Israel Hamas War: ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਜ਼ਰਾਈਲ-ਹਮਾਸ ਜੰਗ ਨੂੰ ਲੈ ਕੇ ਪਹਿਲੀ ਵਾਰ ਪ੍ਰਤੀਕਿਰਿਆ ਦਿੱਤੀ ਹੈ। ਪ੍ਰਧਾਨ ਮੰਤਰੀ ਟਰੂਡੋ ਨੇ ਸ਼ਨੀਵਾਰ (7 ਅਕਤੂਬਰ, 2023) ਨੂੰ ਇਜ਼ਰਾਈਲ 'ਤੇ ਹਮਾਸ ਦੇ ਅਚਾਨਕ ਹਮਲੇ ਅਤੇ ਲੜਾਕਿਆਂ ਦੀ ਘੁਸਪੈਠ ਨੂੰ 'ਅੱਤਵਾਦੀ ਹਮਲਾ' ਦੱਸਿਆ ਹੈ।


ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਟਵੀਟ ਰਾਹੀਂ ਜਾਣਕਾਰੀ ਦਿੰਦਿਆਂ ਹੋਇਆਂ ਉਨ੍ਹਾਂ ਲਿਖਿਆ, " "ਮੈਂ ਇਜ਼ਰਾਈਲ ਦੀ ਤਾਜ਼ਾ ਸਥਿਤੀ ਬਾਰੇ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਮੁਹੰਮਦ ਬਿਨ ਜ਼ਾਇਦ ਨਾਲ ਫੋਨ 'ਤੇ ਗੱਲ ਕੀਤੀ। ਅਸੀਂ ਇਸ ਮੁੱਦੇ 'ਤੇ ਆਪਣੀਆਂ ਗੰਭੀਰ ਚਿੰਤਾਵਾਂ ਜ਼ਾਹਰ ਕੀਤੀਆਂ ਅਤੇ ਆਮ ਨਾਗਰਿਕਾਂ ਦੀਆਂ ਸੁਰੱਖਿਆ ਦੀਆਂ ਜ਼ਰੂਰਤਾਂ 'ਤੇ ਚਰਚਾ ਕੀਤੀ।" ਉਨ੍ਹਾਂ ਲਿਖਿਆ, "ਅਸੀਂ ਭਾਰਤ ਸਬੰਧੀ ਵੀ ਗੱਲ ਕੀਤੀ ਅਤੇ ਕਾਨੂੰਨ ਸ਼ਾਸਨ ਨੂੰ ਬਣਾਏ ਰੱਖਣ ਦੇ ਮਹੱਤਵ ਬਾਰੇ ਵੀ ਗੱਲ ਕੀਤੀ।"




ਕੈਨੇਡੀਅਨ ਪ੍ਰਧਾਨ ਮੰਤਰੀ ਦੇ ਦਫਤਰ ਨੇ ਐਤਵਾਰ ਨੂੰ ਜਾਰੀ ਇਕ ਬਿਆਨ 'ਚ ਕਿਹਾ ਕਿ ਹਮਾਸ ਨੇ ਇਜ਼ਰਾਈਲ ਦੇ ਖਿਲਾਫ ਵੱਡੀ ਯੋਜਨਾ ਬਣਾ ਕੇ ਹਮਲਾ ਕੀਤਾ ਹੈ।


ਇਹ ਵੀ ਪੜ੍ਹੋ: Nijjar Murder Case: ਹਰਦੀਪ ਨਿੱਝਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ, ਚੀਨ ਦੇ ਏਜੰਟਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ ! ਇਸ ਪੱਤਰਕਾਰ ਦਾ ਦਾਅਵਾ


