Indian Vs Khalistan: ਕੈਨੇਡਾ 'ਚ ਭਿੜ ਗਏ ਭਾਰਤੀ ਤੇ ਖਾਲਿਸਤਾਨੀ, ਆਜ਼ਾਦੀ ਦਿਹਾੜਾ ਮਨਾਉਣ ਲਈ ਗੁਰਦੁਆਰਾ ਹੋਏ ਸਨ ਇਕੱਠੇ, ਓਧਰੋ ਆ ਗਏ ਕੱਟੜਪੰਥੀ
Indian Vs Khalistan Supporters: ਖਾਲਿਸਤਾਨੀ ਕੱਟੜਪੰਥੀਆਂ ਨੇ ਭਾਰਤੀ ਨਾਗਰਿਕਾਂ ਨਾਲ ਹੱਥੋਪਾਈ ਕਰਨ ਦੀ ਕੋਸ਼ਿਸ਼ ਕੀਤੀ। ਇਕ ਪਾਸੇ ਭਾਰਤੀ ਤਿਰੰਗਾ ਲਹਿਰਾ ਰਹੇ ਸਨ, ਉਥੇ ਹੀ ਦੂਜੇ ਪਾਸੇ ਖਾਲਿਸਤਾਨ ਸਮਰਥਕ ਖਾਲਿਸਤਾਨੀ ਝੰਡੇ ਲੈ ਕੇ ਪਹੁੰਚੇ।
Indian Vs Khalistan Supporters: ਕੈਨੇਡਾ ਦੇ ਸਰੀ 'ਚ ਆਜ਼ਾਦੀ ਦਿਵਸ ਮਨਾ ਰਹੇ ਭਾਰਤੀਆਂ ਅਤੇ ਖਾਲਿਸਤਾਨੀ ਸਮਰਥਕਾਂ ਵਿਚਾਲੇ ਇਕ ਵਾਰ ਫਿਰ ਮਾਹੌਲ ਤਣਾਅਪੂਰਨ ਹੋ ਗਿਆ। ਸਰੀ 'ਚ ਭਾਰਤੀ ਲੋਕ ਤਿਰੰਗਾ ਲੈ ਕੇ ਹਿੰਦੁਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾ ਕੇ ਆਜ਼ਾਦੀ ਦਿਵਸ ਮਨਾ ਰਹੇ ਸਨ। ਇਸ ਦੌਰਾਨ ਖਾਲਿਸਤਾਨੀ ਸਮਰਥਕ ਵੀ ਪਹੁੰਚ ਗਏ। ਹਾਲਾਤ ਵਿਗੜਦੇ ਦੇਖ ਕੇ ਕੈਨੇਡੀਅਨ ਪੁਲਿਸ ਨੂੰ ਹਰਕਤ ਵਿੱਚ ਆਉਣਾ ਪਿਆ।
ਇਹ ਘਟਨਾ ਕੈਨੇਡਾ ਦੇ ਸਰੀ 'ਚ ਵਾਪਰੀ। ਕੈਨੇਡੀਅਨ ਸਮੇਂ ਅਨੁਸਾਰ 15 ਅਗਸਤ ਦੀ ਸਵੇਰ ਨੂੰ, ਭਾਰਤੀ ਨਾਗਰਿਕ ਸਰੀ ਦੇ ਗੁਰੂ ਨਾਨਕ ਗੁਰਦੁਆਰੇ ਦੇ ਬਾਹਰ ਇਕੱਠੇ ਹੋਏ ਸਨ। ਇਹ ਉਹੀ ਥਾਂ ਹੈ ਜਿੱਥੇ 18 ਜੂਨ 2023 ਨੂੰ ਅੱਤਵਾਦੀ ਹਰਦੀਪ ਸਿੰਘ ਨਿੱਝਰ ਨੂੰ ਅਣਪਛਾਤੇ ਬੰਦੂਕਧਾਰੀਆਂ ਨੇ ਗੋਲੀ ਮਾਰ ਕੇ ਮਾਰ ਦਿੱਤਾ ਸੀ। ਭਾਰਤੀ ਗੁਰਦੁਆਰੇ ਦੇ ਬਾਹਰ ਤਿਰੰਗਾ ਰੈਲੀ ਕਰਨ ਲਈ ਪਹੁੰਚੇ ਸਨ।
ਇਸ ਦੌਰਾਨ ਖਾਲਿਸਤਾਨੀ ਕੱਟੜਪੰਥੀਆਂ ਨੇ ਭਾਰਤੀ ਨਾਗਰਿਕਾਂ ਨਾਲ ਹੱਥੋਪਾਈ ਕਰਨ ਦੀ ਕੋਸ਼ਿਸ਼ ਕੀਤੀ। ਇਕ ਪਾਸੇ ਭਾਰਤੀ ਤਿਰੰਗਾ ਲਹਿਰਾ ਰਹੇ ਸਨ, ਉਥੇ ਹੀ ਦੂਜੇ ਪਾਸੇ ਖਾਲਿਸਤਾਨ ਸਮਰਥਕ ਖਾਲਿਸਤਾਨੀ ਝੰਡੇ ਲੈ ਕੇ ਪਹੁੰਚੇ।
ਖਾਲਿਸਤਾਨ ਸਮਰਥਕਾਂ ਅਤੇ ਭਾਰਤੀਆਂ ਦੇ ਆਹਮੋ-ਸਾਹਮਣੇ ਆਉਣ ਤੋਂ ਬਾਅਦ ਝੜਪ ਸ਼ੁਰੂ ਹੋ ਗਈ। ਇਸ ਦੌਰਾਨ ਭਾਰਤ ਖਿਲਾਫ ਨਾਅਰੇਬਾਜ਼ੀ ਸ਼ੁਰੂ ਹੋ ਗਈ, ਜਦਕਿ ਭਾਰਤੀਆਂ ਨਾਗਰਿਕਾਂ ਨੇ ਖਾਲਿਸਤਾਨ ਖਿਲਾਫ ਨਾਅਰੇਬਾਜ਼ੀ ਕੀਤੀ। ਅਖੀਰ ਸਥਿਤੀ ਵਿਗੜਦੀ ਦੇਖ ਕੇ ਕੈਨੇਡੀਅਨ ਪੁਲਿਸ ਨੂੰ ਹਰਕਤ ਵਿੱਚ ਆਉਣਾ ਪਿਆ। ਪੁਲੀਸ ਨੇ ਦੋਵਾਂ ਧਿਰਾਂ ਨੂੰ ਇੱਕ ਦੂਜੇ ਤੋਂ ਵੱਖ ਕਰ ਦਿੱਤਾ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