Netanyahu has undergone successful prostate surgery: ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਹਸਪਤਾਲ ਵਿੱਚ ਭਰਤੀ ਹਨ। ਉਨ੍ਹਾਂ ਦੀ ਲਗਾਤਾਰ ਵਿਗੜਦੀ ਸਿਹਤ ਕਾਰਨ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਉਣਾ ਪਿਆ। ਜਿੱਥੇ ਉਨ੍ਹਾਂ ਦੀ ਪ੍ਰੋਸਟੇਟ ਸਰਜਰੀ ਹੋਈ। ਆਪਰੇਸ਼ਨ ਸਫਲ ਰਿਹਾ ਅਤੇ ਪ੍ਰੋਸਟੇਟ ਨੂੰ ਹਟਾ ਦਿੱਤਾ ਗਿਆ। ਇਸ ਦੌਰਾਨ ਜਦੋਂ ਤੱਕ ਨੇਤਨਯਾਹੂ ਹਸਪਤਾਲ ਵਿੱਚ ਰਹਿਣਗੇ ਉਨ੍ਹਾਂ ਦੇ ਨਜ਼ਦੀਕੀ ਸਹਿਯੋਗੀ ਯਾਰੀਵ ਲੇਵਿਨ, ਜੋ ਉਨ੍ਹਾਂ ਦੀ ਸਰਕਾਰ ਵਿੱਚ ਨਿਆਂ ਮੰਤਰੀ ਵੀ ਹਨ, ਕਾਰਜਕਾਰੀ ਪ੍ਰਧਾਨ ਮੰਤਰੀ ਦੇ ਤੌਰ 'ਤੇ ਕੰਮ ਕਰਨਗੇ।
ਇਜ਼ਰਾਈਲ ਦੇ ਸਰਕਾਰੀ ਦਫਤਰ ਦੇ ਅਨੁਸਾਰ, ਨੇਤਨਯਾਹੂ ਨੂੰ ਬੁੱਧਵਾਰ ਨੂੰ ਪਿਸ਼ਾਬ ਦੀ ਨਾਲੀ ਵਿੱਚ ਲਾਗ ਦਾ ਪਤਾ ਲੱਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਦਾ ਡਾਕਟਰੀ ਇਲਾਜ ਸ਼ੁਰੂ ਹੋ ਗਿਆ। 75 ਸਾਲਾ ਨੇਤਨਯਾਹੂ ਦੁਨੀਆ ਦੇ ਉਨ੍ਹਾਂ ਨੇਤਾਵਾਂ ਵਿਚ ਸ਼ਾਮਲ ਹਨ ਜੋ ਸਭ ਤੋਂ ਬਜ਼ੁਰਗ ਹਨ। ਨੇਤਨਯਾਹੂ ਤੋਂ ਇਲਾਵਾ ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ, 82, ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ, 78, ਬ੍ਰਾਜ਼ੀਲ ਦੇ ਰਾਸ਼ਟਰਪਤੀ ਲੁਈਜ਼ ਇਨਾਸੀਓ ਲੂਲਾ ਦਾ ਸਿਲਵਾ, 79, ਅਤੇ ਪੋਪ ਫਰਾਂਸਿਸ, 88 ਸਾਲ ਦੇ ਹਨ।
ਨੇਤਨਯਾਹੂ ਨੂੰ ਹਾਲ ਹੀ ਦੇ ਸਾਲਾਂ ਵਿੱਚ ਸਿਹਤ ਸੰਬੰਧੀ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਹੈ। ਉਨ੍ਹਾਂ ਦੇ ਨਜ਼ਦੀਕੀ ਲੋਕਾਂ ਨੇ ਯੇਰੂਸ਼ਲਮ ਪੋਸਟ ਨੂੰ ਦੱਸਿਆ ਕਿ ਲਗਾਤਾਰ ਜੰਗ ਵਿੱਚ ਉਲਝੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਹੋਣ ਕਾਰਨ ਉਹ ਕਈ ਦਿਨਾਂ ਤੋਂ ਆਪਣੀ ਸਿਹਤ ਵੱਲ ਧਿਆਨ ਨਹੀਂ ਦੇ ਰਹੇ ਸਨ। ਉਨ੍ਹਾਂ ਦੇ ਵਕੀਲ ਏਮਿਤ ਹਦਾਦ ਨੇ ਸਰਜਰੀ ਤੋਂ ਪਹਿਲਾਂ ਅਦਾਲਤ ਨੂੰ ਸੂਚਿਤ ਕੀਤਾ ਸੀ ਕਿ ਉਹ ਆਪਰੇਸ਼ਨ ਲਈ ਜਾ ਰਹੇ ਹਨ। ਉਨ੍ਹਾਂ ਨੂੰ ਕਈ ਦਿਨ ਹਸਪਤਾਲ ਵਿਚ ਰਹਿਣਾ ਪਵੇਗਾ ਤਾਂ ਜੋ ਉਨ੍ਹਾਂ ਨੂੰ ਗਵਾਹੀ ਦੇਣ ਲਈ ਆਉਣ ਤੋਂ ਰੋਕਿਆ ਨਾ ਜਾਵੇ। ਅਦਾਲਤ ਨੇ ਇਸ ਨੂੰ ਮਨਜ਼ੂਰੀ ਦੇ ਦਿੱਤੀ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।