ਪੜਚੋਲ ਕਰੋ

Iraq: ਸ਼ੀਆ ਮੌਲਵੀ ਅਲ-ਸਦਰ ਦੇ ਅਸਤੀਫੇ ਤੋਂ ਬਾਅਦ ਬਗਦਾਦ 'ਚ ਭੜਕੀ ਹਿੰਸਾ, 15 ਦੀ ਮੌਤ, 300 ਜ਼ਖਮੀ, ਦੇਸ਼ ਭਰ 'ਚ ਕਰਫਿਊ

Violence in Baghdad: ਸ਼ੀਆ ਮੌਲਵੀ ਅਲ-ਸਦਰ (Al-Sadar) ਦੇ ਅਸਤੀਫੇ ਤੋਂ ਬਾਅਦ ਸੋਮਵਾਰ ਨੂੰ ਇਰਾਕ ਦੀ ਰਾਜਧਾਨੀ ਬਗਦਾਦ 'ਚ ਹੜਕੰਪ ਮਚ ਗਿਆ। ਇੱਥੇ ਵਿਰੋਧ ਪ੍ਰਦਰਸ਼ਨ ਹੋਣ ਲੱਗੇ ਅਤੇ ਦੇਖਦੇ ਹੀ ਦੇਖਦੇ ਭਾਰੀ ਹਿੰਸਾ ਭੜਕ ਗਈ।

Violence in Baghdad: ਸ਼ੀਆ ਮੌਲਵੀ ਅਲ-ਸਦਰ (Al-Sadar) ਦੇ ਅਸਤੀਫੇ ਤੋਂ ਬਾਅਦ ਸੋਮਵਾਰ ਨੂੰ ਇਰਾਕ ਦੀ ਰਾਜਧਾਨੀ ਬਗਦਾਦ 'ਚ ਹੜਕੰਪ ਮਚ ਗਿਆ। ਇੱਥੇ ਵਿਰੋਧ ਪ੍ਰਦਰਸ਼ਨ ਹੋਣ ਲੱਗੇ ਅਤੇ ਦੇਖਦੇ ਹੀ ਦੇਖਦੇ ਭਾਰੀ ਹਿੰਸਾ ਭੜਕ ਗਈ। ਅਲ-ਸਦਰ ਸਮਰਥਕਾਂ ਅਤੇ ਸੁਰੱਖਿਆ ਬਲਾਂ ਵਿਚਾਲੇ ਹਿੰਸਾ 'ਚ ਘੱਟੋ-ਘੱਟ 15 ਲੋਕ ਮਾਰੇ ਗਏ ਹਨ ਅਤੇ 300 ਜ਼ਖਮੀ ਹੋਏ ਹਨ। ਰਾਤ ਭਰ ਬਗਦਾਦ ਦੇ ਗ੍ਰੀਨ ਜ਼ੋਨ ਵਿਚਲੇ ਇਲਾਕੇ ਵਿਚ ਰਾਕੇਟ ਦਾਗੇ ਗਏ।

ਦੱਸਿਆ ਜਾ ਰਿਹਾ ਹੈ ਕਿ ਅਲ-ਸਦਰ ਨੇ ਇਰਾਕ 'ਚ ਰਾਜਨੀਤੀ ਤੋਂ ਸੰਨਿਆਸ ਲੈਣ ਦਾ ਐਲਾਨ ਕਰਨ ਤੋਂ ਬਾਅਦ ਉਨ੍ਹਾਂ ਦੇ ਸਮਰਥਕ ਸੜਕਾਂ 'ਤੇ ਉਤਰ ਆਏ ਅਤੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਇਸ ਦੌਰਾਨ ਈਰਾਨ ਪੱਖੀ ਸੰਗਠਨਾਂ ਨੇ ਵੀ ਹਮਲਾ ਕੀਤਾ, ਜਿਸ ਤੋਂ ਬਾਅਦ ਪ੍ਰਦਰਸ਼ਨਕਾਰੀ ਹਿੰਸਕ ਹੋ ਗਏ। ਤਣਾਅਪੂਰਨ ਮਾਹੌਲ ਨੂੰ ਦੇਖਦੇ ਹੋਏ ਪੂਰੇ ਇਰਾਕ 'ਚ ਕਰਫਿਊ ਲਗਾਉਣਾ ਪਿਆ ਹੈ ਅਤੇ ਸ਼ਹਿਰ ਦੇ ਹਰ ਕੋਨੇ 'ਚ ਫੌਜ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ।

