ਪੜਚੋਲ ਕਰੋ

ਭਾਰਤ ਨੇ ਰੋਕਿਆ ਪਾਕਿਸਤਾਨ ਨੂੰ ਜਾਂਦਾ ਪਾਣੀ, ਪੰਜਾਬ ਤੇ ਕਸ਼ਮੀਰ ਵੱਲ ਮੋੜੇਗਾ ਦਰਿਆਵਾਂ ਦਾ ਰੁਖ਼

ਨਵੀਂ ਦਿੱਲੀ: ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਨੇ ਪਾਕਿਸਤਾਨ ਖ਼ਿਲਾਫ ਦੂਜਾ ਵੱਡਾ ਕਦਮ ਪੁੱਟਿਆ ਹੈ। ਤਰਜੀਹੀ ਮੁਲਕ ਦਾ ਦਰਜਾ ਵਾਪਸ ਲੈਣ ਮਗਰੋਂ ਭਾਰਤ ਨੇ ਪਾਕਿਸਤਾਨ ਲਈ ਆਪਣੇ ਪਾਸਿਓਂ ਜਾਂਦਾ ਪਾਣੀ ਵੀ ਬੰਦ ਕਰਨ ਦਾ ਫੈਸਲਾ ਕਰ ਲਿਆ ਹੈ। ਇਹ ਜਾਣਕਾਰੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਟਵਿੱਟਰ 'ਤੇ ਦਿੱਤੀ ਹੈ। ਦਰਅਸਲ, ਭਾਰਤ ਤੋਂ ਵਹਿੰਦੀਆਂ ਤਿੰਨ ਨਦੀਆਂ ਸਤਲੁਜ, ਰਾਵੀ ਤੇ ਬਿਆਸ ਦਾ ਪਾਣੀ ਪਾਕਸਿਤਾਨ ਜਾਂਦਾ ਹੈ। ਵੀਰਵਾਰ ਨੂੰ ਕੇਂਦਰੀ ਸੜਕੀ ਆਵਾਜਾਈ ਤੇ ਜਲ ਸਰੋਤ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਸਿੰਧੂ ਜਲ ਸਮਝੌਤੇ ਤਹਿਤ ਤਿੰਨਾਂ ਨਦੀਆਂ ਤੋਂ ਪਾਕਿਸਤਾਨ ਨੂੰ ਮਿਲਣ ਵਾਲੇ ਪਾਣੀ ਨੂੰ ਬੰਦ ਕੀਤਾ ਜਾ ਰਿਹਾ ਹੈ। ਸਿੰਧ ਜਲ ਸਮਝੌਤਾ ਤਹਿਤ 19 ਸਤੰਬਰ 1960 ਨੂੰ ਤਤਕਾਲੀ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਤੇ ਪਾਕਿਸਤਾਨੀ ਰਾਸ਼ਟਰਪਤੀ ਅਯੂਬ ਖ਼ਾਨ ਨੇ ਦਸਤਖ਼ਤ ਕੀਤੇ ਸਨ। ਸਮਝੌਤੇ ਤਹਿਤ ਸਤਲੁਜ, ਬਿਆਸ ਅਤੇ ਰਾਵੀ ਦਰਿਆਵਾਂ ਦਾ ਪਾਣੀ ਭਾਰਤ ਵੱਲੋਂ ਵਰਤਿਆ ਜਾਂਦਾ ਹੈ ਜਦਕਿ ਚਨਾਬ, ਜਿਹਲਮ ਤੇ ਸਿੰਧ ਦੇ ਪਾਣੀਆਂ ਦੀ ਵਰਤੋਂ ਪਾਕਿਸਤਾਨ ਵੱਲੋਂ ਕੀਤੀ ਜਾਂਦੀ ਹੈ। ਇਹ ਵੀ ਪੜ੍ਹੋ- ਭਾਰਤ-ਪਾਕਿ ਤਣਾਅ ਨਾਲ ਹਜ਼ਾਰਾਂ ਲੋਕਾਂ 'ਤੇ ਬੇਰੁਜ਼ਗਾਰੀ ਦੀ ਤਲਵਾਰ, ਵਪਾਰੀ ਵੀ ਰਗੜੇ ਹਾਲਾਂਕਿ, ਪੁਲਵਾਮਾ ਹਮਲੇ ਕਰਕੇ ਇਹ ਪਾਣੀ ਬੰਦ ਕੀਤਾ ਗਿਆ ਹੈ, ਇਹ ਦਾਅਵਾ ਸਿਆਸੀ ਵਧੇਰੇ ਹੋ ਸਕਦਾ ਹੈ। ਬੀਤੇ ਸਾਲ ਨਵੰਬਰ ਮਹੀਨੇ ਵਿੱਚ ਭਾਰਤ ਵਿੱਚ ਇਸ ਪਾਣੀ ਨੂੰ ਗੁਆਂਢੀਆਂ ਵੱਲ ਜਾਣ ਤੋਂ ਰੋਕਣ ਲਈ ਤਿੰਨ ਪ੍ਰਾਜੈਕਟਾਂ ਬਾਰੇ ਵਿਸਥਾਰਤ ਰਿਪੋਰਟਾਂ ਆਈਆਂ ਸਨ। ਉਦੋਂ ਦੱਸਿਆ ਗਿਆ ਸੀ ਕਿ ਭਾਰਤ ਨੇ ਦੋ ਡੈਮਾਂ ਦੀ ਉਸਾਰੀ ਸਮੇਤ ਤਿੰਨ ਪ੍ਰਾਜੈਕਟਾਂ ’ਤੇ ਤੇਜ਼ੀ ਨਾਲ ਕੰਮ ਮੁਕੰਮਲ ਕਰਨ ਦਾ ਫ਼ੈਸਲਾ ਲਿਆ ਹੈ ਤਾਂ ਜੋ ਸਿੰਧ ਜਲ ਸਮਝੌਤੇ ਤਹਿਤ ਮੁਲਕ ਦੇ ਹਿੱਸੇ ਦਾ ਪਾਣੀ ਪਾਕਿਸਤਾਨ ਜਾਣ ’ਤੇ ਰੋਕ ਲਗਾਈ ਜਾ ਸਕੇ। ਸਰਕਾਰੀ ਅਧਿਕਾਰੀਆਂ ਨੇ ਦੱਸਿਆ ਸੀ ਕਿ ਤਿੰਨ ਪ੍ਰਾਜੈਕਟਾਂ ’ਚ ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ, ਸਤਲੁਜ-ਬਿਆਸ ਲਿੰਕ (ਪੰਜਾਬ) ਅਤੇ ਜੰਮੂ ਕਸ਼ਮੀਰ ’ਚ ਊਝ ਡੈਮ ਪ੍ਰਾਜੈਕਟ ਸ਼ਾਮਲ ਹਨ। ਕੁੱਲ 168 ਮਿਲੀਅਨ ਏਕੜ ਫੁੱਟ ਪਾਣੀਆਂ ’ਚੋਂ ਭਾਰਤ ਦਾ ਹਿੱਸਾ 33 ਮਿਲੀਅਨ ਏਕੜ ਫੁੱਟ ਹੈ ਜੋ ਕਿ ਕਰੀਬ 20 ਫ਼ੀਸਦੀ ਬਣਦਾ ਹੈ। ਸਿੰਧ ਜਲ ਸਮਝੌਤੇ ਤਹਿਤ ਭਾਰਤ ਵੱਲੋਂ ਕਰੀਬ 93-94 ਫ਼ੀਸਦੀ ਪਾਣੀ ਦੀ ਵਰਤੋਂ ਕੀਤੀ ਜਾਂਦੀ ਹੈ ਜਦਕਿ ਬਾਕੀ ਦਾ ਅਣਵਰਤਿਆ ਪਾਣੀ ਪਾਕਿਸਤਾਨ ਵੱਲ ਚਲਾ ਜਾਂਦਾ ਹੈ। ਨਿਤਿਨ ਗਡਕਰੀ ਮੁਤਾਬਕ ਹੁਣ ਇਹ ਅਣਵਰਤਿਆ ਪਾਣੀ ਪੰਜਾਬ ਤੇ ਕਸ਼ਮੀਰ ਨੂੰ ਦਿੱਤਾ ਜਾਵੇਗਾ।

ਟਾਪ ਹੈਡਲਾਈਨ

OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget