Israel Hamas War: ਨਿਊਜ਼ ਏਜੰਸੀ ਰਾਇਟਰਜ਼ ਨੇ ਅਮਰੀਕੀ ਨਿਊਜ਼ ਆਉਟਲੇਟ ਐਕਸੀਓਸ ਦਾ ਹਵਾਲਾ ਦਿੰਦੇ ਹੋਏ ਸੋਮਵਾਰ ਨੂੰ ਰਿਪੋਰਟ ਦਿੱਤੀ ਕਿ ਇਜ਼ਰਾਈਲ ਨੇ ਹਮਾਸ ਨਾਲ ਚੱਲ ਰਹੇ ਯੁੱਧ ਨੂੰ ਰੋਕਣ ਲਈ ਮਿਸਰ ਅਤੇ ਕਤਰ ਰਾਹੀਂ ਹਮਾਸ ਨੂੰ ਪ੍ਰਸਤਾਵ ਪੇਸ਼ ਕੀਤਾ ਹੈ।
ਇਸ ਪ੍ਰਸਤਾਵ ਵਿੱਚ ਦੋ ਮਹੀਨਿਆਂ ਲਈ ਜੰਗ ਰੋਕਣ ਦੀ ਮੰਗ ਕੀਤੀ ਗਈ ਹੈ। ਇਹ ਪ੍ਰਸਤਾਵ ਮਿਸਰ ਅਤੇ ਕਤਰ ਰਾਹੀਂ ਭੇਜਿਆ ਗਿਆ ਹੈ, ਜਿਨ੍ਹਾਂ ਨੇ ਇਸ ਯੁੱਧ ਵਿੱਚ ਵਿਚੋਲੇ ਦੀ ਭੂਮਿਕਾ ਨਿਭਾਈ ਸੀ। ਇਜ਼ਰਾਈਲ ਦੇ ਰੱਖਿਆ ਵਿਭਾਗ ਨਾਲ ਜੁੜੇ ਦੋ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ। ਜੇਕਰ ਹਮਾਸ ਇਜ਼ਰਾਈਲ ਦੀਆਂ ਮੰਗਾਂ ਮੰਨ ਲੈਂਦਾ ਹੈ ਤਾਂ ਜੰਗ ਖ਼ਤਮ ਹੋ ਸਕਦੀ ਹੈ।
ਇਜ਼ਰਾਇਲੀ ਨਾਗਰਿਕ ਸਰਕਾਰ ਦੇ ਖਿਲਾਫ ਕਰ ਰਹੇ ਨੇ ਪ੍ਰਦਰਸ਼ਨ
ਇੱਕ ਰਿਪੋਰਟ ਮੁਤਾਬਕ, ਹਮਾਸ ਵੱਲੋਂ ਬੰਧਕ ਬਣਾਏ ਗਏ ਲੋਕਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਇਜ਼ਰਾਈਲ ਦੇ ਲੋਕਾਂ ਨੇ ਐਤਵਾਰ ਰਾਤ ਨੂੰ ਸਰਕਾਰ ਖਿਲਾਫ ਭਾਰੀ ਪ੍ਰਦਰਸ਼ਨ ਕੀਤਾ। ਸੋਮਵਾਰ ਨੂੰ ਇਜ਼ਰਾਈਲ ਨੇ ਗਾਜ਼ਾ ਪੱਟੀ ਦੇ ਖ਼ਾਨ ਯੂਨਿਸ 'ਤੇ ਜ਼ਬਰਦਸਤ ਬੰਬਾਰੀ ਕੀਤੀ।
ਇਜ਼ਰਾਇਲੀ ਬੰਬਾਰੀ ਵਿੱਚ 50 ਫਲਸਤੀਨੀ ਨਾਗਰਿਕ ਮਾਰੇ ਗਏ ਅਤੇ ਕਈ ਜ਼ਖਮੀ ਹੋ ਗਏ। ਇਸ ਬੰਬਾਰੀ ਤੋਂ ਬਾਅਦ ਫਲਸਤੀਨ ਦੀ ਰੈੱਡ ਕ੍ਰੀਸੈਂਟ ਸੋਸਾਇਟੀ ਨੇ ਮੀਡੀਆ ਨੂੰ ਦੱਸਿਆ ਕਿ ਇਜ਼ਰਾਈਲ ਦੇ ਇਸ ਜ਼ਮੀਨੀ ਹਮਲੇ ਕਾਰਨ ਉਨ੍ਹਾਂ ਦਾ ਖਾਨ ਯੂਨਿਸ ਨਾਲ ਸੰਪਰਕ ਪੂਰੀ ਤਰ੍ਹਾਂ ਟੁੱਟ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਜ਼ਰਾਈਲੀ ਸੈਨਿਕਾਂ ਨੇ ਉਨ੍ਹਾਂ ਦੇ ਐਂਬੂਲੈਂਸ ਕੇਂਦਰਾਂ ਨੂੰ ਵੀ ਘੇਰ ਲਿਆ ਹੈ, ਜਿਸ ਕਾਰਨ ਜ਼ਖਮੀਆਂ ਨੂੰ ਹਸਪਤਾਲ ਨਹੀਂ ਲਿਜਾਇਆ ਜਾ ਸਕਿਆ। ਜਿਹੜੇ ਇਧਰ-ਉਧਰ ਭੱਜਣ ਦੀ ਕੋਸ਼ਿਸ਼ ਕਰ ਰਹੇ ਹਨ, ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਇੱਕ ਰਿਪੋਰਟ ਮੁਤਾਬਕ 7 ਅਕਤੂਬਰ ਤੋਂ ਚੱਲ ਰਹੀ ਜੰਗ ਵਿੱਚ ਹੁਣ ਤੱਕ 25 ਹਜ਼ਾਰ ਤੋਂ ਵੱਧ ਲੋਕ ਮਾਰੇ ਜਾ ਚੁੱਕੇ ਹਨ। ਇਸ ਵਿੱਚ ਜ਼ਿਆਦਾਤਰ ਔਰਤਾਂ ਅਤੇ ਬੱਚੇ ਸ਼ਾਮਲ ਹਨ। ਇਜ਼ਰਾਇਲੀ ਫੌਜ ਮੁਤਾਬਕ ਉਨ੍ਹਾਂ ਨੇ ਕਰੀਬ 9 ਹਜ਼ਾਰ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।