ਕੈਨੇਡਾ 'ਚ ਫ਼ਸੇ ਭਾਰਤੀ, ਵੈਕਸੀਨ ਨਾ ਲਵਾਉਣ ਵਾਲਿਆਂ ਨੂੰ ਨਹੀਂ ਮਿਲ ਰਿਹੈ ਵੀਜ਼ਾ
ਕੋਰੋਨਾ ਵੈਕਸੀਨ ਨਾ ਲਵਾਉਣ ਕਰਕੇ ਕੈਨੇਡਾ ਵਿੱਚ ਕਈ ਭਾਰਤੀ ਫਸ ਗਏ ਹਨ। ਕੋਰੋਨਾ ਵੈਕਸੀਨ ਨਾ ਲਵਾਉਣ ਕਰਕੇ ਉਨ੍ਹਾਂ ਨੂੰ ਵੀਜ਼ਾ ਨਹੀਂ ਮਿਲ ਰਿਹਾ ਕਿਉਂਕਿ ਕਾਨੂੰਨ ਅਨੁਸਾਰ ਵੈਕਸੀਨ ਤੋਂ ਬਿਨਾਂ ਟ੍ਰੈਵਲ ਜਾਂ ਸਰਹੱਦ ਪਾਰ ਕਰਨ ਦੀ ਇਜਾਜ਼ਤ ਨਹੀਂ ਹੈ।

ਟਰਾਂਟੋ : ਕੋਰੋਨਾ ਵੈਕਸੀਨ ਨਾ ਲਵਾਉਣ ਕਰਕੇ ਕੈਨੇਡਾ ਵਿੱਚ ਕਈ ਭਾਰਤੀ ਫਸ ਗਏ ਹਨ। ਕੋਰੋਨਾ ਵੈਕਸੀਨ ਨਾ ਲਵਾਉਣ ਕਰਕੇ ਉਨ੍ਹਾਂ ਨੂੰ ਵੀਜ਼ਾ ਨਹੀਂ ਮਿਲ ਰਿਹਾ ਕਿਉਂਕਿ ਕਾਨੂੰਨ ਅਨੁਸਾਰ ਐਸੇ ਵੈਕਸੀਨ ਤੋਂ ਬਿਨਾਂ ਕਿਸੇ ਵੀ ਵਿਅਕਤੀ ਨੂੰ ਟ੍ਰੈਵਲ ਜਾਂ ਸਰਹੱਦ ਪਾਰ ਕਰਨ ਦੀ ਇਜਾਜ਼ਤ ਨਹੀਂ ਹੈ।
ਹਾਸਲ ਜਾਣਕਾਰੀ ਮੁਤਾਬਕ ਇੰਡੋ-ਕੈਨੇਡੀਅਨ ਨਾਗਰਿਕ ਜਿਨ੍ਹਾਂ ਨੇ ਆਪਣੀ ਮਰਜ਼ੀ ਨਾਲ ਕੋਵਿਡ ਵੈਕਸੀਨ ਲੈਣ ਤੋਂ ਇਨਕਾਰ ਕੀਤਾ ਸੀ, ਉਨ੍ਹਾਂ ਨੂੰ ਹੁਣ ਭਾਰਤ ਪਰਤਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੈਨੇਡਾ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਾਨੂੰਨ ਅਨੁਸਾਰ ਵੈਕਸੀਨ ਤੋਂ ਬਿਨਾਂ ਕਿਸੇ ਵੀ ਵਿਅਕਤੀ ਨੂੰ ਟ੍ਰੈਵਲ ਜਾਂ ਸਰਹੱਦ ਪਾਰ ਕਰਨ ਦੀ ਇਜਾਜ਼ਤ ਨਹੀਂ ਹੈ। ਇਸ ਲਈ ਉਨ੍ਹਾਂ ਨੂੰ ਵੀਜ਼ਾ ਮਿਲਣ ਵਿੱਚ ਦਿੱਕਤ ਆ ਰਹੀ ਹੈ।
ਉਧਰ, ਅਜਿਹੇ ਨਾਗਰਿਕਾਂ ਅੰਦਰ ਰੋਸ ਹੈ। ਕਈ ਇੰਡੋ-ਕੈਨੇਡੀਅਨ ਪੰਜਾਬੀਆਂ ਨੇ ਸਰੀ ਦੇ ਲਿਬਰਲ ਸੰਸਦ ਮੈਂਬਰ ਰਣਦੀਪ ਸਰਾਏ ਦੇ ਦਫਤਰ ਵਿਖੇ ਇਸ ਨਿਯਮ ਖਿਲਾਫ ਪ੍ਰਦਰਸ਼ਨ ਵੀ ਕੀਤਾ। ਸਿੱਖ ਫਰੀਡਮ ਅਲਾਇੰਸ ਦੇ ਬੈਨਰ ਹੇਠ ਇਕੱਠੇ ਹੋਏ ਪ੍ਰਦਰਸ਼ਨਕਾਰੀਆਂ ਵਿੱਚੋਂ ਕੰਵਲਜੀਤ ਸਿੰਘ ਨੇ ਕਿਹਾ ਕਿ ਕੈਨੇਡੀਅਨ ਨਾਗਰਿਕਾਂ ਨੂੰ ਕਿਤੇ ਵੀ ਜਾਣ ਦੀ ਬੁਨਿਆਦੀ ਆਜ਼ਾਦੀ ਤੋਂ ਇਨਕਾਰ ਕੀਤਾ ਜਾ ਰਿਹਾ ਹੈ।
ਉਧਰ, ਕੈਨੇਡੀਅਨ ਸਰਕਾਰ ਦਾ ਕਹਿਣਾ ਹੈ ਕਿ ਦੂਜੇ ਦੇਸ਼ ਵੀ ਵੈਕਸੀਨੇਸ਼ਨ ਨਹੀਂ ਕਰਵਾਉਣ ਵਾਲੇ ਲੋਕਾਂ ਨੂੰ ਐਂਟਰੀ ਨਹੀਂ ਦੇ ਰਹੇ। 30 ਮਈ ਨੂੰ ਪ੍ਰੋਗਰੈਸਿਵ ਕੰਜ਼ਰਵੇਟਿਵ ਐਮਪੀ ਮੇਲਿਸਾ ਲੈਂਟਸਮੈਨ ਇੱਕ ਪ੍ਰਸਤਾਵ ਵੀ ਲੈ ਕੇ ਆਈ ਸੀ ਤਾਂ ਜੋ ਇਸ ਭੇਵਵਾਦ ਟ੍ਰੈਵਲ ਪਾਬੰਦੀ ਨੂੰ ਹਟਾਇਆ ਜਾ ਸਕੇ ਤੇ ਆਪਣੀ ਮਰਜ਼ੀ ਨਾਲ ਵੈਕਸੀਨ ਨਾ ਲਗਵਾਉਣ ਵਾਲਿਆਂ ਨੂੰ ਕਿਤੇ ਵੀ ਯਾਤਰਾ ਕਰਨ ਦੀ ਇਜਾਜ਼ਤ ਮਿਲੇ ਪਰ 200 ਸੰਸਦ ਮੈਂਬਰਾਂ ਨੇ ਇਸ ਪ੍ਰਸਤਾਵ ਨੂੰ ਰੱਦ ਕਰਾਉਣ ਲਈ ਇਸ ਦੇ ਵਿਰੁੱਧ ਵੋਟ ਦਿੱਤੀ, ਜਿਨ੍ਹਾਂ ਵਿੱਚੋਂ ਸਰਾਏ ਪ੍ਰਮੁੱਖ ਸਨ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















