ਪੜਚੋਲ ਕਰੋ
Advertisement
Iran Firing : ਇਜੇਹ ਸ਼ਹਿਰ 'ਚ ਹਿਜਾਬ ਦੇ ਵਿਰੋਧ 'ਚ ਪ੍ਰਦਰਸ਼ਨ ਦੌਰਾਨ ਅੰਨ੍ਹੇਵਾਹ ਗੋਲੀਬਾਰੀ , 5 ਲੋਕਾਂ ਦੀ ਮੌਤ
Iran Firing : ਬੁੱਧਵਾਰ ਰਾਤ ਨੂੰ ਅਣਪਛਾਤੇ ਹਮਲਾਵਰਾਂ ਨੇ ਈਰਾਨ ਦੇ ਪੱਛਮੀ ਸ਼ਹਿਰ ਇਜੇਹ ਵਿੱਚ ਅੰਨ੍ਹੇਵਾਹ ਗੋਲੀਬਾਰੀ ਕਰ ਦਿੱਤੀ। ਇਸ ਘਟਨਾ 'ਚ 5 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਇਸ ਘਟਨਾ 'ਚ 10 ਲੋਕ ਜ਼ਖਮੀ ਵੀ ਹੋਏ ਹਨ।
Iran Firing : ਬੁੱਧਵਾਰ ਰਾਤ ਨੂੰ ਅਣਪਛਾਤੇ ਹਮਲਾਵਰਾਂ ਨੇ ਈਰਾਨ ਦੇ ਪੱਛਮੀ ਸ਼ਹਿਰ ਇਜੇਹ ਵਿੱਚ ਅੰਨ੍ਹੇਵਾਹ ਗੋਲੀਬਾਰੀ ਕਰ ਦਿੱਤੀ। ਇਸ ਘਟਨਾ 'ਚ 5 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਇਸ ਘਟਨਾ 'ਚ 10 ਲੋਕ ਜ਼ਖਮੀ ਵੀ ਹੋਏ ਹਨ। ਜ਼ਖ਼ਮੀਆਂ ਵਿੱਚ ਪੁਲੀਸ ਮੁਲਾਜ਼ਮ ਵੀ ਸ਼ਾਮਲ ਹਨ। ਹਮਲੇ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ ਅਤੇ ਹੁਣ ਤੱਕ ਕਿਸੇ ਵੀ ਅੱਤਵਾਦੀ ਸੰਗਠਨ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।
ਜ਼ਖ਼ਮੀਆਂ ਨੂੰ ਹਸਪਤਾਲ 'ਚ ਕਰਵਾਇਆ ਦਾਖ਼ਲ
ਘਟਨਾ ਦੀ ਜਾਣਕਾਰੀ ਦਿੰਦੇ ਹੋਏ IRNA ਨਿਊਜ਼ ਏਜੰਸੀ ਨੇ ਦੱਸਿਆ ਕਿ ਅਣਪਛਾਤੇ ਹਮਲਾਵਰ ਦੋ ਮੋਟਰਸਾਈਕਲਾਂ 'ਤੇ ਸਵਾਰ ਹੋ ਕੇ ਸ਼ਹਿਰ ਦੇ ਕੇਂਦਰੀ ਬਾਜ਼ਾਰ 'ਚ ਪਹੁੰਚੇ ਸਨ। ਹਮਲਾਵਰਾਂ ਨੇ ਪ੍ਰਦਰਸ਼ਨਕਾਰੀਆਂ ਅਤੇ ਉੱਥੇ ਮੌਜੂਦ ਸੁਰੱਖਿਆ ਬਲਾਂ 'ਤੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ 'ਚ 5 ਲੋਕਾਂ ਦੀ ਮੌਤ ਹੋ ਗਈ ਜਦਕਿ 10 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਖੁਜ਼ੇਸਤਾਨ ਸੂਬੇ ਦੇ ਗਵਰਨਰ ਨੇ ਦੱਸਿਆ ਕਿ ਹਮਲੇ ਵਿੱਚ ਇੱਕ ਬੱਚੇ ਅਤੇ ਇੱਕ ਔਰਤ ਸਮੇਤ ਪੰਜ ਲੋਕ ਮਾਰੇ ਗਏ।
ਸਰਕਾਰ ਵਿਰੋਧੀ ਨਾਅਰੇਬਾਜ਼ੀ ਕਰ ਰਹੇ ਸਨ ਪ੍ਰਦਰਸ਼ਨਕਾਰੀ
