ਚੰਡੀਗੜ੍ਹ: ਭੋਆ ਵਿਧਾਨ ਸਭਾ ਹਲਕੇ ਦੇ ਪਿੰਡ ਫਰਵਾਲ ਦਾ ਨੌਜਵਾਨ ਮਲਕੀਤ ਸਿੰਘ ਪਿਛਲੇ ਡੇਢ ਸਾਲ ਤੋਂ ਲਾਪਤਾ ਹੈ। ਜਾਣਕਾਰੀ ਮੁਤਾਬਕ ਮਲਕੀਤ ਸਿੰਘ 2016 ਨੂੰ ਕਿਸੇ ਫਰਜ਼ੀ ਏਜੰਟ ਜ਼ਰੀਏ ਬਹਿਰੀਨ ਗਿਆ ਸੀ। ਹਾਲੇ ਤਕ ਉਸ ਦਾ ਕੋਈ ਪਤਾ ਨਹੀਂ।
ਪਰਿਵਾਰ ਨੇ ਦੱਸਿਆ ਕਿ ਜਦੋਂ ਦਾ ਮਲਕੀਤ ਬਹਿਰੀਨ ਗਿਆ ਹੈ, ਉਦੋਂ ਦਾ ਉਸ ਨਾਲ ਕੋਈ ਸੰਪਰਕ ਨਹੀਂ ਹੋ ਪਾਇਆ। ਉਨ੍ਹਾਂ ਨੇ ਕਈ ਵਾਰ ਉਸ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਪਰ ਉਹ ਕੋਈ ਜਵਾਬ ਨਹੀਂ ਦਿੰਦਾ। ਹੁਣ ਪਰਿਵਾਰ ਨੇ ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਮਾਮਲੇ ਵਿੱਚ ਦਖ਼ਲ ਦੇਣ ਦੀ ਅਪੀਲ ਕੀਤੀ ਹੈ।
ਮਲਕੀਤ ਸਿੰਘ ਦੇ ਪਰਿਵਾਰ ਨੇ ਸਰਕਾਰ ਨੂੰ ਉਸ ਦੇ ਲੱਭਣ ਵਿੱਚ ਮਦਦ ਕਰਨ ਲਈ ਗੁਹਾਰ ਲਾਈ ਹੈ। ਇਸ ਤੋਂ ਪਹਿਲਾਂ ਵੀ ਮਲਕੀਤ ਦਾ ਪਰਿਵਾਰ ਉਸ ਦੀ ਭਾਲ਼ ਲਈ ਕਈ ਵਾਰ ਪ੍ਰਸ਼ਾਸਨ ਦੇ ਦਰਵਾਜ਼ੇ ਖੜਕਾ ਚੁੱਕਿਆ ਹੈ। ਇਲਾਕੇ ਦੇ ਵਿਧਾਇਕ ਵੀ ਪਰਿਵਾਰ ਦੀ ਮਦਦ ਕਰਨ ਲਈ ਕਹਿ ਰਹੇ ਹਨ।