ਪੜਚੋਲ ਕਰੋ
ਹਿੰਦੂ ਸੰਗਠਨਾਂ ਬਾਰੇ ਅਮਰੀਕੀ ਰਿਪੋਰਟ ਤੋਂ ਭਾਰਤ ਖਫਾ
ਅਮਰੀਕੀ ਵਿਦੇਸ਼ ਮੰਤਰਾਲੇ ਵੱਲੋਂ ਪ੍ਰਕਾਸ਼ਿਤ ਧਾਰਮਿਕ ਸੁਤੰਤਰਤਾ ਰਿਪੋਰਟ-2018 ਵਿੱਚ ਇਲਜ਼ਾਮ ਲਾਇਆ ਗਿਆ ਹੈ ਕਿ ਭਾਰਤ ਵਿੱਚ ਕੱਟੜ ਹਿੰਦੂ ਸੰਗਠਨਾਂ ਵੱਲੋਂ ਘੱਟ ਗਿਣਤੀ ਲੋਕਾਂ 'ਤੇ ਪਿਛਲੇ ਪੂਰੇ ਸਾਲ ਹਮਲੇ ਕੀਤੇ ਗਏ। ਹਾਲਾਂਕਿ ਭਾਰਤ ਨੇ ਰਿਪੋਰਟ ਨੂੰ ਸਿਰਿਓਂ ਖਾਰਜ ਕਰ ਦਿੱਤਾ ਹੈ।

ਨਵੀਂ ਦਿੱਲੀ: ਅਮਰੀਕੀ ਵਿਦੇਸ਼ ਮੰਤਰਾਲੇ ਵੱਲੋਂ ਪ੍ਰਕਾਸ਼ਿਤ ਧਾਰਮਿਕ ਸੁਤੰਤਰਤਾ ਰਿਪੋਰਟ-2018 ਵਿੱਚ ਇਲਜ਼ਾਮ ਲਾਇਆ ਗਿਆ ਹੈ ਕਿ ਭਾਰਤ ਵਿੱਚ ਕੱਟੜ ਹਿੰਦੂ ਸੰਗਠਨਾਂ ਵੱਲੋਂ ਘੱਟ ਗਿਣਤੀ ਲੋਕਾਂ 'ਤੇ ਪਿਛਲੇ ਪੂਰੇ ਸਾਲ ਹਮਲੇ ਕੀਤੇ ਗਏ। ਹਾਲਾਂਕਿ ਭਾਰਤ ਨੇ ਰਿਪੋਰਟ ਨੂੰ ਸਿਰਿਓਂ ਖਾਰਜ ਕਰ ਦਿੱਤਾ ਹੈ। ਹੁਣ ਇਸ ਰਿਪੋਰਟ 'ਤੇ ਟਿੱਪਣੀਆਂ ਦਾ ਦੌਰ ਜਾਰੀ ਹੈ। ਇਸ ਰਿਪੋਰਟ 'ਤੇ ਪ੍ਰਤੀਕ੍ਰਿਆ ਦਿੰਦਿਆਂ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ ਕਿ ਰਿਪੋਰਟ ਦਾ ਕੋਈ ਆਧਾਰ ਨਹੀਂ। ਭਾਰਤ ਆਪਣੀ ਧਰਮ ਨਿਰਪੱਖ ਹਸਤੀ ਤੇ ਵਿਸ਼ਵ ਦੇ ਸਭ ਤੋਂ ਵੱਡੇ ਲੋਕਤੰਤਰ ਹੋਣ 'ਤੇ ਮਾਣ ਕਰਦਾ ਹੈ। ਇੱਥੇ ਸਾਰੇ ਲੋਕ ਸਾਦਗੀ ਨਾਲ ਰਹਿੰਦੇ ਹਨ। ਦੇਸ਼ ਵਿੱਚ ਸਦਭਾਵਨਾ ਵਾਲੀ ਸੋਚ ਹੈ। ਇੱਥੇ ਸਾਰੇ ਨਾਗਰਿਕਾਂ ਨੂੰ ਸੰਵਿਧਾਨਿਕ ਤੌਰ 'ਤੇ ਮੂਲ ਅਧਿਕਾਰ ਦਿੱਤੇ ਗਏ ਹਨ ਤੇ ਇਨ੍ਹਾਂ ਵਿੱਚ ਘੱਟ ਗਿਣਤੀ ਵੀ ਸ਼ਾਮਲ ਹਨ। ਇਸ ਤੋਂ ਪਹਿਲਾਂ ਬੀਜੇਪੀ ਨੇ ਇਸ ਰਿਪੋਰਟ ਨੂੰ ਨਰੇਂਦਰ ਮੋਦੀ ਸਰਕਾਰ ਤੇ ਬੀਜੇਪੀ ਪ੍ਰਤੀ ਪੱਖਪਾਤ ਨਾਲ ਪ੍ਰੇਰਿਤ ਤੇ ਝੂਠੀ ਦੱਸਿਆ ਸੀ। ਬੀਜੇਪੀ ਲੀਡਰ ਅਨਿਲ ਬਲੂਨੀ ਨੇ ਕਿਹਾ ਕਿ ਇਨ੍ਹਾਂ ਵਿਚੋਂ ਜ਼ਿਆਦਾਤਰ ਮਾਮਲਿਆਂ ਵਿੱਚ ਸਥਾਨਕ ਝਗੜਿਆਂ ਤੇ ਅਪਰਾਧਿਕ ਤੱਤਾਂ ਦਾ ਹੱਥ ਹੁੰਦਾ ਹੈ। ਜਦ ਕਦੀ ਵੀ ਲੋੜ ਪਈ, ਪ੍ਰਧਾਨ ਮੰਤਰੀ ਤੇ ਹੋਰ ਪਾਰਟੀ ਲੀਡਰਾਂ ਨੇ ਘੱਟ ਗਿਣਤੀ ਤੇ ਸਮਾਜ ਦੇ ਕਮਜ਼ੋਰ ਵਰਗਾਂ ਦੇ ਖ਼ਿਲਾਫ਼ ਹੋਈ ਹਿੰਸਾ ਦੀ ਜ਼ੋਰਦਾਰ ਅਲੋਚਨਾ ਕੀਤੀ ਹੈ।
Before You Go
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
ਟ੍ਰੈਂਡਿੰਗ ਟੌਪਿਕ
















