Israel Palestine Attack: ਇਜ਼ਰਾਈਲ ਅਤੇ ਹਮਾਸ ਵਿਚਾਲੇ ਚੱਲ ਰਹੀ ਜੰਗ ਦੇ ਦੌਰਾਨ ਭਾਰਤ ਨੇ ਫਲਸਤੀਨੀਆਂ ਲਈ ਮਨੁੱਖੀ ਮਦਦ ਭੇਜੀ ਹੈ। ਭਾਰਤੀ ਹਵਾਈ ਸੈਨਾ ਦਾ C-17 ਜਹਾਜ਼ ਲਗਭਗ 6.5 ਟਨ ਮੈਡੀਕਲ ਅਤੇ 32 ਡਿਜ਼ਾਸਟਰ ਰਿਲੀਫ ਸਮੱਗਰੀ ਲੈ ਕੇ ਮਿਸਰ ਦੇ ਏਲ-ਅਰਿਸ਼ ਹਵਾਈ ਅੱਡੇ ਲਈ ਰਵਾਨਾ ਹੋਇਆ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਐਤਵਾਰ (22 ਅਕਤੂਬਰ) ਨੂੰ ਦਿੱਤੀ।
ਇਹ ਵੀ ਪੜ੍ਹੋ: Air Pollution: ਲਓ ਜੀ ! ਦਿੱਲੀ ਵਿੱਚ ਲੱਗ ਗਈਆਂ ਪਾਬੰਧੀਆਂ, ਜਾਣੋ ਕਾਰਨ ਤੇ ਕੀ-ਕੀ ਹੋਇਆ ਬੰਦ
ਅਰਿੰਦਮ ਬਾਗਚੀ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਟਵੀਟ ਕਰਕੇ ਲਿਖਿਆ ਹੈ। ਭਾਰਤ ਵੱਲੋਂ ਭੇਜੀ ਗਈ ਰਾਹਤ ਸਮੱਗਰੀ ਵਿੱਚ ਜ਼ਰੂਰੀ ਜੀਵਨ ਰੱਖਿਅਕ ਦਵਾਈਆਂ, ਸਰਜੀਕਲ ਸਮਾਨ, ਟੈਂਟ, ਸਲੀਪਿੰਗ ਬੈਗ, ਤਰਪਾਲਾਂ, ਸੈਨੀਟੇਸ਼ਨ ਸਹੂਲਤਾਂ, ਪਾਣੀ ਸ਼ੁੱਧ ਕਰਨ ਵਾਲੀਆਂ ਗੋਲੀਆਂ ਅਤੇ ਹੋਰ ਜ਼ਰੂਰੀ ਵਸਤਾਂ ਸ਼ਾਮਲ ਹਨ।
ਜ਼ਿਕਰਯੋਗ ਹੈ ਕਿ ਗਾਜ਼ਾ ਦੀ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਦੁਨੀਆ ਦੇ ਕਈ ਦੇਸ਼ਾਂ ਨੇ ਫਲਸਤੀਨੀਆਂ ਨੂੰ ਸਹਾਇਤਾ ਸਮੱਗਰੀ ਭੇਜਣ ਦੀ ਅਪੀਲ ਕੀਤੀ ਸੀ। ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਨੇ ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਾਹ ਅਲ-ਸੀਸੀ ਨੂੰ ਫੋਨ ਕਰਕੇ ਬਾਰਡਰ ਖੋਲ੍ਹਣ ਦੀ ਅਪੀਲ ਕੀਤੀ ਸੀ ਤਾਂ ਜੋ ਉਥੋਂ ਦੇ ਲੋਕਾਂ ਨੂੰ ਮਦਦ ਮੁਹੱਈਆ ਕਰਵਾਈ ਜਾ ਸਕੇ। ਇਸ ਤੋਂ ਬਾਅਦ ਗਾਜ਼ਾ ਵਿੱਚ ਮਨੁੱਖੀ ਸਹਾਇਤਾ ਦੇ ਕਰੀਬ 20 ਟਰੱਕ ਪਹੁੰਚਾਏ ਗਏ ਹਨ।
ਇਸ ਤੋਂ ਪਹਿਲਾਂ ਭਾਰਤੀ ਪ੍ਰਧਾਨ ਮੰਤਰੀ ਮੋਦੀ ਨੇ ਵੀਰਵਾਰ 19 ਅਕਤੂਬਰ ਨੂੰ ਫਲਸਤੀਨ ਦੇ ਰਾਸ਼ਟਰਪਤੀ ਮਹਿਮੂਦ ਅੱਬਾਸ ਨਾਲ ਗੱਲਬਾਤ ਕੀਤੀ ਸੀ। ਇਸ ਦੌਰਾਨ, ਪ੍ਰਧਾਨ ਮੰਤਰੀ ਨੇ ਗਾਜ਼ਾ ਦੇ ਅਲ ਅਹਲੀ ਹਸਪਤਾਲ ਵਿੱਚ ਨਾਗਰਿਕਾਂ ਦੀ ਮੌਤ 'ਤੇ ਸੋਗ ਵੀ ਪ੍ਰਗਟ ਕੀਤਾ ਸੀ। ਜ਼ਿਕਰਯੋਗ ਹੈ ਕਿ ਅਲ ਅਹਲੀ ਹਸਪਤਾਲ 'ਤੇ ਹੋਏ ਹਵਾਈ ਹਮਲੇ 'ਚ ਕਰੀਬ 500 ਲੋਕਾਂ ਦੀ ਮੌਤ ਹੋ ਗਈ ਸੀ।