ਪੜਚੋਲ ਕਰੋ

India-Pakistan War: ਆਖਰ ਅਚਾਨਕ ਹੀ ਕਿਉਂ ਰੁਕ ਗਈ ਭਾਰਤ-ਪਾਕਿ ਵਿਚਾਲੇ ਜੰਗ? ਹੁਣ ਪਾਕਿਸਤਾਨ ਨੇ ਕੀਤਾ ਵੱਡਾ ਦਾਅਵਾ

ਭਾਰਤ ਤੇ ਪਾਕਿਸਤਾਨ ਵਿਚਾਲੇ ਸੀਜਫਾਇਰ ਨੂੰ ਲੈ ਕੇ ਨਿੱਤ ਨਵੇਂ ਦਾਅਵੇ ਹੋ ਰਹੇ ਹਨ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵਾਅਦਾ ਕਰ ਰਹੇ ਹਨ ਕਿ ਉਨ੍ਹਾਂ ਨੇ ਵਾਪਰ ਦਾ ਦਾਬਾ ਮਾਰ ਕੇ ਦੋਵਾਂ ਦੇਸ਼ਾਂ ਨੂੰ ਸੀਜ਼ਫਾਇਰ ਕਰਨ ਲਈ ਮਜਬੂਰ ਕੀਤਾ

India-Pakistan War: ਭਾਰਤ ਤੇ ਪਾਕਿਸਤਾਨ ਵਿਚਾਲੇ ਸੀਜਫਾਇਰ ਨੂੰ ਲੈ ਕੇ ਨਿੱਤ ਨਵੇਂ ਦਾਅਵੇ ਹੋ ਰਹੇ ਹਨ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵਾਅਦਾ ਕਰ ਰਹੇ ਹਨ ਕਿ ਉਨ੍ਹਾਂ ਨੇ ਵਾਪਰ ਦਾ ਦਾਬਾ ਮਾਰ ਕੇ ਦੋਵਾਂ ਦੇਸ਼ਾਂ ਨੂੰ ਸੀਜ਼ਫਾਇਰ ਕਰਨ ਲਈ ਮਜਬੂਰ ਕੀਤਾ। ਦੂਜੇ ਪਾਸੇ ਭਾਰਤ ਦਾ ਦਾਅਵਾ ਹੈ ਕਿ ਪਾਕਿਸਤਾਨ ਨੇ ਸੀਜਫਾਇਰ ਕਰਨ ਦੀ ਗੁਜਾਰਿਸ਼ ਕੀਤੀ ਸੀ। ਹੁਣ ਪਾਕਿਸਤਾਨ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਤਾਂ ਕਦੇ ਜੰਗਬੰਦੀ ਦੀ ਮੰਗ ਕੀਤੀ ਹੀ ਨਹੀਂ ਸੀ। ਇਸ ਲਈ ਅਚਾਨਕ ਸੀਜਫਾਇਰ ਦਾ ਮੁੱਦਾ ਬੁਝਾਰਤ ਬਣਿਆ ਹੋਇਆ। 

ਐਸੋਸੀਏਟਿਡ ਪ੍ਰੈਸ ਆਫ਼ ਪਾਕਿਸਤਾਨ (ਏਪੀਪੀ) ਅਨੁਸਾਰ, ਪਾਕਿਸਤਾਨ ਦੇ ਵਿਦੇਸ਼ ਮੰਤਰੀ ਇਸਹਾਕ ਡਾਰ ਨੇ ਦਾਅਵਾ ਕੀਤਾ ਹੈ ਕਿ ਪਾਕਿਸਤਾਨ ਨੇ ਭਾਰਤ ਨਾਲ ਹਾਲ ਹੀ ਵਿੱਚ ਹੋਏ ਤਣਾਅ ਦੌਰਾਨ ਕੋਈ ਜੰਗਬੰਦੀ ਦੀ ਮੰਗ ਨਹੀਂ ਕੀਤੀ ਸੀ। ਉਨ੍ਹਾਂ ਦੇ ਅਨੁਸਾਰ ਇਹ ਜੰਗਬੰਦੀ ਉਦੋਂ ਸ਼ੁਰੂ ਹੋਈ ਜਦੋਂ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਫ਼ੋਨ ਕਰਕੇ ਦੱਸਿਆ ਕਿ ਭਾਰਤ ਹੁਣ ਹਮਲਾ ਰੋਕਣ ਲਈ ਤਿਆਰ ਹੈ। ਡਾਰ ਨੇ ਕਿਹਾ ਕਿ ਪਾਕਿਸਤਾਨ ਨੇ ਸ਼ੁਰੂ ਤੋਂ ਹੀ ਸੰਜਮ ਵਰਤਿਆ ਤੇ ਕਿਸੇ ਵੀ ਤਰ੍ਹਾਂ ਦੀ ਫੌਜੀ ਕਾਰਵਾਈ ਤੋਂ ਪਹਿਲਾਂ ਆਪਣੇ ਸਾਰੇ ਦੋਸਤ ਦੇਸ਼ਾਂ ਨੂੰ ਸੂਚਿਤ ਕੀਤਾ। 

