International students work over 20 hours in Canada: ਕੈਨੇਡਾ ਸਰਕਾਰ (Canada Government) ਨੇ ਕੌਮਾਂਤਰੀ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਵਿਦੇਸ਼ੀ ਵਿਦਿਆਰਥੀ ਹੁਣ ਜਿੰਨੇ ਘੰਟੇ ਚਾਹੁਣ ਕੰਮ ਕਰ ਸਕਣਗੇ। ਇਸ ਨਾਲ ਉਨ੍ਹਾਂ ਦੀ ਕਮਾਈ ਵਿੱਚ ਵਾਧਾ ਹੋਏਗਾ। ਸਰਕਾਰ ਨੇ ਪਹਿਲਾਂ ਹਫ਼ਤੇ ਵਿੱਚ 20 ਘੰਟੇ ਕੰਮ ਕਰਨ ਦੀ ਪਾਬੰਦੀ ਲਾਈ ਹੋਈ ਸੀ। ਕੈਨੇਡਾ ਸਰਕਾਰ ਦੇ ਇਸ ਫੈਸਲੇ ਨਾਲ ਵਿਦਿਆਰਥੀਆਂ ਅੰਦਰ ਖੁਸ਼ੀ ਦੀ ਲਹਿਰ ਹੈ। 


ਇਹ ਵੀ ਪੜ੍ਹੋ :- ਖਾਲਿਸਤਾਨ ਪੱਖੀਆਂ ਤੇ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵਿਚਾਲੇ ਵਧਿਆ ਟਕਰਾਅ, ਸਰਕਾਰ ਵੱਲੋਂ ਸੁਰੱਖਿਆ ਛੱਤਰੀ ਦੀ ਪੇਸ਼ਕਸ਼, ਉਗਰਾਹਾਂ ਧੜੇ ਨੇ ਮੰਗੇ ਲਾਇਸੰਸ 


ਦੱਸ ਦਈਏ ਕਿ ਕੈਨੇਡਾ ਸਰਕਾਰ (Canada Government) ਨੇ ਵਿਦੇਸ਼ੀ ਵਿਦਿਆਰਥੀਆਂ ’ਤੇ ਲੱਗੀ ਹਫ਼ਤੇ ਵਿੱਚ 20 ਘੰਟੇ ਕੰਮ ਕਰਨ ਦੀ ਪਾਬੰਦੀ ਇੱਕ ਸਾਲ ਲਈ ਹਟਾ ਦਿੱਤੀ ਹੈ। ਆਵਾਸ ਮੰਤਰੀ ਸਿਆਨ ਫਰੇਜ਼ਰ ਨੇ ਦੱਸਿਆ ਕਿ ਦੇਸ਼ ਵਿੱਚ ਕਾਮਿਆਂ ਦੀ ਘਾਟ ਨੂੰ ਪੂਰਾ ਕਰਨ ਲਈ ਕੌਮਾਂਤਰੀ ਵਿਦਿਆਰਥੀਆਂ ’ਤੇ ਲੱਗੀ 20 ਘੰਟੇ ਕੰਮ ਕਰਨ ਦੀ ਪਾਬੰਦੀ ਆਉਂਦੀ 15 ਨਵੰਬਰ ਤੋਂ ਅਗਲੇ ਸਾਲ ਦੇ ਅੰਤ ਤੱਕ ਖਤਮ ਕਰ ਦਿੱਤੀ ਗਈ ਹੈ। 


 


ਉਨ੍ਹਾਂ ਕਿਹਾ ਕਿ ਇਸ ਦੌਰਾਨ ਵਿਦਿਆਰਥੀ ਆਪਣੀ ਸਮਰੱਥਾ ਅਨੁਸਾਰ (students work over 20 hours in Canada) ਜਿੰਨੇ ਘੰਟੇ ਚਾਹੁਣ ਕੰਮ ਕਰ ਸਕਣਗੇ। ਮੰਤਰੀ ਨੇ ਕਿਹਾ ਕਿ ਪੂਰਾ ਸਮਾਂ ਪੜ੍ਹਾਈ ਕਰਨ ਵਾਲੇ ਵਿਦਿਆਰਥੀ ਵੀ ਆਪਣੀ ਇੱਛਾ ਅਨੁਸਾਰ ਕੰਮ ਕਰ ਸਕਣਗੇ। 


ਇਹ ਵੀ ਪੜ੍ਹੋ :- ਭਗਵੰਤ ਮਾਨ ਸਰਕਾਰ ਵੀ ਕੇਂਦਰ ਦੀ ਤਰਜ਼ ’ਤੇ ਮੁਸ਼ਤਰਕਾ ਮਾਲਕਾਨ ਦੀਆਂ ਜ਼ਮੀਨਾਂ ਕਾਰਪੋਰੇਟ ਘਰਾਣਿਆਂ ਹੱਥ ਦੇਣਾ ਚਾਹੁੰਦੀ: ਕਿਸਾਨ ਯੂਨੀਅਨ ਦੇ ਗੰਭੀਰ ਇਲਜ਼ਾਮ


ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਕਾਰਨ ਕਾਫ਼ੀ ਹੱਦ ਤੱਕ ਕਾਮਿਆਂ ਦੀ ਘਾਟ ਪੂਰੀ ਹੋਵੇਗੀ ਤੇ ਕਾਰੋਬਾਰੀਆਂ ਨੂੰ ਵਿਦੇਸ਼ਾਂ ਤੋਂ ਕਾਮੇ ਨਹੀਂ ਮੰਗਵਾਉਣੇ ਪੈਣਗੇ। ਇਸ ਫ਼ੈਸਲੇ ਨਾਲ ਪੜ੍ਹਾਈ ਅੱਧ-ਵਿਚਾਲੇ ਛੱਡਣ ਵਾਲੇ ਵਿਦਿਆਰਥੀਆਂ ਨੂੰ ਵੀ ਰਾਹਤ ਮਿਲੇਗੀ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।