Iran's President Ebrahim Raisi: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ (President Ebrahim Raisi) ਨੂੰ ਲੈ ਕੇ ਜਾ ਰਿਹਾ ਹੈਲੀਕਾਪਟਰ ਐਤਵਾਰ ਯਾਨੀਕਿ ਅੱਜ 19 ਮਈ ਨੂੰ ਹਾਦਸੇ ਦਾ ਸ਼ਿਕਾਰ ਹੋ ਗਿਆ। ਇਹ ਹਾਦਸਾ ਪੂਰਬੀ ਅਜ਼ਰਬਾਈਜਾਨ ਵਿੱਚ ਵਾਪਰਿਆ। ਈਰਾਨ ਦੇ ਰਾਸ਼ਟਰਪਤੀ ਦੇ ਕਾਫਲੇ 'ਚ ਤਿੰਨ ਹੈਲੀਕਾਪਟਰ ਸਨ, ਜਿਨ੍ਹਾਂ 'ਚੋਂ ਦੋ 'ਚ ਮੰਤਰੀ ਅਤੇ ਅਧਿਕਾਰੀ ਸਵਾਰ ਸਨ ਅਤੇ ਉਹ ਸੁਰੱਖਿਅਤ ਆਪਣੀ ਮੰਜ਼ਿਲ 'ਤੇ ਪਹੁੰਚ ਗਏ। ਰਿਪੋਰਟ ਦੇ ਅਨੁਸਾਰ, ਰਾਸ਼ਟਰਪਤੀ ਦੇ ਨਾਲ ਹੈਲੀਕਾਪਟਰ ਵਿੱਚ ਸੱਯਦ ਮੁਹੰਮਦ-ਅਲੀ ਅਲ-ਹਾਸ਼ਮ, ਤਬਰੀਜ਼ ਦੇ ਜੁਮਾ ਅਤੇ ਜਮਾਤ ਅਤੇ ਵਿਦੇਸ਼ ਮੰਤਰੀ ਹੁਸੈਨ ਅਮੀਰਬਦੁੱਲਾਯਾਨ ਵੀ ਸਨ।



ਈਰਾਨੀ ਮੀਡੀਆ ਮੁਤਾਬਕ ਇਹ ਹਾਦਸਾ ਰਾਜਧਾਨੀ ਤਹਿਰਾਨ ਤੋਂ ਲਗਭਗ 600 ਕਿਲੋਮੀਟਰ (375 ਮੀਲ) ਉੱਤਰ-ਪੱਛਮ 'ਚ ਅਜ਼ਰਬਾਈਜਾਨ ਦੀ ਸਰਹੱਦ 'ਤੇ ਸਥਿਤ ਜੋਲਫਾ ਸ਼ਹਿਰ ਨੇੜੇ ਵਾਪਰਿਆ। ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਏਸੀ ਐਤਵਾਰ ਨੂੰ ਅਜ਼ਰਬਾਈਜਾਨ ਵਿੱਚ ਇੱਕ ਡੈਮ ਦਾ ਉਦਘਾਟਨ ਕਰਨ ਲਈ ਰਾਸ਼ਟਰਪਤੀ ਇਲਹਾਮ ਅਲੀਯੇਵ ਦੇ ਨਾਲ ਸਨ। ਇਹ ਤੀਜਾ ਡੈਮ ਹੈ ਜੋ ਦੋਵਾਂ ਦੇਸ਼ਾਂ ਨੇ ਅਰਸ ਨਦੀ 'ਤੇ ਬਣਾਇਆ ਹੈ।


ਸਰਕਾਰੀ ਟੀਵੀ ਦੀ ਰਿਪੋਰਟ ਮੁਤਾਬਕ ਬਚਾਅ ਕਰਮਚਾਰੀ ਹਾਦਸੇ ਵਾਲੀ ਥਾਂ 'ਤੇ ਪਹੁੰਚਣ ਦੀ ਕੋਸ਼ਿਸ਼ ਕਰ ਰਹੇ ਸਨ ਪਰ ਖ਼ਰਾਬ ਮੌਸਮ ਕਾਰਨ ਬਚਾਅ ਟੀਮਾਂ ਉੱਥੇ ਨਹੀਂ ਪਹੁੰਚ ਸਕੀਆਂ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।