ਪੜਚੋਲ ਕਰੋ

ਕਸ਼ਮੀਰ ਰੌਲੇ 'ਤੇ ਪਾਕਿਸਤਾਨ ਦਾ ਭਾਰਤ ਨੂੰ ਤਿੱਖਾ ਜਵਾਬ

ਇਸਲਾਮਾਬਾਦ: ਭਾਰਤ ਦੇ ਅੰਦਰੂਨੀ ਮਾਮਲਿਆਂ ਵਿੱਚ ਦਖਲ ਦੇ ਇਲਜ਼ਾਮ ਬਾਰੇ ਪਾਕਿਸਤਾਨ ਨੇ ਭਾਰਤ ‘ਤੇ ਨਿਸ਼ਾਨਾ ਸਾਧਿਆ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਕਿ ਭਾਰਤ ਨੂੰ ਆਪਣੀਆਂ ਸਮੱਸਿਆਵਾਂ ਲਈ ਪਾਕਿਸਤਾਨ ਨੂੰ ਜ਼ਿੰਮੇਵਾਰ ਠਹਿਰਾਉਣਾ ਬੰਦ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਾਕਿ ਦਾ ਭਾਰਤ ਦੇ ਅੰਦਰੂਨੀ ਮਾਮਲਿਆਂ ‘ਚ ਦਖ਼ਲੰਦਾਜ਼ੀ ਕਰਨ ਦਾ ਕੋਈ ਇਰਾਦਾ ਨਹੀਂ। ਪਾਕਿਸਤਾਨੀ ਅਖ਼ਬਾਰ ‘ਦ ਡਾਨ ਨਿਊਜ਼’ ਦੀ ਖ਼ਬਰ ਮੁਤਾਬਕ ਮੰਤਰੀ ਨੇ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਨੇ ਕਸ਼ਮੀਰੀ ਹੁਰੀਅਤ ਨੇਤਾ ਮੀਰਵਾਈਜ਼ ਉਮਰ ਫਾਰੁਖ ਨਾਲ ਟੈਲੀਫੋਨ ‘ਤੇ ਗੱਲ ਕਰ ਲਈ ਤਾਂ ਇਸ ‘ਚ ਇੰਨਾ ਮਸਲਾ ਖੜ੍ਹਾ ਨਹੀਂ ਕਰਨਾ ਚਾਹੀਦਾ। ਕੁਰੈਸ਼ੀ ਨੇ 29 ਜਨਵਰੀ ਨੂੰ ਮੀਰਵਾਈਜ਼ ਨਾਲ ‘ਜੰਮੂ ਤੇ ਕਸ਼ਮੀਰ ‘ਚ ਭਾਰਤ ਦੇ ਮਨੁੱਖੀ ਅਧਿਕਾਰ ਦੇ ਉਲੰਘਣ’ ਨੂੰ ਸਾਹਮਣੇ ਲਿਆਉਣ ਲਈ ਪਾਕਿਸਤਾਨ ਦੀਆਂ ਕੋਸ਼ਿਸ਼ਾਂ ਬਾਰੇ ਦੱਸਣ ਲਈ ਫੋਨ ‘ਤੇ ਗੱਲ ਕੀਤੀ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਬ੍ਰਿਟੇਨ ਦੇ ਹਾਊਸ ਆਫ ਕਾਮਨਸ ‘ਚ ਹੋਣ ਵਾਲੇ ਸੰਮੇਲਨ ਲਈ ਵੀ ਫੋਨ ‘ਤੇ ਸੱਦਾ ਦਿੱਤਾ ਸੀ। ਉਨ੍ਹਾਂ ਕਿਹਾ, “ਜੇਕਰ ਕਸ਼ਮੀਰ ਮੁੱਦਾ ਉੱਠਦਾ ਹੈ ਤਾਂ ਭਾਰਤ ਨਾਰਾਜ਼ ਹੋ ਜਾਂਦਾ ਹੈ, ਜਦਕਿ ਤੱਥ ਇਹ ਹੈ ਕਿ ਇਸ ਮੁੱਦੇ ਨੂੰ ਸੁਲਝਾਇਆ ਜਾ ਸਕਦਾ ਹੈ।” ਕੁਰੈਸ਼ੀ ਨੇ ਕਿਹਾ ਕਿ ‘ਅੰਤਰਾਸ਼ਟਰੀ ਸਮਾਗਮ ‘ਚ ਪਾਕਿਸਤਾਨ ਦਾ ਨਜ਼ਰੀਆ ਪੇਸ਼ ਕਰਕੇ ਭਾਰਤ ਦੇ ਅਸਲ ਚਿਹਰੇ ਨੂੰ ਬੇਨਕਾਬ ਕੀਤਾ ਜਾ ਸਕਦਾ ਹੈ।” ਉਨ੍ਹਾਂ ਕਿਹਾ ਕਿ ਭਾਰਤ ‘ਚ ਆਉਣ ਵਾਲੀਆਂ ਚੋਣਾਂ ‘ਚ ਕੋਈ ਵੀ ਪਾਰਟੀ ਜਿੱਤੇ ਪਰ ਪਾਕਿਸਤਾਨ ਨਵੀਂ ਸਰਕਾਰ ਦੇ ਚੰਗੇ ਵਰਤਾਅ ਦਾ ਉਸੇ ਤਰ੍ਹਾਂ ਜਵਾਬ ਦਵੇਗੀ। ਉਨ੍ਹਾਂ ਕਿਹਾ, “ਪਾਕਿਸਤਾਨ ਦੀ ਵਿਦੇਸ਼ ਨੀਤੀ ਦੇਸ਼ ਦੀ ਇੱਛਾ ਮੁਤਾਬਕ ਤੇ ਦੇਸ਼ ਦੇ ਹਿੱਤ ਲਈ ਹੋਵੇਗੀ।” ਫੋਨ ‘ਤੇ ਹੋਈ ਗੱਲਬਾਤ ਤੋਂ ਬਾਅਦ ਭਾਰਤ ਨੇ 30 ਜਨਵਰੀ ਨੂੰ ਪਾਕਿ ਤੋਂ ਜੰਮੂ ਤੇ ਕਸ਼ਮੀਰ ਮੁੱਦੇ ਤੋਂ ਦੂਰ ਰਹਿਣ ਲਈ ਕਿਹਾ ਸੀ।

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget