ਪੜਚੋਲ ਕਰੋ

ਭਾਰਤ-ਪਾਕਿ ਤਣਾਅ ਨਾਲ ਹਜ਼ਾਰਾਂ ਲੋਕਾਂ 'ਤੇ ਬੇਰੁਜ਼ਗਾਰੀ ਦੀ ਤਲਵਾਰ, ਵਪਾਰੀ ਵੀ ਰਗੜੇ

ਗਗਨਦੀਪ ਸ਼ਰਮਾ ਅੰਮ੍ਰਿਤਸਰ: ਭਾਰਤ ਤੇ ਪਾਕਿਸਤਾਨ ਵਿਚਾਲੇ ਪੁਲਵਾਮਾ ਹਮਲੇ ਤੋਂ ਬਾਅਦ ਪੈਦਾ ਤਣਾਅ ਦਾ ਸਭ ਤੋਂ ਵੱਡਾ ਅਸਰ ਅਟਾਰੀ ਰਸਤੇ ਦੋਵਾਂ ਦੇਸ਼ਾਂ ਵਿਚਾਲੇ ਵਪਾਰ ਉੱਪਰ ਪਿਆ ਹੈ। ਇਸ ਕਾਰਨ ਤਕਰੀਬਨ ਪੰਜ ਹਜ਼ਾਰ ਪਰਿਵਾਰਾਂ ਦੀ ਰੋਜ਼ੀ-ਰੋਟੀ ਉੱਪਰ ਤਲਵਾਰ ਲਟਕਣੀ ਸ਼ੁਰੂ ਹੋ ਗਈ ਹੈ। ਇਸ ਦੇ ਨਾਲ ਹੀ ਅਚਾਨਕ ਲਏ ਫੈਸਲੇ ਨਾਲ ਕਰੋੜਾਂ ਰੁਪਏ ਦਾ ਮਾਲ ਅਟਾਰੀ 'ਚ ਫਸਿਆ ਪਿਆ ਹੈ। ਪੁਲਵਾਮਾ ਹਮਲੇ ਤੋਂ ਬਾਅਦ ਦੋ ਦਿਨ ਪਹਿਲਾਂ ਹੀ ਭਾਰਤ ਨੇ ਕਸਟਮ ਡਿਊਟੀ ਪੰਜ ਫ਼ੀਸਦੀ ਤੋਂ ਵਧਾ ਕੇ ਅਚਾਨਕ 200 ਫ਼ੀਸਦੀ ਕਰਨ ਦੇ ਨਾਲ ਵਪਾਰੀ ਵੀ ਹੱਕੇ-ਬੱਕੇ ਰਹਿ ਗਏ। ਇਸ ਦੇ ਨਾਲ ਹੀ ਟਰਾਂਸਪੋਰਟਰਾਂ ਤੇ ਮਜ਼ਦੂਰਾਂ ਦਾ ਰੁਜ਼ਗਾਰ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ। ਪਿਛਲੇ ਦੋ ਦਿਨਾਂ ਤੋਂ ਅਟਾਰੀ 'ਚ ਟਰੱਕ ਖੜ੍ਹੇ ਹਨ। ਹੁਣ ਉਨ੍ਹਾਂ ਨੂੰ ਕੋਈ ਉਮੀਦ ਵੀ ਦਿਖਾਈ ਨਹੀਂ ਦੇ ਰਹੀ। ਉਨ੍ਹਾਂ ਇਹ ਵੀ ਆਖਿਆ ਕਿ ਉਹ ਸਰਕਾਰ ਦੇ ਇਸ ਫੈਸਲੇ ਨਾਲ ਖੜ੍ਹੇ ਹਨ ਪਰ ਉਨ੍ਹਾਂ ਦੇ ਰੁਜ਼ਗਾਰ ਬਾਰੇ ਵੀ ਸੋਚਣਾ ਚਾਹੀਦਾ ਹੈ। 'ਏਬੀਪੀ ਸਾਂਝਾ' ਨੂੰ ਮਿਲੀ ਜਾਣਕਾਰੀ ਭਾਰਤ ਵਿਚਾਲੇ ਸੀਮਿੰਟ, ਜਿਪਸਮ, ਲਾਈਮਸਟੋਨ ਬਾਕਸਾਈਟ, ਸੁਆਰੇ ਕੱਚ, ਕੈਮੀਕਲ, ਸਰਜੀਕਲ ਦਾ ਸਾਮਾਨ ਤੇ ਖੇਡਾਂ ਦਾ ਸਾਮਾਨ, ਕਾਟਨ ਧਾਗਾ, ਪੋਲੀਸਟਰ ਧਾਗਾ, ਫੈਬਰਿਕ ਡਾਈਜ਼, ਪੈਸਟੀਸਾਈਡ, ਬੀਜ ਜੜੀਆਂ-ਬੂਟੀਆਂ ਤੇ ਮਸਾਲਿਆਂ ਦਾ ਵਪਾਰ ਹੁੰਦਾ ਹੈ। ਹਾਸਲ ਜਾਣਕਾਰੀ ਮੁਤਾਬਕ ਕਰੀਬ ਪੰਜ ਹਜ਼ਾਰ ਪਰਿਵਾਰ ਇਸ ਰੁਜ਼ਗਾਰ ਨਾਲ ਸਿੱਧੇ ਤੌਰ 'ਤੇ ਜੁੜੇ ਹਨ। ਇੱਕ ਅੰਦਾਜ਼ੇ ਅਨੁਸਾਰ ਹਰ ਮਹੀਨੇ ਪੰਦਰਾਂ ਤੋਂ ਵੀਹ ਕਰੋੜ ਰੁਪਏ ਦਾ ਸਿੱਧਾ ਨੁਕਸਾਨ ਹੋਣ ਦਾ ਅਨੁਮਾਨ ਹੈ। ਪਿਛਲੇ ਦੋ ਦਿਨਾਂ ਵਿੱਚ ਹੀ ਅਚਾਨਕ ਵਪਾਰ ਬੰਦ ਹੋਣ ਨਾਲ ਵਪਾਰੀਆਂ ਨੂੰ ਕਰੋੜਾਂ ਰੁਪਏ ਦਾ ਘਾਟਾ ਪਿਆ ਹੈ ਕਿਉਂਕਿ ਜੋ ਸਾਮਾਨ ਦੀ ਡਿਊਟੀ ਦੇ ਚੁੱਕੇ ਸਨ, ਉਸ ਉਪਰ ਮੁੜ 200 ਫੀਸਦੀ ਕਸਟਮ ਡਿਊਟੀ ਵੀ ਲਾਗੂ ਕਰ ਦਿੱਤੀ ਗਈ ਸੀ। ਇਸ ਨਾਲ ਇੰਪੋਰਟ ਹੋਇਆ ਸਾਮਾਨ ਹਾਲੇ ਵੀ ਅਟਾਰੀ ਪਿਆ ਹੈ। 'ਏਬੀਪੀ ਸਾਂਝਾ' ਨਾਲ ਗੱਲਬਾਤ ਕਰਦਿਆਂ ਵਪਾਰੀਆਂ ਨੇ ਕਿਹਾ ਕਿ ਅਚਾਨਕ ਇਸ ਫੈਸਲੇ ਨਾਲ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਚਿੰਤਾਵਾਂ ਹਨ। ਕਾਰੋਬਾਰ ਤਾਂ ਬੰਦ ਹੋਵੇਗਾ ਹੀ ਨਾਲ ਹੀ ਉਹ ਆਪਣੇ ਸਟਾਫ ਨੂੰ ਤਨਖਾਹਾਂ ਕਿੱਥੋਂ ਦੇਣਗੇ। ਫਿਰ ਵੀ ਉਨ੍ਹਾਂ ਨੇ ਕਿਹਾ ਕਿ ਉਹ ਸਰਕਾਰ ਦੇ ਹਰ ਫੈਸਲੇ ਦੇ ਨਾਲ ਖੜ੍ਹੇ ਹਨ ਕਿਉਂਕਿ ਪੁਲਵਾਮਾ ਵਿੱਚ ਜੋ ਹਮਲਾ ਹੋਇਆ, ਉਹ ਅਤਿ ਨਿੰਦਣਯੋਗ ਹੈ। ਦੂਜੇ ਪਾਸੇ ਟਰਾਂਸਪੋਰਟਰਾਂ ਤੇ ਲੇਬਰ ਦੀ ਗੱਲ ਕਰੀਏ ਤਾਂ ਉਨ੍ਹਾਂ ਨੂੰ ਵੀ ਰੋਜ਼ੀ ਰੋਟੀ ਦੇ ਲਾਲੇ ਪਏ ਹੋਏ ਹਨ। ਉਹ ਵੀ ਸਰਕਾਰ ਤੋਂ ਇਸ ਮੁੱਦੇ 'ਤੇ ਪੱਕੇ ਹੱਲ ਦੀ ਉਡੀਕ ਵਿੱਚ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਫੈਸਲੇ ਉੱਪਰ ਸਰਕਾਰ ਦੇ ਨਾਲ ਹਨ ਪਰ ਸਰਕਾਰ ਨੂੰ ਵੀ ਉਨ੍ਹਾਂ ਦੀ ਰੋਜ਼ੀ ਰੋਟੀ ਬਾਰੇ ਸੋਚਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਟਰਾਂਸਪੋਰਟ ਦਾ ਧੰਦਾ ਕਰਨ ਵਾਲੇ ਕਿੱਥੇ ਜਾਣਗੇ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਰੋਜ਼ੀ ਰੋਟੀ ਦਾ ਕੌਣ ਪ੍ਰਬੰਧ ਕਰੇਗਾ।

ਟਾਪ ਹੈਡਲਾਈਨ

ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget