World News: ਡਰੱਗ ਤਸਕਰੀ 'ਚ ਇਸ ਦੇਸ਼ ਨੇ 400 ਸਮਗਲਰਾਂ ਦਿੱਤੀ ਮੌਤ ਦੀ ਸਜ਼ਾ, 15 ਔਰਤਾਂ ਚਾੜ੍ਹੀਆਂ ਫਾਂਸੀ
ਇਸਲਾਮਿਕ ਦੇਸ਼ ਈਰਾਨ ਆਪਣੇ ਸਖਤ ਕਾਨੂੰਨਾਂ ਲਈ ਦੁਨੀਆ ਭਰ ਵਿੱਚ ਜਾਣਿਆ ਜਾਂਦਾ ਹੈ। ਇੱਥੇ ਸਧਾਰਨ ਅਪਰਾਧਾਂ ਲਈ ਵੀ ਸਖ਼ਤ ਕਾਨੂੰਨੀ ਸਜ਼ਾ ਦਿੱਤੀ ਜਾਂਦੀ ਹੈ। ਜੀ ਹਾਂ, ਈਰਾਨ 'ਚ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਮਾਮਲਿਆਂ 'ਚ ਵੀ ਮੌਤ ਦੀ ਸਜ਼ਾ ਦਿੱਤੀ ਗਈ ਹੈ।
ਇਸਲਾਮਿਕ ਦੇਸ਼ ਈਰਾਨ ਆਪਣੇ ਸਖਤ ਕਾਨੂੰਨਾਂ ਲਈ ਦੁਨੀਆ ਭਰ ਵਿੱਚ ਜਾਣਿਆ ਜਾਂਦਾ ਹੈ। ਇੱਥੇ ਸਧਾਰਨ ਅਪਰਾਧਾਂ ਲਈ ਵੀ ਸਖ਼ਤ ਕਾਨੂੰਨੀ ਸਜ਼ਾ ਦਿੱਤੀ ਜਾਂਦੀ ਹੈ। ਜੀ ਹਾਂ, ਈਰਾਨ 'ਚ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਮਾਮਲਿਆਂ 'ਚ ਵੀ ਮੌਤ ਦੀ ਸਜ਼ਾ ਦਿੱਤੀ ਗਈ ਹੈ। ਈਰਾਨ 'ਚ ਇਸ ਸਾਲ ਹੁਣ ਤੱਕ 400 ਤੋਂ ਵੱਧ ਲੋਕਾਂ ਨੂੰ ਮੌਤ ਦੀ ਸਜ਼ਾ ਸੁਣਾਈ ਜਾ ਚੁੱਕੀ ਹੈ, ਜਿਨ੍ਹਾਂ 'ਚੋਂ 81 ਲੋਕਾਂ ਨੂੰ ਇਕੱਲੇ ਅਗਸਤ ਮਹੀਨੇ 'ਚ ਫਾਂਸੀ ਦਿੱਤੀ ਗਈ ਸੀ। ਇਸ ਸਾਲ ਆਇਤੁੱਲਾ ਅਲੀ ਖਮੇਨੀ ਦੇ ਦੇਸ਼ ਵਿੱਚ 15 ਔਰਤਾਂ ਨੂੰ ਫਾਂਸੀ ਦਿੱਤੀ ਗਈ ਹੈ।
ਏਐਫਪੀ ਦੀਆਂ ਰਿਪੋਰਟਾਂ ਮੁਤਾਬਕ ਇਸ ਸਾਲ ਜੁਲਾਈ ਵਿੱਚ 45 ਤੋਂ ਵੱਧ ਲੋਕਾਂ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਸੀ। ਸੰਯੁਕਤ ਰਾਸ਼ਟਰ ਦੇ 11 ਮਨੁੱਖੀ ਅਧਿਕਾਰ ਮਾਹਿਰਾਂ ਦੀ ਇੱਕ ਸੁਤੰਤਰ ਟੀਮ ਨੇ ਹਾਲ ਹੀ ਵਿੱਚ ਜਾਰੀ ਇੱਕ ਬਿਆਨ ਵਿੱਚ ਇਹ ਜਾਣਕਾਰੀ ਦਿੱਤੀ ਹੈ। ਬਿਆਨ ਮੁਤਾਬਕ ਫਾਂਸੀ ਦਿੱਤੇ ਗਏ ਲੋਕਾਂ ਵਿਚ 15 ਔਰਤਾਂ ਵੀ ਸ਼ਾਮਲ ਹਨ।
