ਭਾਰਤੀ ਦੂਤਾਵਾਸ ਨੇ ਦੁਬਈ ‘ਚ ਰਹਿੰਦੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ, ਜਾਣੋ ਕੀ ਕਿਹਾ
ਦੁਬਈ ‘ਚ ਭਾਰਤੀ ਦੂਤਾਵਾਸ ਨੇ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਮੁਤਾਬਕ ਭਾਰਤੀ ਲੋਕਾਂ ਨੂੰ ਦਫ਼ਤਰ ਆਉਣ ਤੋਂ ਬਚਣ ਲਈ ਕਿਹਾ ਗਿਆ ਹੈ।
ਨਵੀਂ ਦਿੱਲੀ: ਦੁਬਈ ਸਥਿਤ ਭਾਰਤੀ ਦੂਤਾਵਾਸ ਨੇ ਉੱਥੇ ਰਹਿੰਦੇ ਭਾਰਤੀਆਂ ਲਈ ਇੱਕ ਖਾਸ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ‘ਚ ਉਨ੍ਹਾਂ ਨੇ ਬੇਹੱਦ ਜ਼ਰੂਰੀ ਕੰਮ ਤੋਂ ਇਲਾਵਾ ਦਫ਼ਤਰ ਨਾ ਆਉਣ ਦੀ ਸਲਾਹ ਦਿੱਤੀ ਹੈ। ਇਸ ਦੇ ਨਾਲ ਹੀ ਐਡਵਾਈਜ਼ਰੀ ‘ਚ ਕਿਹਾ ਗਿਆ ਕਿ ਸ਼ਹਿਰ ‘ਚ ਕੋਰੋਨਾ ਦੇ ਮਾਮਲਿਆਂ ‘ਚ ਵਾਧਾ ਹੋਣ ਕਰਕੇ ਕਈ ਇਲੈਕਟ੍ਰੋਨਿਕ ਪਲੇਟਫਾਰਮਾਂ ਦੀ ਵਰਤੋਂ ਕਰਨ ਲਈ ਕਿਹਾ ਗਿਆ ਹੈ।
ਦੱਸ ਦਈਏ ਕਿ ਪਿਛਲੇ ਹਫ਼ਤਿਆਂ ‘ਚ ਕੋਵਿਡ-19 ਸੰਕਰਮਣ ਮਾਮਲਿਆਂ ਦੀ ਗਿਣਤੀ ‘ਚ ਵਾਧਾ ਵੇਖਣ ਨੂੰ ਮਿਲਿਆ। ਇਸ ਦੇ ਨਾਲ ਹੀ ਸਾਲ ਦੇ ਆਖਰ ‘ਚ ਛੁੱਟੀਆਂ ਦੇ ਮੌਸਮ ‘ਚ ਸੈਲਾਨੀਆਂ ਨੂੰ ਲੁਭਾਉਣ ਲਈ ਕਾਰੋਬਾਰ ਖੋਲ੍ਹਣ ਅਤੇ ਕਰਫਿਊ ‘ਚ ਰਿਆਇਤ ਦੇਣ ਕਰਕੇ ਦੁਬਈ ਨੂੰ ਗਲੋਬਲ ਪੱਧਰ ‘ਤੇ ਆਲੋਚਨਾ ਦਾ ਸਾਹਮਣਾ ਕਰਨਾ ਪਿਆ ਸੀ। ਹੁਣ ਜਾਰੀ ਐਡਵਾਈਜ਼ਰੀ ‘ਚ ਭਾਰਤੀ ਦੂਤਾਵਾਸ ਨੇ ਕਿਹਾ, "ਭਾਰਤੀ ਭਾਈਚਾਰਾ, ਜੋ ਵਪਾਰਕ ਸੇਵਾਵਾਂ ਲਈ ਦੂਤਘਰ ਵਿਚ ਉਣ ਦੀ ਇੱਛਾ ਰੱਖਦੇ ਹਨ, ਉਨ੍ਹਾਂ ਨੂੰ ਗ਼ੈਰ-ਜ਼ਰੂਰੀ ਚੀਜ਼ਾਂ ਦੇ ਦੌਰੇ ਤੋਂ ਪਰਹੇਜ਼ ਕਰਨ ਦੀ ਸਲਾਹ ਜਾਂਦੀ ਹੈ।"
ਅੱਗੇ ਦੱਸਿਆ ਗਿਆ ਕਿ ਪ੍ਰਵਾਸੀ ਭਾਈਚਾਰੇ ਲਈ ਮਾਸਕ ਪਹਿਨਣ, ਸਮਾਜਕ ਦੂਰੀਆਂ ਦੇਖਣੀਆਂ ਅਤੇ ਭੀੜ ਤੋਂ ਬਚਣਾ ਜ਼ਰੂਰੀ ਹੈ। ਗਲਫ਼ ਨਿਊਜ਼ ਨੇ ਦੱਸਿਆ ਕਿ ਦੁਬਈ ਵਿਚਲੇ ਭਾਰਤੀ ਕੌਂਸਲੇਟ ਦੁਬਈ, ਸ਼ਾਰਜਾਹ, ਰਾਸ ਅਲ ਖੈਮਾਹ, ਫੁਜੈਰਾ ਅਤੇ ਉਮ ਅਲ ਕਵੈਨ ਵਿਚ ਰਹਿੰਦੇ 2.6 ਮਿਲਿਅਨ ਭਾਰਤੀ ਨਾਗਰਿਕਾਂ ਨੂੰ ਸੇਵਾਵਾਂ ਪ੍ਰਦਾਨ ਕਰਦੇ ਹਨ। ਵੀਰਵਾਰ ਨੂੰ ਸੰਯੁਕਤ ਅਰਬ ਅਮੀਰਾਤ ਵਿੱਚ ਕੋਰੋਨਾਵਾਇਰਸ ਸੰਕਰਮਣ ਦੇ 3 ਹਜ਼ਾਰ 525 ਨਵੇਂ ਕੇਸ ਸਾਹਮਣੇ ਆਏ।
ਇਹ ਵੀ ਪੜ੍ਹੋ: SGPC ਦੇ ਸਾਬਕਾ ਪ੍ਰਧਾਨ ਨੇ ਅੱਤਵਾਦੀ ਹਮਲੇ ਦਾ ਖਦਸ਼ਾ ਦੇ ਮੰਗੀ ਸੀ ਸੁਰੱਖਿਆ, ਕੇਂਦਰ ਨੇ ਕੀਤੀ ਕੋਰੀ ਨਾਂਹ, ਜਾਣੋ ਕੀ ਕਿਹਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin