Iraq New 'Barbaric Bill' :ਇਰਾਕ ਦੀ ਸੰਸਦ 'ਚ ਪੇਸ਼ ਕੀਤੇ ਗਏ ਬਿੱਲ ਨੂੰ ਲੈ ਕੇ ਇਨ੍ਹੀਂ ਦਿਨੀਂ ਭਾਰੀ ਹੰਗਾਮਾ ਹੋ ਰਿਹਾ ਹੈ। ਇਸ ਬਿੱਲ ਵਿੱਚ ਲੜਕੀਆਂ ਦੇ ਵਿਆਹ ਦੀ ਘੱਟੋ-ਘੱਟ ਉਮਰ 9 ਸਾਲ ਕਰਨ ਦੀ ਤਜਵੀਜ਼ ਰੱਖੀ ਗਈ ਹੈ। ਇਸ ਕਾਨੂੰਨ ਨੂੰ ਇਰਾਕ (Iraq) ਦੇ ਕਾਨੂੰਨ ਮੰਤਰਾਲੇ ਨੇ ਸੰਸਦ ਵਿੱਚ ਪ੍ਰਸਤਾਵਿਤ ਕੀਤਾ ਹੈ। ਫਿਲਹਾਲ ਇਰਾਕ 'ਚ ਵੀ ਔਰਤਾਂ ਦੇ ਵਿਆਹ ਦੀ ਘੱਟੋ-ਘੱਟ ਉਮਰ 18 ਸਾਲ ਹੈ। ਇਸ ਬਿੱਲ ਵਿੱਚ ਇਹ ਵੀ ਵਿਵਸਥਾ ਹੈ ਕਿ ਕੋਈ ਵੀ ਵਿਅਕਤੀ ਆਪਣੇ ਲਈ ਚੁਣ ਸਕਦਾ ਹੈ ਕਿ ਉਸ ਦੇ ਪਰਿਵਾਰਕ ਮਾਮਲਿਆਂ ਦਾ ਫੈਸਲਾ ਧਾਰਮਿਕ ਅਥਾਰਟੀ ਜਾਂ ਅਦਾਲਤ ਵੱਲੋਂ ਕੀਤਾ ਜਾਵੇਗਾ।


ਇਸ ਬਿੱਲ ਦੇ ਆਲੋਚਕਾਂ ਦਾ ਕਹਿਣਾ ਹੈ ਕਿ ਇਹ ਵਿਰਾਸਤ, ਤਲਾਕ ਅਤੇ ਬੱਚਿਆਂ ਦੀ ਕਸਟਡੀ ਸਮੇਤ ਕਈ ਅਧਿਕਾਰਾਂ ਦੀ ਉਲੰਘਣਾ ਕਰੇਗਾ। ਜੇ ਇਹ ਬਿੱਲ ਪਾਸ ਹੋ ਜਾਂਦਾ ਹੈ ਤਾਂ ਲੜਕੀਆਂ ਦਾ ਵਿਆਹ 9 ਸਾਲ ਦੀ ਉਮਰ 'ਚ ਅਤੇ ਲੜਕਿਆਂ ਦਾ 15 ਸਾਲ ਦੀ ਉਮਰ 'ਚ ਕੀਤਾ ਜਾਵੇਗਾ। ਅਜਿਹੇ 'ਚ ਲੋਕਾਂ 'ਚ ਡਰ ਬਣਿਆ ਹੋਇਆ ਹੈ ਕਿ ਇਸ ਨਾਲ ਬਾਲ ਵਿਆਹ ਦਾ ਪ੍ਰਚਲਨ ਵਧੇਗਾ। 


ਮਨੁੱਖੀ ਅਧਿਕਾਰ ਸੰਗਠਨ, ਮਹਿਲਾ ਸੰਗਠਨ ਅਤੇ ਸਿਵਲ ਸੋਸਾਇਟੀ ਕਾਰਕੁਨ ਇਸ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨਾਲ ਸਿੱਖਿਆ, ਸਿਹਤ ਅਤੇ ਸਮਾਜ 'ਤੇ ਮਾੜਾ ਅਸਰ ਪਵੇਗਾ। ਬਾਲ ਵਿਆਹ ਸਕੂਲੀ ਸਿੱਖਿਆ ਨੂੰ ਕਮਜ਼ੋਰ ਕਰੇਗਾ, ਜਦਕਿ ਇਸ ਨਾਲ ਛੇਤੀ ਗਰਭ ਅਵਸਥਾ ਤੇ ਘਰੇਲੂ ਹਿੰਸਾ ਦੇ ਮਾਮਲਿਆਂ ਵਿੱਚ ਵੀ ਵਾਧਾ ਹੋਵੇਗਾ। 


ਤੁਹਾਨੂੰ ਦੱਸ ਦੇਈਏ ਕਿ ਯੂਨੀਸੇਫ ਦੇ ਅੰਕੜਿਆਂ ਮੁਤਾਬਕ ਹੁਣ ਵੀ ਇਰਾਕ ਦੀ 28 ਫੀਸਦੀ ਆਬਾਦੀ 18 ਸਾਲ ਦੀ ਉਮਰ ਤੋਂ ਪਹਿਲਾਂ ਵਿਆਹ ਕਰਵਾ ਲੈਂਦੀ ਹੈ। ਦੱਸ ਦਈਏ ਕਿ ਇਰਾਕ ਵਿੱਚ ਪਹਿਲਾਂ ਹੀ ਮਰਦ ਪ੍ਰਧਾਨ ਸਮਾਜ ਹੈ ਤੇ ਇਸ ਨਾਲ ਔਰਤਾਂ ਦੇ ਅਧਿਕਾਰਾਂ ਦੀ ਉਲੰਘਣਾ ਹੋਵੇਗੀ ਅਤੇ ਉਨ੍ਹਾਂ ਦੇ ਖਿਲਾਫ ਅੱਤਿਆਚਾਰ ਵਧਣਗੇ। ਕਿਹਾ ਜਾ ਰਿਹਾ ਹੈ ਕਿ ਇਸਲਾਮ ਦੇ ਨਿਯਮਾਂ ਨੂੰ ਕਾਇਮ ਰੱਖਣ ਲਈ ਇਹ ਸੋਧ ਜ਼ਰੂਰੀ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।