ਪੜਚੋਲ ਕਰੋ

ਇਟਲੀ ਦੀ ਪਹਿਲੀ ਮਹਿਲਾ PM ਜੌਰਜੀਆ ਮੇਲੋਨੀ ਚਾਹੁੰਦੀ ਹੈ ਮਰਦਾਂ ਵਾਲਾ ਸੰਬੋਧਨ ! ਜਾਣੋ ਪੂਰਾ ਵਿਵਾਦ

ਇਟਲੀ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਨੇ ਜਦੋਂ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਿਆ ਤਾਂ ਪੂਰੀ ਦੁਨੀਆ ਵਿੱਚ ਮਹਿਲਾ ਸਸ਼ਕਤੀਕਰਨ ਦੀ ਕਾਫੀ ਚਰਚਾ ਹੋਈ ਸੀ। ਇੱਕ ਵਾਰ ਫਿਰ ਉਨ੍ਹਾਂ ਦੀ ਵਜ੍ਹਾ ਕਾਰਨ ਚਰਚਾ ਹੋ ਰਹੀ ਹੈ।

ਇਟਲੀ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਨੇ ਜਦੋਂ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਿਆ ਤਾਂ ਪੂਰੀ ਦੁਨੀਆ ਵਿੱਚ ਮਹਿਲਾ ਸਸ਼ਕਤੀਕਰਨ ਦੀ ਕਾਫੀ ਚਰਚਾ ਹੋਈ ਸੀ। ਇੱਕ ਵਾਰ ਫਿਰ ਉਨ੍ਹਾਂ ਦੀ ਵਜ੍ਹਾ ਕਾਰਨ ਚਰਚਾ ਹੋ ਰਹੀ ਹੈ। ਇਸ ਵਾਰ ਜਾਰਜੀਆ ਮੇਲੋਨੀ ਦੇ ਇਕ ਫੈਸਲੇ ਕਾਰਨ ਵਿਵਾਦ ਖੜ੍ਹਾ ਹੋ ਗਿਆ ਹੈ। ਦਰਅਸਲ, ਜਾਰਜੀਆ ਮੇਲੋਨੀ ਇਟਲੀ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਹੈ ਪਰ ਉਸਨੇ ਆਪਣੇ ਨਾਮ ਦਾ ਪੁਲਿੰਗ ਰੂਪ ਚੁਣਿਆ ਹੈ। ਇਸ ਤੋਂ ਬਾਅਦ ਦੇਸ਼ 'ਚ ਬਹਿਸ ਛਿੜ ਗਈ ਹੈ।

ਇਸ ਪੂਰੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਤੁਹਾਨੂੰ ਦੱਸ ਦੇਈਏ ਕਿ ਇਤਾਲਵੀ ਨਾਵਾਂ ਵਿੱਚ ਪੁਲਿੰਗ ਅਤੇ ਇਸਤਰੀ ਦੋਵੇਂ ਰੂਪ ਸੰਭਵ ਹਨ। ਇਹ ਸਾਰਾ ਵਿਵਾਦ ਇਸੇ ਵਜ੍ਹਾ ਕਰਕੇ ਹੈ। ਮੇਲੋਨੀ ਦੁਆਰਾ ਜਾਰੀ ਕੀਤੇ ਗਏ ਪਹਿਲੇ ਬਿਆਨ ਵਿੱਚ ਉਸਦੇ ਰਸਮੀ ਸੰਬੋਧਨ ਪ੍ਰੈਜ਼ੀਡੈਂਟ ਡੇਲ ਕੌਂਸਿਲਿਓ (Presidente del Consiglio) ਦੇ ਅੱਗੇ ਇਸਤਰੀ ਸੰਬੋਧਨ ਲਾ (ਲਾ) ਦੀ ਬਜਾਏ ਪੁਲਿੰਗ ਸੰਬੋਧਨ ਇਲ il (il) ਲੱਗਾ ਸੀ। ਇਸ ਨੂੰ ਐਸੇ ਸਮਝੇ ਕਿ la ਦਾ ਮਤਲਬ ਹੈ ਸ਼੍ਰੀਮਤੀ ਅਤੇ il ਦਾ ਮਤਲਬ ਹੈ ਸ਼੍ਰੀ ।

ਲਾ ਦੀ ਥਾਂ ਇਲ ਦੇ ਇਸਤੇਮਾਲ ਨੂੰ ਲੈ ਕੇ ਵਿਵਾਦ ਹੋ ਰਿਹਾ ਹੈ। ਮੇਲੋਨੀ ਦੇ ਫੈਸਲੇ 'ਤੇ ਸਵਾਲ ਉਠਾਏ ਜਾ ਰਹੇ ਹਨ। ਇਹ ਇਸ ਲਈ ਵੀ ਹੈ ਕਿਉਂਕਿ ਮੇਲੋਨੀ ਇੱਕ ਨਾਰੀਵਾਦੀ ਨੇਤਾ ਹੈ। ਮੇਲੋਨੀ ਦੇ ਦਫਤਰ ਨੇ ਅਜੇ ਤੱਕ ਇਸ ਮਾਮਲੇ ਨੂੰ ਲੈ ਕੇ ਕੋਈ ਸਪੱਸ਼ਟੀਕਰਨ ਨਹੀਂ ਦਿੱਤਾ ਹੈ।

