ਲੰਦਨ ‘ਚ ਪਾਕਿਸਤਾਨੀਆਂ ਨੇ ਭਾਰਤੀ ਹਾਈ ਕਮਿਸ਼ਨਰ ਦੀ ਇਮਾਰਤ ‘ਤੇ ਨਾ ਸਿਰਫ ਅੰਡੇ ਸੁੱਟੇ ਸਗੋਂ ਪੱਥਰਾਅ ਤੇ ਨਾਅਰੇਬਾਜ਼ੀ ਵੀ ਕੀਤੀ। ਪਾਕਿਸਤਾਨੀਆਂ ਦੇ ਇਸ ਪ੍ਰਦਰਸ਼ਨ ਨਾਲ ਭਾਰਤੀ ਹਾਈ ਕਮਿਸ਼ਨ ਦੀ ਇਮਾਰਤ ਦੀ ਖਿੜਕੀ ਦੇ ਸ਼ੀਸ਼ੇ ਟੁੱਟ ਗਏ। ਪ੍ਰਦਰਸ਼ਨਕਾਰੀਆਂ ਦੇ ਇਸ ਪੱਥਰਾਅ ‘ਚ ਭਾਰਤੀ ਹਾਈ ਕਮਿਸ਼ਨ ਦੀ ਬਿਲਡਿੰਗ ਨੂੰ ਕਾਫੀ ਨੁਕਸਾਨ ਹੋਇਆ ਹੈ।
ਪਾਕਿਸਤਾਨੀਆਂ ਦੇ ਇਸ ਭਾਰਤ ਵਿਰੋਧੀ ਪ੍ਰਦਰਸ਼ਨ ਤੋਂ ਬਾਅਦ ਭਾਰਤ ਨੇ ਬ੍ਰਿਟਿਸ਼ ਸਰਕਾਰ ਨੂੰ ਆਪਣੀ ਸ਼ਿਕਾਇਤ ਦਰਜ ਕਰਵਾਈ ਹੈ। ਲੰਦਨ ਦੇ ਮੇਅਰ ਸਾਦਿਕ ਖ਼ਾਨ ਨੇ ਵੀ ਟਵੀਟ ਕਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪੁਲਿਸ ਨੂੰ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਲਈ ਕਿਹਾ ਹੈ।