ਮਾਹਿਰਾਂ ਨੇ ਮੌਤ ਦੀ ਸਜ਼ਾ ਦੇ ਇਸ ਵਾਧੇ 'ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਮਾਹਿਰਾਂ ਅਨੁਸਾਰ ਅਗਸਤ ਵਿੱਚ ਮੌਤ ਦੀ ਸਜ਼ਾ ਸੁਣਾਏ ਗਏ 41 ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਮਾਹਿਰਾਂ ਦਾ ਕਹਿਣਾ ਹੈ ਕਿ ਅਜਿਹੇ ਮਾਮੂਲੀ ਅਪਰਾਧਾਂ ਲਈ ਮੌਤ ਦੀ ਸਜ਼ਾ ਦੇਣਾ ਅੰਤਰਰਾਸ਼ਟਰੀ ਮਾਪਦੰਡਾਂ ਦੇ ਵਿਰੁੱਧ ਹੈ।
ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਸੰਗਠਨ ਐਮਨੈਸਟੀ ਇੰਟਰਨੈਸ਼ਨਲ ਦੇ ਅਨੁਸਾਰ, ਚੀਨ ਨੂੰ ਛੱਡ ਕੇ ਈਰਾਨ ਹਰ ਸਾਲ ਸਭ ਤੋਂ ਵੱਧ ਮੌਤ ਦੀ ਸਜ਼ਾ ਦਿੰਦਾ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਅਪਰਾਧਾਂ 'ਤੇ ਵੀ ਮੌਤ ਦੀ ਸਜ਼ਾ ਦੇਣਾ ਬਹੁਤ ਜ਼ਿਆਦਾ ਸਖ਼ਤ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ। ਈਰਾਨ ਦੀ ਸਰਕਾਰ ਨੇ ਮੌਤ ਦੀ ਸਜ਼ਾ ਨੂੰ ਨਿਆਂਇਕ ਪ੍ਰਕਿਰਿਆ ਦਾ ਹਿੱਸਾ ਬਣਾਇਆ ਹੈ ਅਤੇ ਇਸ ਨੂੰ ਅਪਰਾਧਾਂ ਵਿਰੁੱਧ ਸਖ਼ਤ ਕਦਮ ਵਜੋਂ ਵਰਤਿਆ ਹੈ। ਹਾਲਾਂਕਿ, ਇਸ ਕਦਮ ਦੀ ਕਈ ਅੰਤਰਰਾਸ਼ਟਰੀ ਸੰਸਥਾਵਾਂ ਦੁਆਰਾ ਨਿੰਦਾ ਕੀਤੀ ਗਈ ਹੈ।
ਪਿਛਲੇ ਸਾਲ ਈਰਾਨ ਵਿੱਚ ਇੱਕ 17 ਸਾਲਾ ਨਾਬਾਲਗ ਨੂੰ ਫਾਂਸੀ ਦਿੱਤੀ ਗਈ ਸੀ। ਈਰਾਨ ਹਿਊਮਨ ਰਾਈਟਸ ਮੁਤਾਬਕ ਹਮੀਦਰੇਜ਼ਾ ਅਜ਼ਾਰੀ ਨਾਂ ਦੇ ਲੜਕੇ ਨੂੰ ਈਰਾਨ ਦੇ ਖੋਰਾਸਾਨ-ਏ ਰਜ਼ਾਵੀ ਸੂਬੇ 'ਚ ਸਥਿਤ ਸਬਜ਼ੇਵਰ ਜੇਲ 'ਚ ਫਾਂਸੀ ਦਿੱਤੀ ਗਈ। ਰਿਪੋਰਟਾਂ ਮੁਤਾਬਕ ਅਜ਼ਾਰੀ ਮਈ 'ਚ 16 ਸਾਲ ਦਾ ਸੀ ਜਦੋਂ ਉਸ ਨੇ ਲੜਾਈ 'ਚ ਇਕ ਵਿਅਕਤੀ ਨੂੰ ਮਾਰ ਦਿੱਤਾ ਸੀ।
ਕਈ ਮਨੁੱਖੀ ਅਧਿਕਾਰ ਸੰਗਠਨਾਂ ਦਾ ਮੰਨਣਾ ਹੈ ਕਿ ਈਰਾਨ ਦੁਆਰਾ ਨਾਬਾਲਗ ਨੂੰ ਫਾਂਸੀ ਦੇਣਾ ਬਾਲ ਅਧਿਕਾਰਾਂ 'ਤੇ ਸੰਯੁਕਤ ਰਾਸ਼ਟਰ ਕਨਵੈਨਸ਼ਨ ਦੇ ਕਾਨੂੰਨਾਂ ਦੀ ਉਲੰਘਣਾ ਕਰਦਾ ਹੈ। ਈਰਾਨ ਮਨੁੱਖੀ ਅਧਿਕਾਰ ਸੰਗਠਨ ਮੁਤਾਬਕ ਪਿਛਲੇ ਸਾਲ ਨਵੰਬਰ ਤੱਕ ਈਰਾਨ 'ਚ 685 ਤੋਂ ਵੱਧ ਲੋਕਾਂ ਨੂੰ ਫਾਂਸੀ ਦਿੱਤੀ ਗਈ।