India-Canada Controversy: ਭਾਰਤ ਤੇ ਕੈਨੇਡਾ ਵਿਚਾਲੇ ਤਣਾਅ ਵਧਦਾ ਜਾ ਰਿਹਾ ਹੈ। ਦੋਵੇਂ ਮੁਲਕ ਇੱਕ-ਦੂਜੇ ਉੱਪਰ ਕੂਟਨੀਤਿਕ ਵਾਰ-ਪਲਟਵਾਰ ਕਰ ਰਹੇ ਹਨ। ਭਾਰਤ ਵੱਲੋਂ ਕੈਨੇਡਾ ਵਿੱਚ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਕੀਤਾ ਤਾਂ ਕੈਨੇਡਾ ਨੇ ਪਲਟਵਾਰ ਕਰਦਿਆਂ ਭਾਰਤ ਦੀ ਸਲਾਹ ਨੂੰ ਰੱਦ ਕਰ ਦਿੱਤਾ ਹੈ। ਕੈਨੇਡਾ ਨੇ ਕਿਹਾ ਹੈ ਕਿ ਇਹ ਮੁਲਕ ਦੁਨੀਆ ਦੇ ਸਭ ਤੋਂ ਸੁਰੱਖਿਅਤ ਮੁਲਕਾਂ ਵਿੱਚੋਂ ਇੱਕ ਹੈ।
ਹਾਸਲ ਜਾਣਕਾਰੀ ਮੁਤਾਬਕ ਕੈਨੇਡਾ ਦੀ ਸਰਕਾਰ ਨੇ ਦੇਸ਼ ਵਿੱਚ ਸੁਰੱਖਿਆ ਖਤਰਿਆਂ ਬਾਰੇ ਭਾਰਤ ਵੱਲੋਂ ਜਾਰੀ ਕੀਤੀ ਯਾਤਰਾ ਸਲਾਹ ਨੂੰ ਰੱਦ ਕਰਦਿਆਂ ਕਿਹਾ ਹੈ ਕਿ ਕੈਨੇਡਾ ਦੁਨੀਆ ਦੇ ਸਭ ਤੋਂ ਸੁਰੱਖਿਅਤ ਮੁਲਕਾਂ ਵਿੱਚੋਂ ਇੱਕ ਹੈ। ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਭਾਰਤੀ ਨਾਗਰਿਕਾਂ ਨੂੰ ਭਰੋਸਾ ਦਿੱਤਾ ਕਿ ਦੇਸ਼ ਦੀ ਯਾਤਰਾ ਕਰਨਾ ਸੁਰੱਖਿਅਤ ਹੈ।
ਦੱਸ ਦਈਏ ਕਿ ਭਾਰਤ ਨੇ ਬੁੱਧਵਾਰ ਨੂੰ ਕੈਨੇਡਾ ਵਿੱਚ ਭਾਰਤੀ ਨਾਗਰਿਕਾਂ ਤੇ ਵਿਦਿਆਰਥੀਆਂ ਲਈ ਐਡਵਾਈਜ਼ਰੀ ਜਾਰੀ ਕੀਤੀ ਸੀ। ਇਸ ਵਿੱਚ ਕਿਹਾ ਗਿਆ ਸੀ ਕਿ ਭਾਰਤੀ ਨਾਗਰਿਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਕੈਨੇਡਾ ਵਿੱਚ ਉਨ੍ਹਾਂ ਇਲਾਕਿਆਂ ਤੇ ਸੰਭਾਵੀ ਥਾਵਾਂ ਦੀ ਯਾਤਰਾ ਕਰਨ ਤੋਂ ਬਚਣ ਜਿੱਥੇ ਅਜਿਹੀਆਂ ਘਟਨਾਵਾਂ ਸਾਹਮਣੇ ਆਈਆਂ ਹਨ।
ਭਾਰਤੀ ਵਿਦਿਆਰਥੀਆਂ ਨੂੰ ਵਧੇਰੇ ਸਾਵਧਾਨ ਅਤੇ ਚੌਕਸ ਰਹਿਣ ਦੀ ਦਿੱਤੀ ਸਲਾਹ
