(Source: ECI/ABP News/ABP Majha)
US Student Death: ਭਾਰਤੀ ਵਿਦਿਆਰਥੀਆਂ ਲਈ 'ਕਬਰਸਤਾਨ' ਬਣ ਰਿਹਾ ਅਮਰੀਕਾ ! ਇੱਕ ਹਫ਼ਤੇ 'ਚ ਮਿਲੀ ਤੀਜੀ ਲਾਸ਼
US Student Death: ਅਮਰੀਕਾ ਵਿੱਚ ਪਿਛਲੇ ਇੱਕ ਹਫਤੇ ਵਿੱਚ ਤਿੰਨ ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਗਈ ਹੈ ਜਿਸ ਤੋਂ ਬਾਅਦ ਉੱਥੇ ਰਹਿ ਰਹੇ ਭਾਰਤੀ ਲੋਕ ਚਿੰਤਤ ਹਨ।
Indian student death in America: ਅਮਰੀਕਾ ਦੇ ਸਿਨਸਿਨਾਟੀ ਵਿੱਚ ਭਾਰਤੀ ਮੂਲ ਦੇ ਇੱਕ ਵਿਦਿਆਰਥੀ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਸ਼੍ਰੇਅਸ ਰੈਡੀ ਬੇਨੀਗੇਰੀ ਵਜੋਂ ਹੋਈ ਹੈ ਅਤੇ ਉਸ ਦੀ ਮੌਤ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਨਿਊਯਾਰਕ ਵਿੱਚ ਭਾਰਤੀ ਮਿਸ਼ਨ ਨੇ ਓਹੀਓ ਵਿੱਚ ਇਸ ਵਿਦਿਆਰਥੀ ਦੀ ਮੌਤ ਦੀ ਪੁਸ਼ਟੀ ਕੀਤੀ ਅਤੇ ਕਿਹਾ, "ਸਾਨੂੰ ਇਸ ਘਟਨਾ ਵਿੱਚ ਕਿਸੇ ਵੀ ਗੜਬੜੀ ਦਾ ਸ਼ੱਕ ਨਹੀਂ ਹੈ।"
ਭਾਰਤੀ ਮਿਸ਼ਨ ਦੀ ਤਰਫੋਂ ਇਹ ਵੀ ਕਿਹਾ ਗਿਆ ਕਿ ਓਹੀਓ ਵਿੱਚ ਭਾਰਤੀ ਮੂਲ ਦੇ ਇੱਕ ਵਿਦਿਆਰਥੀ ਦੀ ਮੰਦਭਾਗੀ ਮੌਤ ਤੋਂ ਅਸੀਂ ਬਹੁਤ ਦੁਖੀ ਹਾਂ। ਅਮਰੀਕਾ ਵਿੱਚ ਰਹਿਣ ਵਾਲੇ ਭਾਰਤੀ ਮੂਲ ਦੇ ਲੋਕ ਅਜਿਹੀਆਂ ਘਟਨਾਵਾਂ ਨੂੰ ਲੈ ਕੇ ਚਿੰਤਤ ਹਨ। ਕੌਂਸਲੇਟ ਫਿਲਹਾਲ ਪੀੜਤ ਪਰਿਵਾਰ ਦੇ ਸੰਪਰਕ ਵਿੱਚ ਹੈ ਅਤੇ ਬਾਕੀ ਜਾਣਕਾਰੀ ਇਕੱਠੀ ਕਰ ਰਿਹਾ ਹੈ। ਸਾਡੇ ਵੱਲੋਂ ਪੀੜਤ ਪਰਿਵਾਰ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ।
ਇੱਕ ਹਫ਼ਤੇ ਵਿੱਚ ਕਿਸੇ ਭਾਰਤੀ ਵਿਦਿਆਰਥੀ ਦੀ ਮੌਤ ਦਾ ਇਹ ਤੀਜਾ ਮਾਮਲਾ