ਉਨ੍ਹਾਂ ਕਿਹਾ ਕਿ ਪਾਕਿਸਤਾਨ ਨੇ ਸਪੱਸ਼ਟ ਤੌਰ 'ਤੇ ਆਪਣੇ ਦੋਸਤਾਂ ਨੂੰ ਕਿਹਾ ਸੀ ਕਿ ਉਹ ਪਹਿਲਾਂ ਹਮਲਾ ਨਹੀਂ ਕਰੇਗਾ, ਪਰ ਜੇਕਰ ਭਾਰਤ ਭੜਕਾਉਂਦਾ ਹੈ, ਤਾਂ ਉਹ ਜ਼ਰੂਰ ਜਵਾਬ ਦੇਵੇਗਾ। ਡਾਰ ਨੇ ਜ਼ੋਰ ਦੇ ਕੇ ਕਿਹਾ ਕਿ ਪਾਕਿਸਤਾਨ ਦਾ ਜਵਾਬ ਸੋਚ-ਸਮਝ ਕੇ, ਸੰਤੁਲਿਤ ਤੇ ਅੰਤਰਰਾਸ਼ਟਰੀ ਨਿਯਮਾਂ ਦੇ ਅਨੁਸਾਰ ਸੀ। ਡਾਰ ਨੇ ਵੀਰਵਾਰ ਨੂੰ ਸੰਸਦ ਵਿੱਚ ਦਾਅਵਾ ਕੀਤਾ ਕਿ ਪਾਕਿਸਤਾਨ ਤੇ ਭਾਰਤ ਦੇ ਡਾਇਰੈਕਟਰ ਜਨਰਲ ਆਫ਼ ਮਿਲਟਰੀ ਆਪ੍ਰੇਸ਼ਨਜ਼ (ਡੀਜੀਐਮਓ) ਨੇ ਜੰਗਬੰਦੀ 'ਤੇ ਚਰਚਾ ਕਰਨ ਲਈ ਹੌਟਲਾਈਨ 'ਤੇ ਗੱਲ ਕੀਤੀ ਹੈ। ਦ ਡਾਨ ਦੀ ਰਿਪੋਰਟ ਦੇ ਅਨੁਸਾਰ ਉਨ੍ਹਾਂ ਕਿਹਾ ਕਿ ਹੁਣ ਦੋਵਾਂ ਦੇਸ਼ਾਂ ਦੇ ਡੀਜੀਐਮਓਜ਼ ਵਿਚਕਾਰ 18 ਮਈ ਨੂੰ ਗੱਲਬਾਤ ਹੋਵੇਗੀ।

ਦੱਸ ਦਈਏ ਕਿ ਭਾਰਤ ਤੇ ਪਾਕਿਸਤਾਨ 10 ਮਈ ਨੂੰ ਸਰਹੱਦ ਪਾਰ ਤੋਂ ਚਾਰ ਦਿਨਾਂ ਦੇ ਡ੍ਰੋਨ ਤੇ ਮਿਜ਼ਾਈਲ ਹਮਲਿਆਂ ਤੋਂ ਬਾਅਦ ਫੌਜੀ ਟਕਰਾਅ ਨੂੰ ਰੋਕਣ ਲਈ ਸਹਿਮਤ ਹੋਏ ਸਨ। ਇਸ ਨੂੰ 12 ਮਈ ਤੱਕ ਤੇ ਫਿਰ 14 ਮਈ ਤੇ ਫਿਰ 18 ਮਈ ਤੱਕ ਵਧਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਵਿਚਕਾਰ ਰਾਜਨੀਤਕ ਗੱਲਬਾਤ ਹੋਵੇਗੀ ਤੇ ਸਾਰੀਆਂ ਸਮੱਸਿਆਵਾਂ 'ਤੇ ਚਰਚਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਸੀਂ ਪੂਰੀ ਦੁਨੀਆ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਅਸੀਂ ਹਰ ਮੁੱਦੇ 'ਤੇ ਖੁੱਲ੍ਹੀ ਤੇ ਪੂਰੀ ਗੱਲਬਾਤ ਕਰਨ ਲਈ ਤਿਆਰ ਹਾਂ। ਡਾਰ ਨੇ ਇਹ ਵੀ ਦਾਅਵਾ ਕੀਤਾ ਕਿ ਪਾਕਿਸਤਾਨ ਨੇ ਜੰਗਬੰਦੀ ਦੀ ਕੋਈ ਮੰਗ ਨਹੀਂ ਕੀਤੀ।

