ਇਟਲੀ ਦੀ ਰਾਜਧਾਨੀ ਰੋਮ 'ਚ ਅੰਨ੍ਹੇਵਾਹ ਗੋਲੀਬਾਰੀ, PM ਮੇਲੋਨੀ ਦੀ ਦੋਸਤ ਸਮੇਤ ਤਿੰਨ ਦੀ ਮੌਤ
ਇਟਲੀ ਦੀ ਰਾਜਧਾਨੀ ਵਿੱਚ ਅਣਪਛਾਤੇ ਬਦਮਾਸ਼ਾਂ ਨੇ ਅੰਨ੍ਹੇਵਾਹ ਗੋਲੀਬਾਰੀ ਕੀਤੀ, ਜਿਸ ਵਿੱਚ ਇਟਲੀ ਦੇ ਪ੍ਰਧਾਨ ਮੰਤਰੀ ਮੇਲੋਨੀ ਦੀ ਦੋਸਤ ਸਮੇਤ ਤਿੰਨ ਦੀ ਮੌਤ ਹੋ ਗਈ ਹੈ।
ਇਟਲੀ ਦੀ ਰਾਜਧਾਨੀ ਰੋਮ 'ਚ ਅੰਨ੍ਹੇਵਾਹ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਗੋਲੀਬਾਰੀ ਵਿਚ ਦੇਸ਼ ਦੇ ਪ੍ਰਧਾਨ ਮੰਤਰੀ ਮੇਲੋਨੀ ਦੀ ਦੋਸਤ ਸਮੇਤ ਤਿੰਨ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਪਾਗਲ ਹਮਲਾਵਰ ਨੇ ਉਸ ਸਮੇਂ ਹਮਲਾ ਕੀਤਾ ਜਦੋਂ ਇਕ ਅਪਾਰਟਮੈਂਟ 'ਚ ਰਹਿਣ ਵਾਲੇ ਲੋਕਾਂ ਦੀ ਮੀਟਿੰਗ ਚੱਲ ਰਹੀ ਸੀ। ਉਸ ਨੇ ਉੱਥੇ ਪਹੁੰਚ ਕੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਹ ਘਟਨਾ ਸ਼ਹਿਰ ਦੇ ਫਿਦੇਨ ਜ਼ਿਲ੍ਹੇ ਵਿੱਚ ਵਾਪਰੀ।
ਸਮਾਚਾਰ ਏਜੰਸੀ ਰਾਇਟਰਸ ਮੁਤਾਬਕ, ਇਸ ਵਿਚ ਤਿੰਨ ਲੋਕਾਂ ਦੀ ਜਾਨ ਚਲੀ ਗਈ ਹੈ, ਜਿਨ੍ਹਾਂ ਵਿੱਚ ਪ੍ਰਧਾਨ ਮੰਤਰੀ ਦੀ ਇੱਕ ਦੋਸਤ ਵੀ ਸ਼ਾਮਲ ਹੈ। ਮੇਲੋਨੀ ਦੀ ਦੋਸਤ ਦਾ ਨਾਂ ਨਿਕੋਲੇਟਾ ਗੋਲੀਸਾਨੋ ਹੈ। ਇਸ ਦੁਖਦਾਈ ਘਟਨਾ ਤੋਂ ਬਾਅਦ ਖੁਦ ਪ੍ਰਧਾਨ ਮੰਤਰੀ ਨੇ ਨਿਕੋਲੇਟਾ ਗੋਲੀਸਾਨੋ ਦੀ ਫੋਟੋ ਸ਼ੇਅਰ ਕਰਕੇ ਭਾਵੁਕ ਸੰਦੇਸ਼ ਲਿਖਿਆ।
ਮੇਲੋਨੀ ਨੇ ਲਿਖਿਆ, ''ਮੇਰੇ ਲਈ ਉਹ ਹਮੇਸ਼ਾ ਇਸ ਤਰ੍ਹਾਂ ਹੀ ਖੂਬਸੂਰਤ ਅਤੇ ਖੁਸ਼ ਰਹੇਗੀ।'' ਮੇਲੋਨੀ ਨੇ ਅਜਿਹੀਆਂ ਘਟਨਾਵਾਂ ਨੂੰ ਸਹੀ ਨਹੀਂ ਠਹਿਰਾਇਆ। ਪ੍ਰਧਾਨ ਮੰਤਰੀ ਮੇਲੋਨੀ ਨੇ ਕਿਹਾ ਕਿ ਜਿਸ ਸ਼ੂਟਿੰਗ ਰੇਂਜ ਤੋਂ ਸ਼ੱਕੀ ਨੇ ਹਮਲੇ 'ਚ ਵਰਤੀ ਗਈ ਬੰਦੂਕ ਲਈ ਸੀ, ਉਸ ਨੂੰ ਬੰਦ ਕਰ ਦਿੱਤਾ ਗਿਆ ਹੈ। ਮੇਲੋਨੀ ਨੇ ਕਿਹਾ ਕਿ ਅਧਿਕਾਰੀਆਂ ਵੱਲੋਂ ਪੂਰੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।
ਦੋਸ਼ੀ ਗ੍ਰਿਫਤਾਰ
ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਦੋਸ਼ੀ ਦੀ ਉਮਰ 57 ਸਾਲ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਹਮਲਾ ਕਰਨ ਵਾਲੇ 57 ਸਾਲਾ ਦੋਸ਼ੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਮੁਤਾਬਕ ਇਹ ਘਟਨਾ ਸ਼ਹਿਰ ਦੇ ਫਿਦੇਨ ਜ਼ਿਲ੍ਹੇ ਵਿੱਚ ਵਾਪਰੀ। ਜਦੋਂ ਉਸ ਨੇ ਫਾਇਰਿੰਗ ਸ਼ੁਰੂ ਕੀਤੀ ਤਾਂ ਕੁਝ ਲੋਕਾਂ ਨੇ ਉਸ ਨੂੰ ਫੜ ਲਿਆ। ਮੌਕੇ ’ਤੇ ਮੌਜੂਦ ਲੋਕਾਂ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।