ਈਰਾਨੀ ਮੀਡੀਆ ਮੁਤਾਬਕ ਬੁੱਧਵਾਰ ਨੂੰ ਕੁਝ ਪ੍ਰਦਰਸ਼ਨਕਾਰੀ ਇੱਥੇ ਇਕੱਠੇ ਹੋਏ ਸਨ ਅਤੇ ਸਰਕਾਰ ਵਿਰੋਧੀ ਨਾਅਰੇ ਲਗਾ ਰਹੇ ਸਨ। ਇਸ ਦੌਰਾਨ ਪੁਲਿਸ 'ਤੇ ਪਥਰਾਅ ਵੀ ਕੀਤਾ ਗਿਆ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਵੀ ਛੱਡੇ। ਸਥਾਨਕ ਮੀਡੀਆ ਮੁਤਾਬਕ ਪ੍ਰਦਰਸ਼ਨ ਦੌਰਾਨ ਹਿੰਸਕ ਝੜਪਾਂ ਵੀ ਹੋਈਆਂ, ਜਿਸ ਨੂੰ ਪੁਲਿਸ ਨੇ ਕਾਬੂ ਕਰ ਲਿਆ। ਹੁਣ ਉਸੇ ਥਾਂ 'ਤੇ ਗੋਲੀਬਾਰੀ ਹੋਈ ਹੈ।
26 ਅਕਤੂਬਰ ਨੂੰ ਸ਼ਿਰਾਜ਼ ਸ਼ਹਿਰ ਵਿੱਚ ਹੋਈ ਸੀ ਗੋਲੀਬਾਰੀ

Iran | Gunmen opened fire in a bazaar in the southwestern Iranian city of Izeh, killing at least five people & wounding civilians and security forces, reports The Associated Press
— ANI (@ANI) November 16, 2022
ਇਸ ਤੋਂ ਪਹਿਲਾਂ 26 ਅਕਤੂਬਰ ਨੂੰ ਈਰਾਨ ਦੇ ਸ਼ਿਰਾਜ਼ ਸ਼ਹਿਰ ਤੋਂ ਵੀ ਗੋਲਾਬਾਰੀ ਦੀ ਖ਼ਬਰ ਸਾਹਮਣੇ ਆਈ ਸੀ। ਇਸ ਘਟਨਾ 'ਚ 15 ਲੋਕਾਂ ਦੀ ਮੌਤ ਹੋ ਗਈ ਸੀ ਜਦਕਿ 40 ਦੇ ਕਰੀਬ ਜ਼ਖਮੀ ਹੋ ਗਏ ਸਨ। ਇੱਥੇ 3 ਹਮਲਾਵਰਾਂ ਨੇ ਭੀੜ 'ਤੇ ਗੋਲੀਆਂ ਚਲਾ ਦਿੱਤੀਆਂ ਸਨ। ਇਹ ਘਟਨਾ ਸ਼ੀਆ ਭਾਈਚਾਰੇ ਦੇ ਪਵਿੱਤਰ ਸਥਾਨ ਸ਼ਾਹ ਚੇਰਾਗ ਵਿਖੇ ਵਾਪਰੀ। ਇਸ ਹਮਲੇ ਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਆਈਐਸਆਈਐਸ ਨੇ ਲਈ ਸੀ।
ਹਿਜਾਬ ਵਿਵਾਦ ਨੂੰ ਲੈ ਕੇ ਪ੍ਰਦਰਸ਼ਨ ਜਾਰੀ
ਤੁਹਾਨੂੰ ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਤੋਂ ਹਿਜਾਬ ਵਿਵਾਦ ਨੂੰ ਲੈ ਕੇ ਈਰਾਨ ਦੇ ਵੱਖ-ਵੱਖ ਸ਼ਹਿਰਾਂ ਵਿੱਚ ਹਿੰਸਕ ਪ੍ਰਦਰਸ਼ਨ ਹੋ ਰਹੇ ਹਨ। 13 ਸਤੰਬਰ ਨੂੰ ਪੁਲਿਸ ਨੇ ਮਹਿਸਾ ਅਮੀਨ ਨਾਂ ਦੀ ਔਰਤ ਨੂੰ ਸਹੀ ਤਰੀਕੇ ਨਾਲ ਹਿਜਾਬ ਨਾ ਪਹਿਨਣ ਕਾਰਨ ਗ੍ਰਿਫ਼ਤਾਰ ਕੀਤਾ ਸੀ। ਤਿੰਨ ਦਿਨ ਬਾਅਦ ਪੁਲਿਸ ਹਿਰਾਸਤ ਵਿੱਚ ਉਸਦੀ ਮੌਤ ਹੋ ਗਈ। ਉਦੋਂ ਤੋਂ ਹੀ ਮਹਾਸਾ ਦੇ ਸਮਰਥਨ 'ਚ ਦੁਨੀਆ ਭਰ 'ਚ ਪ੍ਰਦਰਸ਼ਨ ਹੋ ਰਹੇ ਹਨ। ਈਰਾਨ 'ਚ ਪਿਛਲੇ 2 ਮਹੀਨਿਆਂ 'ਚ ਪੁਲਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਕਈ ਝੜਪਾਂ ਹੋ ਚੁੱਕੀਆਂ ਹਨ, ਜਿਸ 'ਚ ਦਰਜਨਾਂ ਲੋਕ ਜ਼ਖਮੀ ਹੋ ਗਏ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਦੇਸ਼
ਪੰਜਾਬ
Advertisement