Israel-Hamas War: ਇਜ਼ਰਾਈਲ 300 ਫਲਸਤੀਨੀ ਕੈਦੀਆਂ ਨੂੰ ਰਿਹਾਅ ਕਰਨ ਲਈ ਤਿਆਰ, ਜਾਰੀ ਕੀਤੀ ਸੂਚੀ
Israel-Hamas war: ਇਜ਼ਰਾਈਲ ਨੇ ਵੀ ਫਲਸਤੀਨੀ ਕੈਦੀਆਂ ਨੂੰ ਰਿਹਾਅ ਕਰਨ ਦਾ ਫੈਸਲਾ ਕੀਤਾ ਹੈ। ਟਾਈਮਜ਼ ਆਫ ਇਜ਼ਰਾਈਲ ਮੁਤਾਬਕ ਇਜ਼ਰਾਈਲ ਨੇ 300 ਫਲਸਤੀਨੀ ਕੈਦੀਆਂ ਦੀ ਸੂਚੀ ਜਾਰੀ ਕੀਤੀ ਹੈ। ਇਨ੍ਹਾਂ 300 ਕੈਦੀਆਂ ਵਿੱਚੋਂ ਕੁੱਲ 287 ਵਿਅਕਤੀ 18 ਸਾਲ ਤੋਂ ਘੱਟ ਉਮਰ ਦੇ ਹਨ।
Israel-Hamas war: ਇਜ਼ਰਾਈਲ ਅਤੇ ਹਮਾਸ ਵਿਚਾਲੇ ਪਿਛਲੇ 6 ਹਫਤਿਆਂ ਤੋਂ ਜੰਗ ਚੱਲ ਰਹੀ ਹੈ। ਇਸ ਦੌਰਾਨ ਦੋਹਾਂ ਪੱਖਾਂ ਵਿਚਾਲੇ ਮਨੁੱਖੀ ਤੌਰ 'ਤੇ ਜੰਗਬੰਦੀ ਦਾ ਸਮਝੌਤਾ ਹੋਇਆ ਹੈ। ਸਮਝੌਤੇ ਤੋਂ ਬਾਅਦ ਹਮਾਸ ਇਜ਼ਰਾਈਲ ਦੇ 240 ਬੰਧਕਾਂ ਵਿੱਚੋਂ ਕਰੀਬ 50 ਨੂੰ ਰਿਹਾਅ ਕਰੇਗਾ। ਇਜ਼ਰਾਈਲ ਨੇ ਵੀ ਫਲਸਤੀਨੀ ਕੈਦੀਆਂ ਨੂੰ ਰਿਹਾਅ ਕਰਨ ਦਾ ਫੈਸਲਾ ਕੀਤਾ ਹੈ। ਟਾਈਮਜ਼ ਆਫ ਇਜ਼ਰਾਈਲ ਮੁਤਾਬਕ ਇਜ਼ਰਾਈਲ ਨੇ 300 ਫਲਸਤੀਨੀ ਕੈਦੀਆਂ ਦੀ ਸੂਚੀ ਜਾਰੀ ਕੀਤੀ ਹੈ। ਇਨ੍ਹਾਂ 300 ਕੈਦੀਆਂ ਵਿੱਚੋਂ ਕੁੱਲ 287 ਵਿਅਕਤੀ 18 ਸਾਲ ਤੋਂ ਘੱਟ ਉਮਰ ਦੇ ਹਨ। ਉਨ੍ਹਾਂ ਨੂੰ ਪੱਛਮੀ ਕਿਨਾਰੇ ਅਤੇ ਪੂਰਬੀ ਯੇਰੂਸ਼ਲਮ ਵਿੱਚ ਦੰਗੇ ਭੜਕਾਉਣ ਅਤੇ ਪਥਰਾਅ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।
ਇਜ਼ਰਾਈਲ ਵੱਲੋਂ ਰਿਹਾਅ ਕੀਤੇ ਜਾਣ ਵਾਲੇ 300 ਫਲਸਤੀਨੀ ਕੈਦੀਆਂ ਵਿੱਚ ਕੁੱਲ 150 ਔਰਤਾਂ ਅਤੇ ਨਾਬਾਲਗ ਸ਼ਾਮਲ ਹਨ, ਜਿਨ੍ਹਾਂ ਨੂੰ ਇਜ਼ਰਾਈਲ ਨੇ ਚਾਰ ਦਿਨ ਦੀ ਜੰਗਬੰਦੀ ਦੌਰਾਨ ਰਿਹਾਅ ਕਰਨ ਲਈ ਸਹਿਮਤੀ ਦਿੱਤੀ ਹੈ। ਇਸ ਤੋਂ ਇਲਾਵਾ 13 ਔਰਤਾਂ ਹਨ, ਜਿਨ੍ਹਾਂ ਨੂੰ ਵੱਡੇ ਪੱਧਰ 'ਤੇ ਅੱਤਵਾਦੀ ਹਮਲੇ ਦੀ ਕੋਸ਼ਿਸ਼ ਕਰਨ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਗਿਆ ਸੀ।
Jio Financial Services ਨੇ Bond ਰਾਹੀਂ ਪੈਸਾ ਇਕੱਠਾ ਕਰਨ ਦੀਆਂ ਖਬਰਾਂ ਨੂੰ ਦੱਸਿਆ ਸੱਚ, ਜਾਣੋ ਕੀ ਕਿਹਾ ਕੰਪਨੀ ਨੇ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Edible Oil Price: ਤਿਉਹਾਰਾਂ ਦੇ ਸੀਜ਼ਨ 'ਚ ਰਾਹਤ! ਸਸਤਾ ਹੋਇਆ ਖਾਣ ਵਾਲਾ ਤੇਲ, ਜਾਣੋ ਕਿੰਨੀ ਘਟੀ ਕੀਮਤ
ਇਹ ਵੀ ਪੜ੍ਹੋ : Diabetics ਦੇ ਮਰੀਜ਼ਾਂ ਲਈ ਖ਼ਾਸ ਹੈ ਇਹ ਸਿਹਤ ਬੀਮਾ ਪਾਲਿਸੀਆਂ, ਜਾਣੋ ਪ੍ਰੀਮੀਅਮ ਤੇ ਕਵਰੇਜ ਦੀ ਡਿਟੇਲ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