ਅਮਰੀਕਾ ਨੇ ਵੀ ਭੇਜੀ ਮਦਦ


ਪ੍ਰਧਾਨ ਮੰਤਰੀ ਦਫ਼ਤਰ ਨੇ ਕਿਹਾ, ਕੈਨੇਡਾ ਅਜਿਹੇ ਹਮਲਿਆਂ ਦੀ ਸਖ਼ਤ ਨਿੰਦਾ ਕਰਦਾ ਹੈ ਅਤੇ ਇਜ਼ਰਾਈਲ ਦਾ ਸਮਰਥਨ ਕਰਦਾ ਹੈ। ਜਿਸ ਤਰ੍ਹਾਂ ਦਾ ਮੰਜ਼ਰ ਅਸੀਂ ਵੇਖਿਆ ਹੈ ਉਹ ਖੌਫਨਾਕ ਅਤੇ ਹੈਰਾਨ ਕਰਨ ਵਾਲੇ ਹਨ। ਅਸੀਂ ਇਸ ਤਰ੍ਹਾਂ ਦੀ ਹਿੰਸਾ ਤੋਂ ਪੂਰੀ ਤਰ੍ਹਾਂ ਜਾਣੂ ਹਾਂ। ਅਸੀਂ ਹਮਲੇ ਤੋਂ ਪ੍ਰਭਾਵਿਤ ਸਾਰੇ ਲੋਕਾਂ ਪ੍ਰਤੀ ਆਪਣੀ ਡੂੰਘੀ ਹਮਦਰਦੀ ਪ੍ਰਗਟ ਕਰਦੇ ਹਾਂ। ਅਸੀਂ ਚਾਹੁੰਦੇ ਹਾਂ ਕਿ (ਹਮਾਸ ਦੁਆਰਾ) ਬੰਦੀ ਬਣਾਏ ਗਏ ਸਾਰੇ ਲੋਕਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਅਸੀਂ ਇਸ ਖੇਤਰ ਵਿੱਚ ਸ਼ਾਂਤੀ ਅਤੇ ਸੁਰੱਖਿਆ ਬਹਾਲ ਕਰਨ ਲਈ ਅੰਤਰਰਾਸ਼ਟਰੀ ਭਾਈਵਾਲਾਂ ਦੇ ਸੰਪਰਕ ਵਿੱਚ ਹਾਂ। ਨਾਗਰਿਕਾਂ ਦੀ ਸੁਰੱਖਿਆ ਲਈ ਸਾਰੇ ਹਿੱਸੇਦਾਰਾਂ ਨੂੰ ਇਕੱਠੇ ਹੋਣਾ ਚਾਹੀਦਾ ਹੈ।


ਹਮਾਸ ਨੇ ਇਜ਼ਰਾਇਲੀ ਖੇਤਰ ਤੋਂ 100 ਤੋਂ ਵੱਧ ਲੋਕਾਂ ਨੂੰ ਬੰਦੀ ਬਣਾਇਆ ਹੋਇਆ ਹੈ, ਉਨ੍ਹਾਂ ਵਿੱਚੋਂ ਕਈ ਮਾਰੇ ਗਏ ਹਨ, ਕਈ ਅਜੇ ਵੀ ਜ਼ਿੰਦਾ ਹਨ। ਮੰਨਿਆ ਜਾ ਰਿਹਾ ਹੈ ਕਿ ਇਨ੍ਹਾਂ ਲੋਕਾਂ ਦੇ ਬਦਲੇ ਹਮਾਸ ਫਲਸਤੀਨੀ ਕੈਦੀਆਂ ਦੀ ਰਿਹਾਈ ਲਈ ਇਜ਼ਰਾਈਲ ਨਾਲ ਸੌਦੇਬਾਜ਼ੀ ਕਰੇਗਾ। ਹਮਾਸ ਹੁਣ ਤੱਕ ਚਾਰ ਅਮਰੀਕੀ ਨਾਗਰਿਕਾਂ ਨੂੰ ਵੀ ਮਾਰ ਚੁੱਕਿਆ ਹੈ। ਅਮਰੀਕੀ ਸਰਕਾਰ ਨੇ ਇਜ਼ਰਾਈਲ ਦਾ ਸਮਰਥਨ ਕੀਤਾ ਹੈ ਅਤੇ ਇਜ਼ਰਾਈਲ ਨੂੰ ਕਈ ਹਥਿਆਰ ਵੀ ਭੇਜੇ ਹਨ। ਅਮਰੀਕਾ ਨੇ ਇਜ਼ਰਾਈਲ ਨੂੰ ਇਹ ਵੀ ਕਿਹਾ ਹੈ ਕਿ ਉਹ ਸਮਾਂ ਆਉਣ 'ਤੇ ਹੋਰ ਹਥਿਆਰ ਭੇਜੇਗਾ।


ਇਹ ਵੀ ਪੜ੍ਹੋ: UAE on HAMAS: ਯੂਏਈ ਨੇ ਇਜ਼ਰਾਈਲ 'ਤੇ ਹਮਾਸ ਦੇ ਹਮਲਿਆਂ ਨੂੰ 'ਗੰਭੀਰ ਅਤੇ ਭੜਕਾਊ' ਦਿੱਤਾ ਕਰਾਰ