ਵੈਸੇ, ਅਮਰੀਕਾ ਵਿੱਚ ਕਿਸੇ ਭਾਰਤੀ ਵਿਦਿਆਰਥੀ ਦੀ ਮੌਤ ਦਾ ਇਹ ਪਹਿਲਾ ਮਾਮਲਾ ਨਹੀਂ ਹੈ। ਪਿਛਲੇ ਇੱਕ ਹਫ਼ਤੇ ਵਿੱਚ ਉੱਥੇ ਭਾਰਤੀ ਮੂਲ ਦੇ ਵਿਦਿਆਰਥੀ ਦੀ ਮੌਤ ਦਾ ਇਹ ਤੀਜਾ ਮਾਮਲਾ ਹੈ। ਮੀਡੀਆ ਰਿਪੋਰਟਾਂ ਅਨੁਸਾਰ ਜਨਵਰੀ ਦੇ ਅੰਤ ਵਿੱਚ 25 ਸਾਲਾ ਵਿਵੇਕ ਸੈਣੀ ਨੂੰ ਇੱਕ ਸਟੋਰ ਵਿੱਚ ਇੱਕ ਬੇਘਰ ਵਿਅਕਤੀ ਨੇ ਚਾਕੂ ਮਾਰ ਕੇ ਕਤਲ ਕਰ ਦਿੱਤਾ ਸੀ। ਨਸ਼ੇ ਦੇ ਆਦੀ ਜੂਲੀਅਨ ਫਾਕਨਰ ਨੇ ਕਥਿਤ ਤੌਰ 'ਤੇ ਉਸ 'ਤੇ 50 ਵਾਰ ਚਾਕੂ ਨਾਲ ਹਮਲਾ ਕੀਤਾ ਸੀ। ਹੈਰਾਨੀ ਦੀ ਗੱਲ ਹੈ ਕਿ ਵਿਦਿਆਰਥੀ ਨਾਲ ਅਜਿਹਾ ਉਦੋਂ ਹੋਇਆ ਜਦੋਂ ਉਸ ਨੇ ਕੁਝ ਦਿਨ ਪਹਿਲਾਂ ਮੁਲਜ਼ਮ ਨੂੰ ਲੋੜਵੰਦ ਸਮਝ ਕੇ ਉਸ ਦੀ ਮਦਦ ਕੀਤੀ ਸੀ। ਸੈਣੀ ਨੇ ਹਾਲ ਹੀ ਵਿੱਚ ਅਮਰੀਕਾ ਵਿੱਚ ਆਪਣੀ ਐਮਬੀਏ ਦੀ ਪੜ੍ਹਾਈ ਪੂਰੀ ਕੀਤੀ ਸੀ।
ਪਹਿਲਾਂ ਵਿਦਿਆਰਥੀ ਲਾਪਤਾ, ਫਿਰ ਇੱਕ ਦਿਨ ਬਾਅਦ ਮੌਤ ਦੀ ਪੁਸ਼ਟੀ
ਇਸ ਤੋਂ ਪਹਿਲਾਂ ਇੰਡੀਆਨਾ ਦੀ ਪਰਡਿਊ ਯੂਨੀਵਰਸਿਟੀ ਵਿੱਚ ਪੜ੍ਹ ਰਹੇ ਭਾਰਤੀ ਵਿਦਿਆਰਥੀ ਨੀਲ ਆਚਾਰੀਆ ਦੀ ਵੀ ਅਮਰੀਕਾ ਵਿਚ ਮੌਤ ਹੋ ਗਈ ਸੀ। ਉਸਨੇ ਉੱਥੋਂ ਦੇ ਜੌਨ ਮਾਰਟਿਨਸਨ ਆਨਰਜ਼ ਕਾਲਜ ਤੋਂ ਕੰਪਿਊਟਰ ਸਾਇੰਸ ਅਤੇ ਡੇਟਾ ਸਾਇੰਸ ਵਿੱਚ ਡਿਗਰੀ ਪ੍ਰਾਪਤ ਕੀਤੀ। ਅਚਾਰੀਆ ਦੇ ਪਰਿਵਾਰ ਨੇ ਐਤਵਾਰ ਨੂੰ ਸੋਸ਼ਲ ਮੀਡੀਆ 'ਤੇ ਉਸ ਦੇ ਲਾਪਤਾ ਹੋਣ ਦੀ ਸੂਚਨਾ ਦਿੱਤੀ ਸੀ, ਜਦੋਂਕਿ ਇੱਕ ਦਿਨ ਬਾਅਦ ਸੋਮਵਾਰ ਨੂੰ ਉਸ ਦੀ ਮੌਤ ਦੀ ਪੁਸ਼ਟੀ ਹੋਈ।
ਇੱਕ ਹੋਰ ਵਿਦਿਆਰਥੀ ਦੀ ਮਿਲੀ ਲਾਸ਼
ਇਸੇ ਤਰ੍ਹਾਂ ਦੇ ਇਕ ਹੋਰ ਮਾਮਲੇ ਵਿੱਚ, ਇਲੀਨੋਇਸ ਯੂਨੀਵਰਸਿਟੀ ਤੋਂ ਇਲੈਕਟ੍ਰੀਕਲ ਇੰਜੀਨੀਅਰਿੰਗ ਦੀ ਪੜ੍ਹਾਈ ਕਰ ਰਹੇ 18 ਸਾਲਾ ਭਾਰਤੀ ਮੂਲ ਦੇ ਵਿਦਿਆਰਥੀ ਅਕੁਲ ਧਵਨ ਦੀ ਜਨਵਰੀ ਵਿੱਚ ਮੌਤ ਹੋ ਗਈ ਸੀ। ਧਵਨ ਦੇ ਲਾਪਤਾ ਹੋਣ ਦੀ ਜਾਣਕਾਰੀ ਉਸ ਦੇ ਰੂਮਮੇਟ ਨੇ ਉਦੋਂ ਦਿੱਤੀ ਜਦੋਂ ਉੱਥੇ ਹੱਡ ਠਾਰਵੀਂ ਠੰਢ ਪੈ ਰਹੀ ਸੀ। ਉਸਦੀ ਲਾਸ਼ ਚੈਂਪੇਨ, ਇਲੀਨੋਇਸ ਵਿੱਚ ਯੂਨੀਵਰਸਿਟੀ ਕੈਂਪਸ ਦੇ ਨੇੜੇ ਮਿਲੀ ਸੀ