਾਖਲ
Dawood Ibrahim : ਮੁੰਬਈ ਹਮਲਿਆਂ ਦੇ ਦੋਸ਼ੀ ਅਤੇ ਮੋਸਟ ਵਾਂਟੇਡ ਅੱਤਵਾਦੀ ਦਾਊਦ ਇਬਰਾਹਿਮ ਨੂੰ ਲੈ ਕੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਕਈ ਮੀਡੀਆ ਰਿਪੋਰਟਾਂ ਵਿਚ ਕਿਹਾ ਜਾ ਰਿਹਾ ਹੈ ਕਿ ਉਸ ਨੂੰ ਜ਼ਹਿਰ ਦੇ ਕੇ ਮਾਰਨ ਦੀ ਕੋਸ਼ਿਸ਼ ਕੀਤੀ ਗਈ ਹੈ।
India most wanted Dawood Ibrahim : ਮੁੰਬਈ ਹਮਲਿਆਂ ਦੇ ਦੋਸ਼ੀ ਅਤੇ ਮੋਸਟ ਵਾਂਟੇਡ ਅੱਤਵਾਦੀ ਦਾਊਦ ਇਬਰਾਹਿਮ ਨੂੰ ਲੈ ਕੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਕਈ ਮੀਡੀਆ ਰਿਪੋਰਟਾਂ ਵਿਚ ਕਿਹਾ ਜਾ ਰਿਹਾ ਹੈ ਕਿ ਉਸ ਨੂੰ ਜ਼ਹਿਰ ਦੇ ਕੇ ਮਾਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਕਰਾਚੀ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਹਾਲਾਂਕਿ ਅਜੇ ਤੱਕ ਇਸ ਖਬਰ ਦੀ ਕਿਸੇ ਨੇ ਪੁਸ਼ਟੀ ਨਹੀਂ ਕੀਤੀ ਹੈ। ਨਾਲ ਹੀ, ਉਸ ਨੂੰ ਜ਼ਹਿਰ ਕਿਸ ਨੇ ਦਿੱਤਾ, ਇਸ ਬਾਰੇ ਵੀ ਕੋਈ ਜਾਣਕਾਰੀ ਨਹੀਂ ਹੈ।
⚠️ Confirmed: Live metrics show a nation-scale disruption to social media platforms across #Pakistan, including X/Twitter, Facebook, Instagram and YouTube; the incident comes just ahead of a major virtual gathering organized by persecuted opposition leader Imran Khan's party, PTI pic.twitter.com/ifWNN9ZwYL
— NetBlocks (@netblocks) December 17, 2023
Rumours doing rounds about Underworld Don Dawood Ibrahim who has apparently been hospitalised after a serious medical condition. Rumours suggest it’s poisoning. For last several years Dawood Ibrahim has received shelter in Karachi of Pakistan.
— Aditya Raj Kaul (@AdityaRajKaul) December 17, 2023
ਹਸਪਤਾਲ ਵਿੱਚ ਭਰਤੀ ਬਾਰੇ ਨਹੀਂ ਹੈ ਕੋਈ ਪੁਸ਼ਟੀ
ਕੋਈ ਵੀ ਇਸ ਗੱਲ ਦੀ ਪੁਸ਼ਟੀ ਨਹੀਂ ਕਰ ਸਕਿਆ ਹੈ ਕਿ ਦਾਊਦ ਨੂੰ ਕਰਾਚੀ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ ਜਾਂ ਨਹੀਂ। ਕਿਆਸ ਲਗਾਏ ਜਾ ਰਹੇ ਹਨ ਕਿ ਉਸ ਦੇ ਅਚਾਨਕ ਹਸਪਤਾਲ ਵਿੱਚ ਦਾਖਲ ਹੋਣ ਦਾ ਕਾਰਨ ਜ਼ਹਿਰ ਹੋ ਸਕਦਾ ਹੈ।
ਦਾਊਦ ਮੁੰਬਈ ਹਮਲਿਆਂ ਦਾ ਮਾਸਟਰਮਾਈਂਡ ਹੈਤੁਹਾਨੂੰ ਦੱਸ ਦੇਈਏ ਕਿ ਮੋਸਟ ਵਾਂਟੇਡ ਅੱਤਵਾਦੀ ਅਤੇ ਡੀ-ਕੰਪਨੀ ਦਾ ਮੁਖੀ ਦਾਊਦ ਇਬਰਾਹਿਮ ਭਾਰਤ ਤੋਂ ਭਗੌੜਾ ਹੈ। ਉਹ 1993 ਦੇ ਮੁੰਬਈ ਬੰਬ ਧਮਾਕਿਆਂ ਦਾ ਮਾਸਟਰਮਾਈਂਡ ਹੈ, ਜਿਸ ਨੇ 250 ਤੋਂ ਵੱਧ ਜਾਨਾਂ ਲਈਆਂ ਸਨ ਅਤੇ ਹਜ਼ਾਰਾਂ ਜ਼ਖਮੀ ਹੋਏ ਸਨ। ਇਸ ਤੋਂ ਬਾਅਦ ਹੀ ਉਸ ਨੂੰ ਭਾਰਤ ਦਾ ਮੋਸਟ ਵਾਂਟੇਡ ਅੱਤਵਾਦੀ ਐਲਾਨਿਆ ਗਿਆ ਸੀ। ਉਦੋਂ ਤੋਂ ਉਸ ਨੇ ਪਾਕਿਸਤਾਨ ਵਿਚ ਸ਼ਰਨ ਲਈ ਹੈ। ਭਾਰਤ ਇਸ ਦੇ ਕਈ ਵਾਰ ਸਬੂਤ ਵੀ ਪੇਸ਼ ਕਰ ਚੁੱਕਾ ਹੈ। ਹਾਲਾਂਕਿ ਪਾਕਿਸਤਾਨ ਲਗਾਤਾਰ ਉਸ ਦੀ ਦੇਸ਼ 'ਚ ਮੌਜੂਦਗੀ ਤੋਂ ਇਨਕਾਰ ਕਰਦਾ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Edible Oil Price: ਤਿਉਹਾਰਾਂ ਦੇ ਸੀਜ਼ਨ 'ਚ ਰਾਹਤ! ਸਸਤਾ ਹੋਇਆ ਖਾਣ ਵਾਲਾ ਤੇਲ, ਜਾਣੋ ਕਿੰਨੀ ਘਟੀ ਕੀਮਤ
ਇਹ ਵੀ ਪੜ੍ਹੋ : Diabetics ਦੇ ਮਰੀਜ਼ਾਂ ਲਈ ਖ਼ਾਸ ਹੈ ਇਹ ਸਿਹਤ ਬੀਮਾ ਪਾਲਿਸੀਆਂ, ਜਾਣੋ ਪ੍ਰੀਮੀਅਮ ਤੇ ਕਵਰੇਜ ਦੀ ਡਿਟੇਲ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