ਪੜਚੋਲ ਕਰੋ

ਖੇਤੀ ਕਾਨੂੰਨਾਂ ਬਾਰੇ ਟਰੂਡੋ ਦੇ ਸਟੈਂਡ 'ਤੇ ਭਾਰਤ ਦੀ ਚੇਤਾਵਨੀ, ਰਿਸ਼ਤੇ ਹੋ ਸਕਦੇ ਖ਼ਰਾਬ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਨੇ ਅੱਜ ਰਾਜ ਸਭਾ ’ਚ ਦੱਸਿਆ ਕਿ ਉਸ ਨੇ ਕੈਨੇਡਾ ਸਰਕਾਰ ਨੂੰ ਸਪੱਸ਼ਟ ਆਖ ਦਿੱਤਾ ਹੈ ਕਿ ਨਵੇਂ ਖੇਤੀ ਕਾਨੂੰਨਾਂ ਬਾਰੇ ਉਸ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਬਿਆਨ ਨਾਲ ਦੁਵੱਲੇ ਸਬੰਧ ਖ਼ਰਾਬ ਹੋ ਸਕਦੇ ਹਨ।

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਨੇ ਅੱਜ ਰਾਜ ਸਭਾ ’ਚ ਦੱਸਿਆ ਕਿ ਉਸ ਨੇ ਕੈਨੇਡਾ ਸਰਕਾਰ ਨੂੰ ਸਪੱਸ਼ਟ ਆਖ ਦਿੱਤਾ ਹੈ ਕਿ ਨਵੇਂ ਖੇਤੀ ਕਾਨੂੰਨਾਂ ਬਾਰੇ ਉਸ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਬਿਆਨ ਨਾਲ ਦੁਵੱਲੇ ਸਬੰਧ ਖ਼ਰਾਬ ਹੋ ਸਕਦੇ ਹਨ। ਇਹ ਜਾਣਕਾਰੀ ਅੱਜ ਰਾਜ ਸਭਾ ’ਚ ਸ਼ਿਵ ਸੈਨਾ ਮੈਂਬਰ ਅਨਿਲ ਦੇਸਾਈ ਵੱਲੋਂ ਪੁੱਛੇ ਇੱਕ ਸੁਆਲ ਦੇ ਲਿਖਤੀ ਜਵਾਬ ਵਿੱਚ ਵਿਦੇਸ਼ ਰਾਜ ਮੰਤਰੀ ਵੀ. ਮੁਰਲੀਧਰਨ ਨੇ ਦਿੱਤੀ। ਅਨਿਲ ਦੇਸਾਈ ਨੇ ਪੁੱਛਿਆ ਸੀ ਕਿ ਕੀ ਸਰਕਾਰ ਨੂੰ ਇਸ ਗੱਲ ਦੀ ਜਾਣਕਾਰੀ ਹੈ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਭਾਰਤ ਦੇ ਅੰਦਰੂਨੀ ਮਾਮਲੇ ਵਿੱਚ ਦਖ਼ਲ ਹਨ? ਕੀ ਭਾਰਤ ਸਰਕਾਰ ਇਸ ਨੂੰ ਗ਼ੈਰ ਵਾਜਬ ਤੇ ਬੇਲੋੜਾ ਮੰਨਦੀ ਹੈ। ਜੇ ਹਾਂ, ਤਾਂ ਕੀ ਕੈਨੇਡਾ ਸਰਕਾਰ ਕੋਲ ਉਸ ਨੇ ਆਪਣਾ ਕੋਈ ਵਿਰੋਧ ਦਰਜ ਕਰਵਾਇਆ ਹੈ ਜਾਂ ਨਹੀਂ? ਜੇ ਹਾਂ, ਤਾਂ ਕੈਨੇਡਾ ਸਰਕਾਰ ਨੇ ਇਸ ਮਾਮਲੇ ’ਚ ਕੀ ਜਵਾਬ ਦਿੱਤਾ ਹੈ? ਇਨ੍ਹਾਂ ਸੁਆਲਾਂ ਦੇ ਜੁਆਬ ਦਿੰਦਿਆਂ ਮੰਤਰੀ ਮੁਰਲੀਧਰਨ ਨੇ ਕਿਹਾ ਹੈ ਕਿ ਭਾਰਤ ਸਰਕਾਰ ਨੂੰ ਟਰੂਡੋ ਦੀਆਂ ਖੇਤੀ ਕਾਨੂੰਨਾਂ ਬਾਰੇ ਟਿੱਪਣੀਆਂ ਦੀ ਪੂਰੀ ਜਾਣਕਾਰੀ ਹੈ। ਇਹ ਮਾਮਲਾ ਕੈਨੇਡਾ ਦੇ ਸਬੰਧਤ ਅਧਿਕਾਰੀਆਂ ਕੋਲ ਔਟਵਾ ਤੇ ਨਵੀਂ ਦਿੱਲੀ ਦੋਵੇਂ ਥਾਵਾਂ ਉੱਤੇ ਉਠਾਇਆ ਗਿਆ ਹੈ। ਭਾਰਤ ਸਰਕਾਰ ਨੇ ਸਪੱਸ਼ਟ ਆਖ ਦਿੱਤਾ ਹੈ ਕਿ ਭਾਰਤ ਦੇ ਅੰਦਰੂਨੀ ਮਾਮਲਿਆਂ ਬਾਰੇ ਟਿੱਪਣੀਆਂ ਗ਼ੈਰ ਵਾਜਬ ਹਨ ਤੇ ਪ੍ਰਵਾਨ ਨਹੀਂ ਕੀਤੀਆਂ ਜਾ ਸਕਦੀਆਂ। ਪਹਿਲੀ ਦਸੰਬਰ ਨੂੰ ਜਸਟਿਨ ਟਰੂਡੋ ਨੇ 26 ਨਵੰਬਰ, 2020 ਤੋਂ ਚੱਲੇ ਆ ਰਹੇ ਕਿਸਾਨ ਅੰਦੋਲਨ ਬਾਰੇ ਚਿੰਤਾ ਪ੍ਰਗਟਾਉਂਦਿਆਂ ਆਖਿਆ ਸੀ ਕਿ ਕੈਨੇਡਾ ਸਦਾ ਸ਼ਾਂਤੀਪੂਰਨ ਰੋਸ ਮੁਜ਼ਾਹਰੇ ਕਰਨ ਦੇ ਅਧਿਕਾਰਾਂ ਦੀ ਰਾਖੀ ਕਰਦਾ ਰਹੇਗਾ; ਭਾਵੇਂ ਉਹ ਮੁਜ਼ਾਹਰੇ ਤੇ ਧਰਨੇ ਕਿਤੇ ਵੀ ਹੋ ਰਹੇ ਹੋਣ।

ਟਾਪ ਹੈਡਲਾਈਨ

Canada News: ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget