ਪੜਚੋਲ ਕਰੋ

ਭਾਰਤੀ ਹਾਈ ਕਮਿਸ਼ਨਰ ਨੇ ਕੀਤਾ ਕਰਤਾਰਪੁਰ ਸਾਹਿਬ ਦਾ ਦੌਰਾ, ਲਾਂਘਾ ਖੁੱਲ੍ਹਣ ਦੇ ਆਸਾਰ ਵਧੇ

ਅੰਮ੍ਰਿਤਸਰ: ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਦੇ ਆਸਾਰ ਵਧਦੇ ਨਜ਼ਰ ਆ ਰਹੇ ਹਨ। ਇਸ ਦਾ ਕਾਰਨ ਭਾਰਤ ਦੇ ਪਾਕਿਸਤਾਨ ਵਿੱਚ ਹਾਈ ਕਮਿਸ਼ਨਰ ਦੀ ਕਰਤਾਰਪੁਰ ਸਾਹਿਬ ਫੇਰੀ ਹੈ। ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਤੋਂ ਪਹਿਲਾਂ ਇਸ ਤਰ੍ਹਾਂ ਅਧਿਕਾਰੀਆਂ ਦੀ ਫੇਰੀ ਸ਼ੁਭ ਸੰਕੇਤ ਦੇ ਰਹੀ ਹੈ। ਪਾਕਿਸਤਾਨ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਅਜੇ ਬਸਾਰੀਆ ਨੇ ਬੁੱਧਵਾਰ ਨੂੰ ਕਰਤਾਰਪੁਰ ਸਾਹਿਬ ਗੁਰਦੁਆਰਾ ਮੱਥਾ ਟੇਕਿਆ। ਮੱਥਾ ਟੇਕਣ ਤੋਂ ਬਾਅਦ ਬਸਾਰੀਆ ਨੇ ਏਬੀਪੀ ਸਾਂਝਾ ਨੂੰ ਦੱਸਿਆ ਕਿ ਸਾਡੀ ਪੂਰੀ ਕੋਸ਼ਿਸ਼ ਰਹੇਗੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਕੋਰੀਡੋਰ ਖੁੱਲ੍ਹ ਸਕੇ। ਭਾਰਤੀ ਹਾਈ ਕਮਿਸ਼ਨਰ ਨੇ ਕੀਤਾ ਕਰਤਾਰਪੁਰ ਸਾਹਿਬ ਦਾ ਦੌਰਾ, ਲਾਂਘਾ ਖੁੱਲ੍ਹਣ ਦੇ ਆਸਾਰ ਵਧੇ ਬਸਾਰੀਆ ਨੇ ਕਿਹਾ ਕਿ ਜੇਕਰ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਦੀ ਸਹਿਮਤੀ ਬਣੇ ਤਾਂ ਲਾਂਘਾ ਖੋਲ੍ਹਿਆ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਸਹੁੰ ਚੁੱਕ ਸਮਾਗਮ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਾਕਿ ਫ਼ੌਜ ਮੁਖੀ ਕਮਰ ਜਾਵੇਦ ਬਾਜਵਾ ਨਾਲ ਗਲਵੱਕੜੀ ਤੋਂ ਬਾਅਦ ਜਿੱਥੇ ਵਿਵਾਦ ਪੈਦਾ ਹੋਇਆ, ਉੱਥੇ ਕਰਤਾਰਪੁਰ ਲਾਂਘਾ ਖੁੱਲ੍ਹਵਾਉਣ ਲਈ ਪਹਿਲਕਦਮੀ ਕਰਨ ਦੀ ਦੌੜ ਵੀ ਸ਼ੁਰੂ ਹੋ ਗਈ। ਸਿੱਧੂ ਵੱਲੋਂ ਪਾਕਿ ਫ਼ੌਜ ਮੁਖੀ ਦੀ ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਬਾਰੇ ਵਿਚਾਰ ਚਰਚਾ ਦੇ ਖੁਲਾਸੇ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਲਾਂਘਾ ਖੋਲ੍ਹਣ ਬਾਬਤ ਪੱਤਰ ਲਿਖਿਆ ਸੀ। ਬੁੱਧਵਾਰ ਸਵੇਰ ਸਰਨਾ ਭਰਾਵਾਂ ਨੇ ਵੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖਾਂ ਨੂੰ ਵੱਧ ਮਿਆਦ ਦਾ ਵੀਜ਼ਾ ਦੇਣ ਲਈ ਮੰਗ ਪੱਤਰ ਵੀ ਦਿੱਤਾ ਹੈ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸਿੱਧੂ ਨੂੰ ਚੈਲੰਜ ਕੀਤਾ ਸੀ ਕਿ ਉਹ ਕਰਤਾਰਪੁਰ ਲਾਂਘਾ ਖੁੱਲ੍ਹਵਾ ਕੇ ਦਿਖਾਉਣ। ਹੁਣ ਲਗਦਾ ਹੈ ਕਿ ਉਨ੍ਹਾਂ ਦਾ ਚੈਲੰਜ ਰਾਸ ਆ ਗਿਆ ਹੈ ਅਤੇ ਕਰਤਾਰਪੁਰ ਲਾਂਘਾ ਖੁੱਲ੍ਹਣ ਦੇ ਠੋਸ ਸੰਕੇਤ ਮਿਲ ਰਹੇ ਹਨ।

ਟਾਪ ਹੈਡਲਾਈਨ

Comedian Kapil Sharma: ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
Earthquake: ਭੂਚਾਲ ਨੇ 7.1 ਤੀਬਰਤਾ ਨਾਲ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 13 ਦੀ ਮੌਤ ਤੇ ਕਈ ਲਾਪਤਾ; ਪ੍ਰਸ਼ਾਸਨ ਵੱਲੋਂ ਚੌਕਸ ਰਹਿਣ ਦੀ ਅਪੀਲ...
ਭੂਚਾਲ ਨੇ 7.1 ਤੀਬਰਤਾ ਨਾਲ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 13 ਦੀ ਮੌਤ ਤੇ ਕਈ ਲਾਪਤਾ; ਪ੍ਰਸ਼ਾਸਨ ਵੱਲੋਂ ਚੌਕਸ ਰਹਿਣ ਦੀ ਅਪੀਲ...
Water Shortage : ਇਸ ਸ਼ਹਿਰ 'ਚ ਸਿਰਫ਼ 1 ਸਾਲ ਦਾ ਪਾਣੀ ਬਚਿਆ, ਵਿਗਿਆਨੀਆਂ ਨੇ ਦਿੱਤੀ ਗੰਭੀਰ ਚੇਤਾਵਨੀ
Water Shortage : ਇਸ ਸ਼ਹਿਰ 'ਚ ਸਿਰਫ਼ 1 ਸਾਲ ਦਾ ਪਾਣੀ ਬਚਿਆ, ਵਿਗਿਆਨੀਆਂ ਨੇ ਦਿੱਤੀ ਗੰਭੀਰ ਚੇਤਾਵਨੀ
US Tariff on India: ਭਾਰਤ 'ਤੇ 100% ਟੈਰਿਫ ਲੱਗੇਗਾ ? ਜਾਣੋ ਅਮਰੀਕਾ ਦੇ ਨਵੇਂ ਬਿੱਲ ਕਾਰਨ ਤਣਾਅ ਕਿਉਂ ਵਧਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਭਾਰਤ 'ਤੇ 100% ਟੈਰਿਫ ਲੱਗੇਗਾ ? ਜਾਣੋ ਅਮਰੀਕਾ ਦੇ ਨਵੇਂ ਬਿੱਲ ਕਾਰਨ ਤਣਾਅ ਕਿਉਂ ਵਧਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
Embed widget