ਬਗਦਾਦ ਦੇ ਰਾਸ਼ਟਰਪਤੀ ਨਿਵਾਸ ਅਤੇ ਸਰਕਾਰੀ ਇਮਾਰਤਾਂ 'ਤੇ ਵੀ ਰਾਕੇਟ ਦਾਗੇ ਗਏ
ਬਗਦਾਦ 'ਚ ਅਮਰੀਕੀ ਦੂਤਾਵਾਸ ਦੇ ਨੇੜੇ ਇਰਾਕੀ ਕਾਟਿਊਸ਼ਾ ਰਾਕੇਟ ਦਾਗੇ ਗਏ। ਬਗਦਾਦ 'ਚ ਧਮਾਕਿਆਂ ਦੀਆਂ ਆਵਾਜ਼ਾਂ ਆ ਰਹੀਆਂ ਹਨ। ਅਮਰੀਕੀ ਦੂਤਾਵਾਸ ਦੇ ਕੋਲ ਇੱਕ ਰਾਕੇਟ ਡਿੱਗਣ ਦੀ ਵੀ ਖ਼ਬਰ ਹੈ। ਤੁਸੀਂ ਅੰਦਾਜ਼ਾ ਲਗਾ ਸਕਦੇ ਹੋ ਕਿ ਇਸ ਤਰ੍ਹਾਂ ਸਥਿਤੀ ਕਿੰਨੀ ਵਿਗੜ ਗਈ ਹੈ ਕਿ ਬਗਦਾਦ ਦੇ ਰਾਸ਼ਟਰਪਤੀ ਨਿਵਾਸ ਅਤੇ ਸਰਕਾਰੀ ਇਮਾਰਤਾਂ 'ਤੇ ਵੀ ਰਾਕੇਟ ਦਾਗੇ ਗਏ ਹਨ। ਬਗਦਾਦ ਦੇ ਸੈਂਟਰਲ ਜ਼ੋਨ ਇਲਾਕੇ 'ਚ ਰਾਕੇਟ ਹਮਲੇ ਦੀ ਖਬਰ ਹੈ। ਇੰਨਾ ਹੀ ਨਹੀਂ ਪ੍ਰਦਰਸ਼ਨਕਾਰੀ ਬਗਦਾਦ 'ਚ ਰਾਸ਼ਟਰਪਤੀ ਭਵਨ 'ਚ ਵੀ ਦਾਖਲ ਹੋ ਗਏ।

ਦੋਵੇਂ ਧੜਿਆਂ ਦੇ ਅੱਤਵਾਦੀ ਵੀ ਆਹਮੋ-ਸਾਹਮਣੇ 
ਇਸ ਦੌਰਾਨ ਦੋਵੇਂ ਧੜਿਆਂ ਦੇ ਅੱਤਵਾਦੀ ਵੀ ਆਹਮੋ-ਸਾਹਮਣੇ ਹੋ ਗਏ ਅਤੇ ਇਰਾਕੀ ਸ਼ੀਆ ਅੱਤਵਾਦੀ ਸੰਗਠਨ ਦਾ ਕਮਾਂਡਰ ਅਬੂ ਅਜ਼ਰਾਈਲ, ਜਿਸ ਨੂੰ ਇਰਾਕ ਦਾ ਰੈਂਬੋ ਵੀ ਕਿਹਾ ਜਾਂਦਾ ਹੈ, ਦੇ ਘਰ  'ਤੇ ਈਰਾਨ ਸਮਰਥਿਤ ਅੱਤਵਾਦੀ ਸੰਗਠਨ 'ਸਰਾਇਆ ਅਸ-ਸਲਾਮ' ਦਾ ਇਕ ਅੱਤਵਾਦੀ ਗੋਲੀਬਾਰੀ ਕਰਦੇ ਹੋਏ ਦੇਖਿਆ ਗਿਆ। ਇਸ ਦੇ ਨਾਲ ਹੀ, ਅਲ-ਸਦਰ-ਸਮਰਥਿਤ ਅੱਤਵਾਦੀ ਸਮੂਹ ਸਰਾਇਆ ਏਸ-ਸਲਾਮ ਨੇ ਈਰਾਨ ਸਮਰਥਿਤ ਸ਼ੀਆ ਕੱਟੜਪੰਥੀ ਸਮੂਹ ਅਲ-ਹੱਕ ਦੇ ਬਗਦਾਦ ਅਤੇ ਬਸਰਾ ਹੈੱਡਕੁਆਰਟਰ ਨੂੰ ਵੀ ਅੱਗ ਲਗਾ ਦਿੱਤੀ। ਜਿਸ ਤੋਂ ਬਾਅਦ ਉੱਥੋਂ ਅੱਗ ਦੀਆਂ ਉੱਚੀਆਂ ਲਪਟਾਂ ਉੱਠਦੀਆਂ ਦਿਖਾਈ ਦਿੱਤੀਆਂ।

ਪੂਰਾ ਸ਼ਹਿਰ ਹਿੰਸਾ ਦੀ ਲਪੇਟ ਵਿੱਚ 
ਰਾਤ ਭਰ, ਬਖਤਰਬੰਦ ਵਾਹਨਾਂ 'ਤੇ ਤਾਇਨਾਤ ਸੈਨਿਕ ਸੜਕਾਂ 'ਤੇ ਗਸ਼ਤ ਕਰਦੇ ਦੇਖੇ ਗਏ, ਇੱਥੋਂ ਤੱਕ ਕਿ ਮੁਕਤਦਾ ਅਲ-ਸਦਰ ਦੇ ਸਮਰਥਕ ਵੀ ਪਿੱਛੇ ਨਹੀਂ ਹਟੇ। ਹਾਲਾਤ ਅਜਿਹੇ ਬਣ ਗਏ ਕਿ ਪੂਰਾ ਸ਼ਹਿਰ ਹਿੰਸਾ ਦੀ ਲਪੇਟ ਵਿਚ ਆ ਗਿਆ। ਇਸ ਤੋਂ ਪਹਿਲਾਂ ਪ੍ਰਦਰਸ਼ਨਕਾਰੀਆਂ ਨੇ ਪੂਰੇ ਸ਼ਹਿਰ ਨੂੰ ਆਪਣੀ ਲਪੇਟ ਵਿਚ ਲੈ ਲਿਆ ਸੀ ਅਤੇ ਕਈ ਥਾਵਾਂ 'ਤੇ ਅੱਗਜ਼ਨੀ ਵੀ ਸ਼ੁਰੂ ਕਰ ਦਿੱਤੀ ਗਈ ਸੀ। ਉਨ੍ਹਾਂ ਨੇ ਉੱਥੇ ਸੜਕਾਂ ਜਾਮ ਕਰਕੇ ਸੰਸਦ ਨੂੰ ਭੰਗ ਕਰਨ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ। ਇਸ ਦੇ ਨਾਲ ਹੀ ਅਲ ਸਦਰ ਦੇ ਕੁਝ ਸਮਰਥਕ ਰਾਸ਼ਟਰਪਤੀ ਦੇ ਅੰਦਰ ਬਣੇ ਸਵੀਮਿੰਗ ਪੂਲ 'ਚ ਮਸਤੀ ਕਰਦੇ ਵੀ ਨਜ਼ਰ ਆਏ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Advertisement
ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ
Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List
Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List
Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?
Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?
ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ
ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ
Embed widget