ਪੜਚੋਲ ਕਰੋ
Advertisement
ਪਾਕਿਸਤਾਨੀਆਂ ਨੇ ਭਾਰਤੀ ਦੂਤਾਵਾਸ 'ਤੇ ਕੀਤਾ ਹਮਲਾ, ਦੋ ਗ੍ਰਿਫ਼ਤਾਰ
ਕਸ਼ਮੀਰ ਵਿੱਚੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਪਾਕਿਸਤਾਨ ਦਾ ਪਾਰਾ ਸੱਤਵੇਂ ਅਸਮਾਨ ਹੈ। ਪਾਕਿਸਤਾਨ ਇਸ ਲਈ ਹਰ ਹਰਬਾ ਵਰਤ ਰਿਹਾ ਹੈ। ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਤੇ ਨੇਤਾ ਵੀ ਭੜਕਾਊ ਭਾਸ਼ਣ ਦੇ ਰਹੇ ਹਨ। ਲੰਦਨ ‘ਚ ਪਾਕਿਸਤਾਨੀਆਂ ਨੇ ਭਾਰਤੀ ਹਾਈ ਕਮਿਸ਼ਨਰ ਦੀ ਇਮਾਰਤ ‘ਤੇ ਨਾ ਸਿਰਫ ਅੰਡੇ ਸੁੱਟੇ ਸਗੋਂ ਪੱਥਰਾਅ ਤੇ ਨਾਅਰੇਬਾਜ਼ੀ ਵੀ ਕੀਤੀ।
ਲੰਦਨ: ਕਸ਼ਮੀਰ ਵਿੱਚੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਪਾਕਿਸਤਾਨ ਦਾ ਪਾਰਾ ਸੱਤਵੇਂ ਅਸਮਾਨ ਹੈ। ਪਾਕਿਸਤਾਨ ਇਸ ਲਈ ਹਰ ਹਰਬਾ ਵਰਤ ਰਿਹਾ ਹੈ। ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਤੇ ਨੇਤਾ ਵੀ ਭੜਕਾਊ ਭਾਸ਼ਣ ਦੇ ਰਹੇ ਹਨ। ਹੁਣ ਪਾਕਿਸਤਾਨੀ ਮੂਲ ਦੇ ਲੋਕਾਂ ਨੇ ਲੰਦਨ ‘ਚ ਭਾਰਤੀ ਹਾਈ ਕਮਿਸ਼ਨਰ ਦੀ ਇਮਾਰਤ ‘ਤੇ ਪੱਥਰਾਅ ਕੀਤਾ ਗਿਆ। ਇਸ ਮਾਮਲੇ ‘ਚ ਪੁਲਿਸ ਨੇ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਲੰਦਨ ‘ਚ ਪਾਕਿਸਤਾਨੀਆਂ ਨੇ ਭਾਰਤੀ ਹਾਈ ਕਮਿਸ਼ਨਰ ਦੀ ਇਮਾਰਤ ‘ਤੇ ਨਾ ਸਿਰਫ ਅੰਡੇ ਸੁੱਟੇ ਸਗੋਂ ਪੱਥਰਾਅ ਤੇ ਨਾਅਰੇਬਾਜ਼ੀ ਵੀ ਕੀਤੀ। ਪਾਕਿਸਤਾਨੀਆਂ ਦੇ ਇਸ ਪ੍ਰਦਰਸ਼ਨ ਨਾਲ ਭਾਰਤੀ ਹਾਈ ਕਮਿਸ਼ਨ ਦੀ ਇਮਾਰਤ ਦੀ ਖਿੜਕੀ ਦੇ ਸ਼ੀਸ਼ੇ ਟੁੱਟ ਗਏ। ਪ੍ਰਦਰਸ਼ਨਕਾਰੀਆਂ ਦੇ ਇਸ ਪੱਥਰਾਅ ‘ਚ ਭਾਰਤੀ ਹਾਈ ਕਮਿਸ਼ਨ ਦੀ ਬਿਲਡਿੰਗ ਨੂੰ ਕਾਫੀ ਨੁਕਸਾਨ ਹੋਇਆ ਹੈ।
ਪਾਕਿਸਤਾਨੀਆਂ ਦੇ ਇਸ ਭਾਰਤ ਵਿਰੋਧੀ ਪ੍ਰਦਰਸ਼ਨ ਤੋਂ ਬਾਅਦ ਭਾਰਤ ਨੇ ਬ੍ਰਿਟਿਸ਼ ਸਰਕਾਰ ਨੂੰ ਆਪਣੀ ਸ਼ਿਕਾਇਤ ਦਰਜ ਕਰਵਾਈ ਹੈ। ਲੰਦਨ ਦੇ ਮੇਅਰ ਸਾਦਿਕ ਖ਼ਾਨ ਨੇ ਵੀ ਟਵੀਟ ਕਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪੁਲਿਸ ਨੂੰ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਲਈ ਕਿਹਾ ਹੈ।Another violent protest outside the Indian High Commission in London today, 3 September 2019. Damage caused to the premises. @foreignoffice @UKinIndia @MEAIndia @DominicRaab @DrSJaishankar @PMOIndia @tariqahmadbt pic.twitter.com/2sv0Qt1xy8
— India in the UK (@HCI_London) September 3, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਤਕਨਾਲੌਜੀ
ਲੁਧਿਆਣਾ
ਅੰਮ੍ਰਿਤਸਰ
Advertisement