ਇਸ ਤੋਂ ਪਹਿਲਾਂ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਬੁੱਧਵਾਰ ਨੂੰ ਪੰਜਾਬ ਸੂਬੇ ਦੇ ਸਿਆਲਕੋਟ ਪਸਰੂਰ ਛਾਉਣੀ ਵਿੱਚ ਪਾਕਿਸਤਾਨੀ ਸੈਨਿਕਾਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਅਸੀਂ ਭਾਰਤ ਦੇ ਹੰਕਾਰ ਨੂੰ ਕੁਚਲ ਦਿੱਤਾ ਹੈ। ਡਾਨ ਨਿਊਜ਼ ਅਨੁਸਾਰ ਪਾਕਿ ਪ੍ਰਧਾਨ ਮੰਤਰੀ ਨੇ ਕਿਹਾ ਕਿ ਦੁਸ਼ਮਣ, ਜੋ ਸਾਡੇ ਤੋਂ ਵੱਡਾ ਹੈ, ਇਸ ਗੱਲ 'ਤੇ ਮਾਣ ਕਰਦਾ ਸੀ ਕਿ ਉਸ ਕੋਲ ਅਰਬਾਂ ਡਾਲਰ ਦੇ ਫੌਜੀ ਉਪਕਰਣ ਹਨ। ਅਸੀਂ ਉਸ ਨੂੰ ਵੱਡਾ ਝਟਕਾ ਦਿੱਤਾ ਹੈ। ਅਸੀਂ ਜੰਗ ਤੇ ਸ਼ਾਂਤੀ ਦੋਵਾਂ ਲਈ ਤਿਆਰ ਹਾਂ। ਚੋਣ ਤੁਹਾਡੀ (ਭਾਰਤ) ਹੈ। ਸ਼ਾਹਬਾਜ਼ ਸ਼ਰੀਫ ਨੇ ਭਾਰਤ ਨੂੰ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰਨ ਵਿਰੁੱਧ ਵੀ ਚੇਤਾਵਨੀ ਦਿੱਤੀ। ਉਨ੍ਹਾਂ ਕਿਹਾ ਕਿ ਜੇਕਰ ਤੁਸੀਂ ਸਾਡਾ ਪਾਣੀ ਰੋਕਦੇ ਹੋ, ਤਾਂ ਇਹ ਸਾਡੀ ਲਾਲ ਲਕੀਰ ਹੈ। ਪਾਣੀ 'ਤੇ ਸਾਡਾ ਹੱਕ ਹੈ। ਸਾਡੀ ਫੌਜ ਸਾਡੇ ਹੱਕਾਂ ਲਈ ਲੜੇਗੀ।

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਕਸ਼ਮੀਰ ਮੁੱਦਾ ਸੰਯੁਕਤ ਰਾਸ਼ਟਰ ਦੇ ਮਤੇ ਅਨੁਸਾਰ ਹੱਲ ਹੋਣਾ ਚਾਹੀਦਾ ਹੈ ਤੇ ਉਸ ਤੋਂ ਬਾਅਦ ਵਪਾਰਕ ਗੱਲਬਾਤ ਹੋਵੇਗੀ। ਭਾਰਤ ਨੇ ਜੇਹਲਮ ਦੇ ਨੀਲਮ ਵਿੱਚ ਪਾਕਿਸਤਾਨ ਦੇ ਜਲ ਸਰੋਤਾਂ 'ਤੇ ਹਮਲਾ ਕੀਤਾ, ਪਰ ਸਰਕਾਰ ਨੇ ਸੰਜਮ ਦਿਖਾਇਆ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨੇ ਪਹਿਲਗਾਮ ਹਮਲੇ ਦੀ ਜਾਂਚ ਦੀ ਮੰਗ ਕੀਤੀ ਸੀ ਤੇ ਸਹਿਯੋਗ ਕਰਨ ਲਈ ਸਹਿਮਤੀ ਦਿੱਤੀ ਸੀ, ਪਰ ਭਾਰਤ ਨੇ ਰਾਤ ਦੇ ਹਨੇਰੇ ਵਿੱਚ ਹਮਲਾ ਕੀਤਾ।

ਟਾਪ ਹੈਡਲਾਈਨ

Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
US ’ਚ ਭਾਰਤੀਆਂ ’ਤੇ ਵੱਡਾ ਐਕਸ਼ਨ ! 15 ਦਿਨਾਂ ’ਚ 5,200 ਤੋਂ ਵੱਧ ਡਿਪੋਰਟ, ਹੁਣ ਵਿਦਿਆਰਥੀ ਤੇ ਪ੍ਰੋਫੈਸ਼ਨਲ ਵੀ ਨਿਸ਼ਾਨੇ ’ਤੇ
US ’ਚ ਭਾਰਤੀਆਂ ’ਤੇ ਵੱਡਾ ਐਕਸ਼ਨ ! 15 ਦਿਨਾਂ ’ਚ 5,200 ਤੋਂ ਵੱਧ ਡਿਪੋਰਟ, ਹੁਣ ਵਿਦਿਆਰਥੀ ਤੇ ਪ੍ਰੋਫੈਸ਼ਨਲ ਵੀ ਨਿਸ਼ਾਨੇ ’ਤੇ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget