Israel Gaza Attack: ਇਜ਼ਰਾਈਲ-ਹਮਾਸ ਜੰਗ ਦਰਮਿਆਨ ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨੇ ਵੱਡਾ ਬਿਆਨ ਦਿੱਤਾ ਹੈ। ਬੁੱਧਵਾਰ (18 ਅਕਤੂਬਰ) ਨੂੰ ਇਜ਼ਰਾਈਲ ਪਹੁੰਚੇ ਅਮਰੀਕੀ ਰਾਸ਼ਟਰਪਤੀ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੂੰ ਆਪਣਾ ਸਮਰਥਨ ਦਿੱਤਾ।
ਜੋਅ ਬਿਡੇਨ ਨੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੇ ਨਾਲ ਇੱਕ ਸਾਂਝੀ ਪ੍ਰੈਸ ਕਾਨਫਰੰਸ ਕੀਤੀ, ਜਿੱਥੇ ਉਨ੍ਹਾਂ ਨੇ ਗਾਜ਼ਾ ਪੱਟੀ ਦੇ ਹਸਪਤਾਲ ਉੱਤੇ ਹੋਏ ਹਮਲੇ ਲਈ ਇਜ਼ਰਾਈਲ ਨੂੰ ਜ਼ਿੰਮੇਵਾਰ ਨਹੀਂ ਠਹਿਰਾਇਆ। ਉਨ੍ਹਾਂ ਨੇ ਇਸ ਹਮਲੇ ਪਿੱਛੇ ਕਿਸੇ ਹੋਰ ਦਾ ਹੱਥ ਹੋਣ ਦੀ ਸੰਭਾਵਨਾ ਪ੍ਰਗਟਾਈ ਹੈ।
ਗਾਜ਼ਾ ਹਸਪਤਾਲ 'ਤੇ ਦੂਜੀ ਟੀਮ ਨੇ ਕੀਤਾ ਹਮਲਾ
ਅਮਰੀਕੀ ਰਾਸ਼ਟਰਪਤੀ ਨੇ ਕਿਹਾ ਕਿ ਗਾਜ਼ਾ ਪੱਟੀ ਦੇ ਹਸਪਤਾਲ ਵਿੱਚ ਜੋ ਧਮਾਕਾ ਹੋਇਆ ਹੈ, ਉਹ ਇਜ਼ਰਾਈਲ ਵੱਲੋਂ ਨਹੀਂ ਕੀਤਾ ਗਿਆ। ਏਐਨਆਈ ਦੀ ਰਿਪੋਰਟ ਮੁਤਾਬਕ ਉਨ੍ਹਾਂ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੂੰ ਕਿਹਾ, "ਗਾਜ਼ਾ ਦੇ ਹਸਪਤਾਲ ਵਿੱਚ ਹੋਏ ਧਮਾਕੇ ਤੋਂ ਮੈਂ ਬਹੁਤ ਦੁਖੀ ਹਾਂ। ਮੈਂ ਜੋ ਦੇਖਿਆ, ਉਸ ਤੋਂ ਲੱਗਦਾ ਹੈ ਕਿ ਇਹ ਕੰਮ ਕਿਸੇ ਹੋਰ ਟੀਮ ਨੇ ਕੀਤਾ ਸੀ।"
ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨੇ ਕਿਹਾ, "ਗਾਜ਼ਾ ਦੇ ਹਸਪਤਾਲ 'ਤੇ ਹੋਏ ਹਮਲੇ 'ਚ ਬਹੁਤ ਸਾਰੇ ਲੋਕਾਂ ਦੀ ਮੌਤ ਹੋ ਗਈ। ਇਸ ਲਈ ਅਸੀਂ ਉੱਥੇ ਬਹੁਤ ਸਾਰੇ ਕੰਮ ਕਰਨੇ ਹਨ ਅਤੇ ਕਈ ਚੀਜ਼ਾਂ ਕਾਬੂ ਪਾਉਣਾ ਹੈ। ਹਮਾਸ ਦੇ ਹਮਲੇ 'ਚ 1300 ਇਜ਼ਰਾਇਲੀ ਮਾਰੇ ਗਏ। ਅਮਰੀਕਾ ਇਸ ਨੂੰ ਲੈ ਕੇ ਚਿੰਤਤ ਹੈ।"
ਹਮਾਸ ਨੂੰ ਲੈਕੇ ਕੀ ਬੋਲੇ ਬਿਡੇਨ?
ਅਮਰੀਕੀ ਰਾਸ਼ਟਰਪਤੀ ਨੇ ਅੱਗੇ ਕਿਹਾ, "ਹਮਾਸ ਦੇ ਖਿਲਾਫ ਜੰਗ ਵਿੱਚ ਇਜ਼ਰਾਈਲ ਨੂੰ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਆਪਣੇ ਲੋਕਾਂ ਦੀ ਸੁਰੱਖਿਆ ਲਈ ਜਿਹੜੀਆਂ ਚੀਜ਼ਾਂ ਜ਼ਰੂਰੀ ਹਨ, ਉਹ ਹਨ ਜਾਂ ਨਹੀਂ। ਹਮਾਸ ਸਾਰੇ ਫਲਸਤੀਨੀ ਲੋਕਾਂ ਦੀ ਨੁਮਾਇੰਦਗੀ ਨਹੀਂ ਕਰਦਾ ਹੈ। ਹਮਾਸ ਨੇ ਸਿਰਫ ਉੱਥੇ ਦੇ ਲੋਕਾਂ ਨੂੰ ਤਕਲੀਫ ਹੀ ਦਿੱਤੀ ਹੈ।"
ਇਸ ਤੋਂ ਪਹਿਲਾਂ ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਨੇ ਇੰਸਟਾਗ੍ਰਾਮ 'ਤੇ ਪੋਸਟ ਕਰਦਿਆਂ ਹੋਇਆਂ ਕਿਹਾ ਸੀ, ''ਗਾਜ਼ਾ ਦੇ ਅਲ-ਅਹਲੀ ਹਸਪਤਾਲ 'ਚ ਹੋਏ ਧਮਾਕੇ ਤੋਂ ਮੈਂ ਬਹੁਤ ਦੁਖੀ ਹਾਂ। ਇਸ ਹਸਪਤਾਲ 'ਚ ਧਮਾਕੇ ਤੋਂ ਬਾਅਦ ਮੈਂ ਜੌਰਡਨ ਦੇ ਪ੍ਰਿੰਸ ਅਬਦੁੱਲਾ ਅਤੇ ਪ੍ਰਧਾਨ ਮੰਤਰੀ ਨੇਤਨਯਾਹੂ ਨਾਲ ਗੱਲ ਕੀਤੀ। ਇਜ਼ਰਾਈਲ ਅਤੇ ਆਪਣੀ ਰਾਸ਼ਟਰੀ ਸੁਰੱਖਿਆ ਟੀਮ ਨੂੰ ਇਸ ਬਾਰੇ ਜਾਣਕਾਰੀ ਇਕੱਠੀ ਕਰਨ ਲਈ ਵੀ ਨਿਰਦੇਸ਼ ਦਿੱਤੇ ਹਨ।