Iran-Israel Conflict: ਇਜ਼ਰਾਈਲ ਨੇ ਈਰਾਨ ਤੋਂ ਲਿਆ ਬਦਲਾ, ਦਾਗੀਆਂ ਮਿਜ਼ਾਈਲਾਂ, ਤਹਿਰਾਨ ਦੀਆਂ ਸਾਰੀਆਂ ਫਲਾਈਟਾਂ ਹੋਈਆਂ ਰੱਦ
Iran-Israel Conflict: ਇਜ਼ਰਾਈਲ ਅਤੇ ਈਰਾਨ ਵਿਚਾਲੇ ਜੰਗ ਚੱਲ ਰਹੀ ਹੈ। ਇਜ਼ਰਾਈਲ 'ਤੇ ਐਤਵਾਰ ਤੜਕੇ ਈਰਾਨ ਨੇ ਹਮਲਾ ਕੀਤਾ ਸੀ। ਇਸ ਤੋਂ ਬਾਅਦ ਹੁਣ ਇਜ਼ਰਾਈਲ ਨੇ ਈਰਾਨ ਤੋਂ ਬਦਲਾ ਲੈਣਾ ਸ਼ੁਰੂ ਕਰ ਦਿੱਤਾ ਹੈ। ਇਜ਼ਰਾਈਲ ਨੇ ਈਰਾਨ 'ਤੇ ਮਿਜ਼ਾਈਲਾਂ ਦਾਗੀਆਂ ਹਨ।
Iran-Israel Conflict: ਇਜ਼ਰਾਈਲ ਅਤੇ ਈਰਾਨ ਵਿਚਾਲੇ ਜੰਗ ਚੱਲ ਰਹੀ ਹੈ। ਇਜ਼ਰਾਈਲ 'ਤੇ ਐਤਵਾਰ ਤੜਕੇ ਈਰਾਨ ਨੇ ਹਮਲਾ ਕੀਤਾ ਸੀ। ਇਸ ਤੋਂ ਬਾਅਦ ਹੁਣ ਇਜ਼ਰਾਈਲ ਨੇ ਈਰਾਨ ਤੋਂ ਬਦਲਾ ਲੈਣਾ ਸ਼ੁਰੂ ਕਰ ਦਿੱਤਾ ਹੈ। ਇਜ਼ਰਾਈਲ ਨੇ ਈਰਾਨ 'ਤੇ ਮਿਜ਼ਾਈਲਾਂ ਦਾਗੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਸੀਰੀਆ ਅਤੇ ਇਰਾਕ ਵਿੱਚ ਵੀ ਹਮਲੇ ਕੀਤੇ ਗਏ ਸਨ। ਹਾਲਾਂਕਿ ਅਮਰੀਕੀ ਅਧਿਕਾਰੀਆਂ ਵੱਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ। ਪਰ ਕਈ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਸੀਰੀਆ ਦੇ ਅਸ-ਸੁਵੇਦਾ ਗਵਰਨਰੇਟ ਅਤੇ ਇਰਾਕ ਦੇ ਬਗਦਾਦ ਖੇਤਰ ਅਤੇ ਬਾਬਿਲ ਗਵਰਨਰੇਟ ਵਿੱਚ ਜ਼ੋਰਦਾਰ ਧਮਾਕਿਆਂ ਦੀ ਆਵਾਜ਼ ਸੁਣਾਈ ਦਿੱਤੀ ਹੈ।
ਹਮਲੇ ਤੋਂ ਬਾਅਦ ਈਰਾਨ ਨੇ ਆਪਣਾ ਹਵਾਈ ਖੇਤਰ ਬੰਦ ਕਰ ਦਿੱਤਾ ਹੈ। ਈਰਾਨੀ ਸੋਸ਼ਲ ਮੀਡੀਆ 'ਤੇ ਪੋਸਟ ਕੀਤੀ ਗਈ ਫੁਟੇਜ ਵਿੱਚ ਨਜ਼ਰ ਆ ਰਿਹਾ ਹੈ ਕਿ ਇਮਾਮ ਖੁਮੈਨੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇੱਕ ਘੋਸ਼ਣਾ ਕੀਤੀ ਜਾ ਰਹੀ ਹੈ, ਜਿਸ ਵਿੱਚ ਯਾਤਰੀਆਂ ਨੂੰ ਦੱਸਿਆ ਗਿਆ ਹੈ ਕਿ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਯਾਤਰੀਆਂ ਨੂੰ ਏਅਰਪੋਰਟ ਛੱਡਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਤਹਿਰਾਨ ਆਉਣ ਵਾਲੇ ਜਹਾਜ਼ਾਂ ਨੂੰ ਵੀ ਮੋੜ ਦਿੱਤਾ ਗਿਆ ਹੈ। ਸਰਕਾਰੀ IRNA ਨਿਊਜ਼ ਏਜੰਸੀ ਦੀ ਰਿਪੋਰਟ ਮੁਤਾਬਕ ਇਸਫਹਾਨ ਸ਼ਹਿਰ ਦੇ ਨੇੜੇ ਧਮਾਕੇ ਤੋਂ ਬਾਅਦ ਈਰਾਨ ਦੀ ਹਵਾਈ ਰੱਖਿਆ ਬੈਟਰੀਆਂ ਸਰਗਰਮ ਹੋ ਗਈਆਂ।
ਦੱਸ ਦਈਏ ਕਿ ਐਤਵਾਰ ਨੂੰ ਇਜ਼ਰਾਈਲ 'ਤੇ ਜ਼ਬਰਦਸਤ ਹਮਲਾ ਕੀਤਾ ਸੀ ਜਿਸ ਵਿੱਚ 300 ਤੋਂ ਵੱਦ ਮਿਜ਼ਾਈਲਾਂ ਦਾਗੀਆਂ ਸਨ। ਇਸ ਤੋਂ ਬਾਅਦ ਇਜ਼ਰਾਈਲ ਨੇ ਅੱਜ ਉਸ ਹਮਲੇ ਦਾ ਇਰਾਨ ਨੂੰ ਜਵਾਬ ਦਿੱਤਾ ਹੈ। ਹਾਲਾਂਕਿ ਇਜ਼ਰਾਇਲ ਨੇ ਕਹਿ ਤਾਂ ਉਦੋਂ ਹੀ ਦਿੱਤਾ ਸੀ ਪਰ ਅੱਜ ਕਰਕੇ ਵਿਖਾ ਦਿੱਤਾ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਇਹ ਵੀ ਪੜ੍ਹੋ: Rail Roko Andolan: ਕਿਸਾਨ ਅੰਦੋਲਨ ਕਾਰਨ ਅੱਜ ਇਹ ਟ੍ਰੇਨਾਂ ਹੋਈਆਂ ਰੱਦ ਤੇ ਇਹਨਾਂ ਦੇ ਰੂਟ ਬਦਲੇ, ਦੇਖੋ ਪੂਰੀ ਲਿਸਟ