ਵਿਦੇਸ਼ ਮੰਤਰਾਲੇ ਨੇ ਕਿਹਾ, ਸਾਡਾ ਹਾਈ ਕਮਿਸ਼ਨ/ਕੌਂਸਲੇਟ ਕੈਨੇਡਾ ਵਿੱਚ ਭਾਰਤੀ ਭਾਈਚਾਰੇ ਦੀ ਸੁਰੱਖਿਆ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਕੈਨੇਡੀਅਨ ਅਧਿਕਾਰੀਆਂ ਨਾਲ ਸੰਪਰਕ ਵਿੱਚ ਰਹੇਗਾ। ਕੈਨੇਡਾ ਵਿੱਚ ਵਿਗੜਦੇ ਸੁਰੱਖਿਆ ਮਾਹੌਲ ਦੇ ਮੱਦੇਨਜ਼ਰ, ਖਾਸ ਤੌਰ 'ਤੇ ਭਾਰਤੀ ਵਿਦਿਆਰਥੀਆਂ ਨੂੰ ਵਧੇਰੇ ਸਾਵਧਾਨ ਅਤੇ ਚੌਕਸ ਰਹਿਣ ਦੀ ਸਲਾਹ ਦਿੱਤੀ ਜਾਂਦੀ ਹੈ।
ਇਹ ਵੀ ਪੜ੍ਹੋ: Viral Video: ਚਲਦੀ ਕਿਸ਼ਤੀ ਨੂੰ ਛੱਡ ਕੇ ਪੁਲ 'ਤੇ ਚੜ੍ਹ ਗਿਆ ਮਲਾਹ, ਦਿਖਾਇਆ ਅਜਿਹਾ ਕਲਾਬਾਜ਼ੀ ਕਿ ਦੰਗ ਰਹਿ ਗਏ ਯਾਤਰੀ
ਇਸ ਵਿੱਚ ਕਿਹਾ ਗਿਆ ਹੈ ਕਿ ਕੈਨੇਡਾ ਵਿੱਚ ਭਾਰਤੀ ਨਾਗਰਿਕਾਂ ਅਤੇ ਵਿਦਿਆਰਥੀਆਂ ਨੂੰ ਓਟਾਵਾ ਵਿੱਚ ਭਾਰਤ ਦੇ ਹਾਈ ਕਮਿਸ਼ਨ ਜਾਂ ਟੋਰਾਂਟੋ ਅਤੇ ਵੈਨਕੂਵਰ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਕੋਲ ਆਪਣੀਆਂ ਸਬੰਧਤ ਵੈਬਸਾਈਟਾਂ, ਜਾਂ MADAD ਪੋਰਟਲ madad.gov.in ਰਾਹੀਂ ਰਜਿਸਟਰ ਕਰਨਾ ਹੋਵੇਗਾ। ਅਜਿਹੀ ਸਥਿਤੀ ਵਿੱਚ ਹਾਈ ਕਮਿਸ਼ਨ ਅਤੇ ਕੌਂਸਲੇਟ ਜਨਰਲ ਕਿਸੇ ਵੀ ਐਮਰਜੈਂਸੀ ਜਾਂ ਅਣਸੁਖਾਵੀਂ ਘਟਨਾ ਦੀ ਸਥਿਤੀ ਵਿੱਚ ਕੈਨੇਡਾ ਵਿੱਚ ਭਾਰਤੀ ਨਾਗਰਿਕਾਂ ਨਾਲ ਬਿਹਤਰ ਢੰਗ ਨਾਲ ਸੰਪਰਕ ਕਰ ਸਕਣਗੇ।
ਇਹ ਵੀ ਪੜ੍ਹੋ: Viral Video: ਇਹ ਕੁੜੀ ਜਾਂ ਰਬੜ? 360 ਡਿਗਰੀ ਤੱਕ ਪੂਰ ਤਰ੍ਹਾਂ ਘੁੰਮਾ ਦਿੰਦੀ ਗਰਦਨ, ਡਾਂਸ ਦੇਖ ਤੁਸੀਂ ਹੋ ਜਾਓਗੇ ਹੈਰਾਨ