Biden offers Israel support: ਫਲਸਤੀਨੀ ਅੱਤਵਾਦੀ ਸਮੂਹ ਹਮਾਸ ਦੇ ਅਚਾਨਕ ਹਮਲੇ ਤੋਂ ਬਾਅਦ ਪਹਿਲੇ ਦਿਨ ਇਜ਼ਰਾਈਲ-ਫਲਸਤੀਨ ਸੰਘਰਸ਼ 'ਚ ਘੱਟੋ-ਘੱਟ 250 ਲੋਕ ਮਾਰੇ ਗਏ ਹਨ। ਹਮਾਸ ਨੇ ਆਪਰੇਸ਼ਨ ਅਲ ਅਕਸਾ ਫਲੱਡ ਦਾ ਐਲਾਨ ਕੀਤਾ ਅਤੇ 20 ਮਿੰਟਾਂ ਦੇ ਅੰਦਰ 5000 ਤੋਂ ਵੱਧ ਰਾਕੇਟ ਦਾਗੇ ਜਾਣ ਦੇ ਨਾਲ ਹੀ ਘੁਸਪੈਠ ਕੀਤੀ ਗਈ। ਇਸ ਤੋਂ ਬਾਅਦ ਇਜ਼ਰਾਈਲ ਨੇ ਜਵਾਬੀ ਕਾਰਵਾਈ ਕਰਦੇ ਹੋਏ ਆਪ੍ਰੇਸ਼ਨ Swords Of Iron ਸ਼ੁਰੂ ਕਰ ਦਿੱਤਾ। ਗਲੋਬਲ ਨੇਤਾਵਾਂ ਨੇ ਇਜ਼ਰਾਈਲ ਨਾਲ ਇਕਜੁੱਟਤਾ ਦਿਖਾਈ ਹੈ। ਦੂਜੇ ਪਾਸੇ ਅਮਰੀਕਾ ਨੇ ਇਜ਼ਰਾਈਲ ਨੂੰ ਐਮਰਜੈਂਸੀ ਮਿਲਟਰੀ ਸਹਾਇਤਾ ਪੈਕੇਜ ਦਾ ਐਲਾਨ ਕੀਤਾ ਹੈ।


 






ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨੇ ਇਜ਼ਰਾਈਲ ਨੂੰ 8 ਬਿਲੀਅਨ ਡਾਲਰ ਦੇ ਐਮਰਜੈਂਸੀ ਮਿਲਟਰੀ ਸਹਾਇਤਾ ਪੈਕੇਜ ਨੂੰ ਮਨਜ਼ੂਰੀ ਦੇ ਦਿੱਤੀ ਹੈ।


ਹਮਾਸ ਨੇ ਸ਼ਨੀਵਾਰ ਯਹੂਦੀ ਛੁੱਟੀ ਵਾਲੇ ਦਿਨ ਅਚਾਨਕ ਹਮਲਾ ਕੀਤਾ।


ਅਮਰੀਕਾ ਨੇ ਇਜ਼ਰਾਈਲ ਨੂੰ ਐਮਰਜੈਂਸੀ ਮਿਲਟਰੀ ਸਹਾਇਤਾ ਪੈਕੇਜ ਦਾ ਐਲਾਨ ਕੀਤਾ ਹੈ। ਅਮਰੀਕਾ ਵੱਲੋਂ ਇਹ ਕਦਮ ਫਲਸਤੀਨੀ ਅੱਤਵਾਦੀ ਸਮੂਹ ਹਮਾਸ ਵੱਲੋਂ 5 ਹਜ਼ਾਰ ਤੋਂ ਵੱਧ ਰਾਕੇਟ ਦਾਗੇ ਜਾਣ ਤੋਂ ਬਾਅਦ ਚੁੱਕਿਆ ਗਿਆ। ਮਿਲੀ ਜਾਣਕਾਰੀ ਅਨੁਸਾਰ ਇਸ ਹਮਲੇ 'ਚ ਦਰਜਨਾਂ ਲੋਕ ਮਾਰੇ ਗਏ ਹਨ।


ਇਜ਼ਰਾਈਲੀ ਫੌਜ ਦਾ ਕਹਿਣਾ ਹੈ ਕਿ ਹਮਾਸ ਦੇ ਅੱਤਵਾਦੀਆਂ ਦੇ ਅਚਾਨਕ ਖੇਤਰ 'ਤੇ ਹਮਲਾ ਕਰਨ ਦੇ 12 ਘੰਟੇ ਬਾਅਦ ਦੱਖਣੀ ਇਜ਼ਰਾਈਲ ਦੇ 22 ਸਥਾਨਾਂ 'ਤੇ ਲੜਾਈ ਜਾਰੀ ਹੈ।


ਦੂਜੇ ਪਾਸੇ ਗਾਜ਼ਾ 'ਚ ਫਲਸਤੀਨੀ ਸਿਹਤ ਮੰਤਰਾਲੇ ਨੇ ਕਿਹਾ ਕਿ ਇਜ਼ਰਾਈਲ 'ਤੇ ਅੱਤਵਾਦੀ ਸਮੂਹ ਹਮਾਸ ਦੇ ਵਿਆਪਕ ਹਮਲੇ ਤੋਂ ਬਾਅਦ ਇਜ਼ਰਾਈਲ ਦੀ ਜਵਾਬੀ ਕਾਰਵਾਈ 'ਚ ਘੱਟੋ-ਘੱਟ 198 ਲੋਕ ਮਾਰੇ ਗਏ ਹਨ ਅਤੇ ਘੱਟੋ-ਘੱਟ 1,610 ਲੋਕ ਜ਼ਖਮੀ ਹੋ ਗਏ ਹਨ। ਇਜ਼ਰਾਈਲ ਦੀ ਰਾਸ਼ਟਰੀ ਬਚਾਅ ਸੇਵਾ ਦਾ ਕਹਿਣਾ ਹੈ ਕਿ ਇਜ਼ਰਾਈਲ 'ਚ ਹਮਾਸ ਦੇ ਵਿਆਪਕ ਹਮਲੇ 'ਚ ਘੱਟੋ-ਘੱਟ 70 ਲੋਕ ਮਾਰੇ ਗਏ ਹਨ।


 



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