Israel Gaza Attack: ਵਿਗੜਦੇ ਹਾਲਾਤਾਂ ਵਿਚਾਲੇ ਆਸਟ੍ਰੇਲੀਆ ਨੇ ਆਪਣੇ ਨਾਗਰਿਕਾਂ ਨੂੰ ਦਿੱਤੀ ਚੇਤਾਵਨੀ, ਕਿਹਾ- ਲੇਬਨਾਨ ਦੀ ਯਾਤਰਾ ਨਾ ਕਰੋ
Israel Gaza Attack: ਆਸਟਰੇਲੀਆਈ ਸਰਕਾਰ ਨੇ ਆਪਣੇ ਨਾਗਰਿਕਾਂ ਨੂੰ ਲੇਬਨਾਨ ਦੀ ਯਾਤਰਾ ਨਾ ਕਰਨ ਦੀ ਚਿਤਾਵਨੀ ਦਿੱਤੀ ਹੈ। ਇਸ ਦੇ ਨਾਲ ਹੀ ਸਰਕਾਰ ਨੇ ਲੇਬਨਾਨ ਦੀ ਮੌਜੂਦਾ ਸਥਿਤੀ 'ਤੇ ਚਿੰਤਾ ਪ੍ਰਗਟਾਈ ਹੈ।
Israel Palestine Attack: ਇਜ਼ਰਾਈਲ ਅਤੇ ਹਮਾਸ ਵਿਚਕਾਰ ਚੱਲ ਰਹੀ ਜੰਗ ਦੇ ਵਿਚਕਾਰ, ਆਸਟ੍ਰੇਲੀਆਈ ਸਰਕਾਰ ਨੇ ਆਪਣੇ ਨਾਗਰਿਕਾਂ ਨੂੰ ਲੇਬਨਾਨ ਦੀ ਯਾਤਰਾ ਨਾ ਕਰਨ ਦੀ ਚੇਤਾਵਨੀ ਦਿੱਤੀ ਹੈ। ਆਸਟ੍ਰੇਲੀਆਈ ਸਰਕਾਰ ਲੇਬਨਾਨ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਬਹੁਤ ਚਿੰਤਤ ਹੈ। ਅਜਿਹੀ ਸਥਿਤੀ ਵਿੱਚ ਉਸ ਨੇ ਆਪਣੇ ਨਾਗਰਿਕਾਂ ਨੂੰ ਲੇਬਨਾਨ ਨਾ ਜਾਣ ਦੀ ਸਲਾਹ ਦਿੱਤੀ ਹੈ।
ਆਸਟਰੇਲੀਆ ਦੇ ਵਿਦੇਸ਼ ਮੰਤਰੀ ਪੇਨੀ ਵੋਂਗ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਪਲੇਟਫਾਰਮ ਐਕਸ (ਪਹਿਲਾਂ ਟਵਿੱਟਰ) 'ਤੇ ਲਿਖਿਆ ਕਿ ਲੇਬਨਾਨ ਵਿੱਚ ਸੁਰੱਖਿਆ ਸਥਿਤੀ ਚਿੰਤਾਜਨਕ ਹੈ। ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਹੋਇਆਂ ਅਜਿਹਾ ਲੱਗਦਾ ਹੈ ਕਿ ਲੇਬਨਾਨ ਵਿੱਚ ਹਾਲਾਤ ਹੋਰ ਵਿਗੜ ਸਕਦੇ ਹਨ। ਅਜਿਹੀ ਸਥਿਤੀ ਵਿੱਚ ਲੇਬਨਾਨ ਦੀ ਯਾਤਰਾ ਨਾ ਕਰੋ ਅਤੇ ਜੇਕਰ ਤੁਸੀਂ ਲੇਬਨਾਨ ਵਿੱਚ ਹੋ, ਤਾਂ ਤੁਹਾਨੂੰ ਪਹਿਲਾਂ ਉੱਥੋਂ ਬਾਹਰ ਨਿਕਲਣ ਦੇ ਵਿਕਲਪ 'ਤੇ ਵਿਚਾਰ ਕਰਨਾ ਚਾਹੀਦਾ ਹੈ।
The Australian Government has serious concerns over the volatile security situation in Lebanon and the risk of the situation deteriorating further.
— Senator Penny Wong (@SenatorWong) October 27, 2023
Do not travel to Lebanon and if you're an Australian in Lebanon, you should consider leaving via the first available option.
ਇਜ਼ਰਾਈਲ ਹਿਜ਼ਬੁੱਲਾ ਵਿਰੁੱਧ ਕਰ ਰਿਹਾ ਡਰੋਨ ਹਮਲੇ
ਦਿ ਟਾਈਮਜ਼ ਆਫ਼ ਇਜ਼ਰਾਈਲ ਦੀ ਰਿਪੋਰਟ ਦੇ ਅਨੁਸਾਰ, ਇਜ਼ਰਾਈਲੀ ਰੱਖਿਆ ਬਲ (ਆਈਡੀਐਫ) ਨੇ ਹਾਲ ਹੀ ਵਿੱਚ ਦੱਖਣੀ ਲੇਬਨਾਨ ਵਿੱਚ ਹਿਜ਼ਬੁੱਲਾ ਦੇ ਖਿਲਾਫ ਡਰੋਨ ਨਾਲ ਹਮਲੇ ਕੀਤੇ ਸਨ। ਇਸ ਦੌਰਾਨ ਇਜ਼ਰਾਈਲ ਦੀ ਰੱਖਿਆ ਬਲ ਨੇ ਵੀ ਹਿਜ਼ਬੁੱਲਾ ਅੱਤਵਾਦੀਆਂ ਵਿਰੁੱਧ ਹਾਲ ਹੀ ਦੇ ਦਿਨਾਂ ਵਿੱਚ ਹਵਾਈ ਹਮਲੇ ਵਧਾ ਦਿੱਤੇ ਹਨ ਜੋ ਉੱਤਰੀ ਇਜ਼ਰਾਈਲ 'ਤੇ ਮਿਜ਼ਾਈਲ ਅਤੇ ਰਾਕੇਟ ਹਮਲਿਆਂ ਦੀ ਤਿਆਰੀ ਕਰ ਰਹੇ ਹਨ। ਦੂਜੇ ਪਾਸੇ ਹਿਜ਼ਬੁੱਲਾ ਵੀ ਇਜ਼ਰਾਈਲ 'ਤੇ ਲਗਾਤਾਰ ਹਮਲੇ ਕਰ ਰਿਹਾ ਹੈ ਅਤੇ ਹਮਾਸ ਨੂੰ ਸਮਰਥਨ ਦੇਣ ਦੀ ਗੱਲ ਕਰ ਰਿਹਾ ਹੈ।
ਇਜ਼ਰਾਈਲ ਦੇ ਰੱਖਿਆ ਮੰਤਰੀ ਨੇ ਹਿਜ਼ਬੁੱਲਾ ਨੂੰ ਦਿੱਤੀ ਚੇਤਾਵਨੀ
ਇਜ਼ਰਾਈਲ ਦੇ ਰੱਖਿਆ ਮੰਤਰੀ ਯੋਵ ਗੈਲੈਂਟ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਲੇਬਨਾਨੀ ਸਮੂਹ ਹਿਜ਼ਬੁੱਲਾ ਹਾਲ ਹੀ ਦੇ ਦਿਨਾਂ ਵਿੱਚ ਉੱਤਰੀ ਇਜ਼ਰਾਈਲ ਵਿੱਚ ਇਜ਼ਰਾਈਲੀ ਫੌਜੀ ਟਿਕਾਣਿਆਂ, ਸੈਨਿਕਾਂ ਅਤੇ ਇਜ਼ਰਾਈਲੀ ਕਸਬਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਮਿਜ਼ਾਈਲ, ਰਾਕੇਟ ਅਤੇ ਗੋਲੀਬਾਰੀ ਦੇ ਹਮਲੇ ਕਰ ਰਿਹਾ ਹੈ।
ਜ਼ਿਕਰਯੋਗ ਹੈ ਕਿ ਇਜ਼ਰਾਈਲੀ ਫੌਜ ਨੇ ਆਪਣੇ ਤਾਜ਼ਾ ਬਿਆਨ ਵਿਚ ਕਿਹਾ ਹੈ ਕਿ ਉਸ ਨੇ ਹਮਾਸ ਦੇ ਕਮਾਂਡਰ ਨੂੰ ਮਾਰ ਦਿੱਤਾ ਹੈ ਜਿਸ ਨੇ 7 ਅਕਤੂਬਰ ਦੇ ਹਮਲੇ ਦੀ ਯੋਜਨਾ ਬਣਾਈ ਸੀ। ਇਸ ਤੋਂ ਪਹਿਲਾਂ ਇਜ਼ਰਾਇਲੀ ਫੌਜ ਨੇ ਕਿਹਾ ਸੀ ਕਿ ਇਜ਼ਰਾਈਲ 'ਤੇ ਹਮਲਿਆਂ ਦੀ ਯੋਜਨਾ ਬਣਾਉਣ ਵਿਚ ਮਦਦ ਕਰਨ ਵਾਲੇ ਹਮਾਸ ਦੇ ਇਕ ਸੀਨੀਅਰ ਕਮਾਂਡਰ ਨੂੰ ਵੀ ਮਾਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: Commander Sugunakar Pakala: ਜਾਣੋ ਕੌਣ ਹੈ ਭਾਰਤੀ ਕਮਾਂਡਰ ਸੁਗੁਨਾਕਲ ਪਕਾਲਾ, ਜਿਨ੍ਹਾਂ ਨੂੰ ਕਤਰ ਦੀ ਅਦਾਲਤ ਨੇ ਸੁਣਾਈ ਮੌਤ ਦੀ ਸਜ਼ਾ