Indo-Pak War: ਭਾਰਤੀ ਵਿਦੇਸ਼ ਮੰਤਰੀ ਦਾ ਵੱਡਾ ਬਿਆਨ...ਅਸੀਂ ਪਾਕਿਸਤਾਨ ਨਾਲ ਤਣਾਅ ਨਹੀਂ ਵਧਾਉਣਾ ਚਾਹੁੰਦੇ
Indo-Pak War: ਭਾਰਤ-ਪਾਕਿਸਤਾਨ ਵਿਚਾਲੇ ਬਣਿਆ ਟਕਰਾਅ ਘਟਣ ਦੇ ਆਸਾਰ ਬਣਦੇ ਨਜ਼ਰ ਆ ਰਹੇ ਹਨ। ਪਾਕਿਸਤਾਨ ਤੋਂ ਬਾਅਦ ਭਾਰਤ ਨੇ ਸਪਸ਼ਟ ਕਰ ਦਿੱਤਾ ਹੈ ਕਿ ਅਸੀਂ ਪਾਕਿਸਤਾਨ ਨਾਲ ਤਣਾਅ ਨਹੀਂ ਵਧਾਉਣਾ ਚਾਹੁੰਦੇ।

Indo-Pak War: ਭਾਰਤ-ਪਾਕਿਸਤਾਨ ਵਿਚਾਲੇ ਬਣਿਆ ਟਕਰਾਅ ਘਟਣ ਦੇ ਆਸਾਰ ਬਣਦੇ ਨਜ਼ਰ ਆ ਰਹੇ ਹਨ। ਪਾਕਿਸਤਾਨ ਤੋਂ ਬਾਅਦ ਭਾਰਤ ਨੇ ਸਪਸ਼ਟ ਕਰ ਦਿੱਤਾ ਹੈ ਕਿ ਅਸੀਂ ਪਾਕਿਸਤਾਨ ਨਾਲ ਤਣਾਅ ਨਹੀਂ ਵਧਾਉਣਾ ਚਾਹੁੰਦੇ। ਇਸ ਦੇ ਨਾਲ ਹੀ ਭਾਰਤ ਨੇ ਸਪਸ਼ਟ ਕੀਤਾ ਹੈ ਕਿ ਜੇਕਰ ਪਾਕਿਸਤਾਨ ਹਮਲਾ ਕਰਦਾ ਹੈ ਤਾਂ ਇਹ ਯਕੀਨੀ ਹੈ ਕਿ ਅਸੀਂ ਉਨ੍ਹਾਂ ਨੂੰ ਢੁਕਵਾਂ ਜਵਾਬ ਦੇਵਾਂਗੇ। ਇੱਕ ਦਿਨ ਪਹਿਲਾਂ ਪਾਕਿਸਤਾਨ ਦੇ ਵਿਦੇਸ਼ ਮੰਤਰੀ ਨੇ ਵੀ ਅਜਿਹਾ ਹੀ ਬਿਆਨ ਦਿੱਤਾ ਸੀ।
ਦਰਅਸਲ ਭਾਰਤੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਵੀਰਵਾਰ ਨੂੰ ਈਰਾਨ ਨਾਲ ਗੱਲਬਾਤ ਦੌਰਾਨ ਆਪ੍ਰੇਸ਼ਨ ਸਿੰਦੂਰ ਬਾਰੇ ਜਾਣਕਾਰੀ ਦਿੱਤੀ। ਜੈਸ਼ੰਕਰ ਨੇ ਕਿਹਾ ਕਿ ਸਾਡੀਆਂ ਫੌਜਾਂ ਨੇ ਸਿਰਫ ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਹੈ। ਵਿਦੇਸ਼ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਅਸੀਂ ਪਾਕਿਸਤਾਨ ਨਾਲ ਤਣਾਅ ਨਹੀਂ ਵਧਾਉਣਾ ਚਾਹੁੰਦੇ। ਜੇਕਰ ਪਾਕਿਸਤਾਨ ਹਮਲਾ ਕਰਦਾ ਹੈ, ਤਾਂ ਢੁਕਵਾਂ ਜਵਾਬ ਦੇਵਾਂਗੇ।
ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਈਰਾਨ ਦੇ ਵਿਦੇਸ਼ ਮੰਤਰੀ ਸਈਦ ਅੱਬਾਸ ਨਾਲ ਦੁਵੱਲੀ ਮੀਟਿੰਗ ਵਿੱਚ ਕਿਹਾ ਕਿ ਪਾਕਿਸਤਾਨ ਦੇ ਅੱਤਵਾਦੀ ਟਿਕਾਣਿਆਂ 'ਤੇ ਕੀਤੀ ਗਈ ਕਾਰਵਾਈ ਚੰਗੀ ਤਰ੍ਹਾਂ ਸੋਚੀ ਸਮਝੀ ਤੇ ਸੀਮਤ ਸੀ। ਇਸ ਦਾ ਇਰਾਦਾ ਤਣਾਅ ਵਧਾਉਣਾ ਨਹੀਂ ਪਰ ਜੇਕਰ ਭਾਰਤ 'ਤੇ ਫੌਜੀ ਹਮਲਾ ਹੁੰਦਾ ਹੈ ਤਾਂ ਇਸ ਦਾ ਜਵਾਬ ਬਹੁਤ ਸਖ਼ਤ ਤੇ ਫੈਸਲਾਕੁੰਨ ਹੋਵੇਗਾ। ਉਨ੍ਹਾਂ ਕਿਹਾ ਕਿ ਇੱਕ ਗੁਆਂਢੀ ਤੇ ਇੱਕ ਮਹੱਤਵਪੂਰਨ ਭਾਈਵਾਲ ਹੋਣ ਦੇ ਨਾਤੇ, ਈਰਾਨ ਨੂੰ ਸਥਿਤੀ ਬਾਰੇ ਸਪੱਸ਼ਟ ਤੇ ਸਹੀ ਜਾਣਕਾਰੀ ਹੋਣੀ ਚਾਹੀਦੀ ਹੈ, ਤਾਂ ਜੋ ਕੋਈ ਗਲਤਫਹਿਮੀ ਨਾ ਹੋਵੇ।
ਉਧਰ, ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਦੇ ਪ੍ਰਧਾਨ ਫਿਲੇਮੋਨ ਯਾਂਗ ਨੇ ਭਾਰਤ ਤੇ ਪਾਕਿਸਤਾਨ ਵਿਚਕਾਰ ਵਧ ਰਹੇ ਤਣਾਅ 'ਤੇ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਦੋਵਾਂ ਦੇਸ਼ਾਂ ਨੂੰ ਸੰਜਮ ਵਰਤਣ ਤੇ ਸਥਿਤੀ ਨੂੰ ਤੁਰੰਤ ਸ਼ਾਂਤ ਕਰਨ ਲਈ ਕਿਹਾ ਹੈ। ਫਿਲੇਮੋਨ ਯਾਂਗ ਨੇ ਹਰ ਤਰ੍ਹਾਂ ਦੇ ਅੱਤਵਾਦੀ ਹਮਲਿਆਂ ਤੇ ਆਮ ਲੋਕਾਂ ਤੇ ਨਾਗਰਿਕ ਟੀਚਿਆਂ 'ਤੇ ਹਮਲਿਆਂ ਦੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਤੇ ਪਾਕਿਸਤਾਨ ਵਿਚਾਲੇ ਮਤਭੇਦ ਸਿਰਫ ਗੱਲਬਾਤ ਰਾਹੀਂ ਤੇ ਅੰਤਰਰਾਸ਼ਟਰੀ ਕਾਨੂੰਨ ਦੇ ਤਹਿਤ ਹੀ ਹੱਲ ਕੀਤੇ ਜਾ ਸਕਦੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