ਕੌਣ ਹੈ ਜੌਰਜੀਆ ਮੇਲੋਨੀ 

ਜੌਰਜੀਆ ਮੇਲੋਨੀ ਦਾ ਜਨਮ 15 ਜਨਵਰੀ 1977 ਨੂੰ ਹੋਇਆ ਸੀ। ਉਹ ਇੱਕ ਇਤਾਲਵੀ ਪੱਤਰਕਾਰ ਅਤੇ ਸਿਆਸਤਦਾਨ ਹੈ। ਮੇਲੋਨੀ ਨੇ ਦੂਜੇ ਵਿਸ਼ਵ ਯੁੱਧ ਤੋਂ ਬਾਅਦ ਫਾਸ਼ੀਵਾਦੀ ਤਾਨਾਸ਼ਾਹ ਬੇਨੀਟੋ ਮੁਸੋਲਿਨੀ ਦੇ ਸਮਰਥਕਾਂ ਦੁਆਰਾ ਬਣਾਈ ਗਈ ਇਟਾਲੀਅਨ ਸੋਸ਼ਲ ਮੂਵਮੈਂਟ (MSI) ਦੇ ਯੂਥ ਵਿੰਗ ਲਈ ਇੱਕ ਕਾਰਕੁਨ ਵਜੋਂ ਕੰਮ ਕੀਤਾ। 19 ਸਾਲ ਦੀ ਉਮਰ ਵਿੱਚ,ਸੱਜੇ-ਪੱਖੀ ਰਾਸ਼ਟਰੀ ਗੱਠਜੋੜ ਲਈ ਪ੍ਰਚਾਰ ਕਰਦੇ ਹੋਏ, ਮਿਲੋਨੀ ਨੇ ਫ੍ਰੈਂਚ ਟੈਲੀਵਿਜ਼ਨ ਨੂੰ ਦੱਸਿਆ ਕਿ "ਮੁਸੋਲਿਨੀ ਇੱਕ ਚੰਗਾ ਰਾਜਨੇਤਾ ਸੀ। ਉਸਨੇ ਜੋ ਵੀ ਕੀਤਾ, ਉਸਨੇ ਇਟਲੀ ਲਈ ਕੀਤਾ।"

2006 ਵਿੱਚ ਉਹ ਨੈਸ਼ਨਲ ਅਲਾਇੰਸ ਤੋਂ ਐਮਪੀ ਚੁਣੀ ਗਈ ਸੀ। ਮੇਲੋਨੀ ਨੇ ਫਿਰ ਸਿਲਵੀਓ ਬਰਲੁਸਕੋਨੀ ਦੀ ਚੌਥੀ ਸਰਕਾਰ (2008-2011) ਵਿੱਚ ਯੁਵਾ ਮੰਤਰੀ ਵਜੋਂ ਸੇਵਾ ਕੀਤੀ ਅਤੇ ਯੰਗ ਐਕਸ਼ਨ ਦੀ ਪ੍ਰਧਾਨ ਬਣੀ। ਯੁੱਧ ਤੋਂ ਬਾਅਦ ਉਹ ਇਟਲੀ ਦੀ ਸਭ ਤੋਂ ਛੋਟੀ ਉਮਰ ਦੀ ਮੰਤਰੀ ਬਣੀ। ਉਹ 2014 ਤੋਂ ਇਟਲੀ ਦੀ ਰਾਸ਼ਟਰੀ-ਰੂੜੀਵਾਦੀ ਸਿਆਸੀ ਪਾਰਟੀ ਬ੍ਰਦਰਜ਼ ਦੀ ਨੇਤਾ ਰਹੀ ਹੈ। ਉਸਦਾ ਜਨਮ 15 ਜਨਵਰੀ 1977 ਨੂੰ ਰੋਮ ਵਿੱਚ ਹੋਇਆ ਸੀ। ਮੇਲੋਨੀ ਦਾ ਪਾਲਣ ਪੋਸ਼ਣ ਉਸਦੀ ਮਾਂ ਦੁਆਰਾ ਉਸਦੇ ਪਿਤਾ ਦੇ ਚਲੇ ਜਾਣ ਤੋਂ ਬਾਅਦ ਗਰਬਟੇਲਾ ਵਿਖੇ ਕੀਤਾ ਗਿਆ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ ਅਪਡੇਟ, ਲਗਾਤਾਰ ਡਾਊਨ ਹੋ ਰਿਹਾ ਬਲੱਡ ਪ੍ਰੈਸ਼ਰ, ਹਾਲਤ ਹੋਈ ਨਾਜ਼ੁਕ
ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ ਅਪਡੇਟ, ਲਗਾਤਾਰ ਡਾਊਨ ਹੋ ਰਿਹਾ ਬਲੱਡ ਪ੍ਰੈਸ਼ਰ, ਹਾਲਤ ਹੋਈ ਨਾਜ਼ੁਕ
ਨਵੇਂ ਸਾਲ 'ਤੇ ਵਾਪਰ ਗਿਆ ਭਾਣਾ, ਟਰੈਟਕਰ-ਟਰਾਲੀ ਨੇ ਦਰੜਿਆ ਨੌਜਵਾਨ, ਹੋਈ ਮੌਤ
ਨਵੇਂ ਸਾਲ 'ਤੇ ਵਾਪਰ ਗਿਆ ਭਾਣਾ, ਟਰੈਟਕਰ-ਟਰਾਲੀ ਨੇ ਦਰੜਿਆ ਨੌਜਵਾਨ, ਹੋਈ ਮੌਤ
ਨਵੇਂ ਸਾਲ 'ਤੇ ਕਿਤੇ ਘੁੰਮਣ ਜਾ ਰਹੇ ਹੋ, ਤਾਂ ਪਹਿਲਾਂ ਹੀ ਜਾਣ ਲਓ, ਕੋਲ ਨਹੀਂ ਹੋਇਆ ਆਹ ਕਾਗਜ਼ ਤਾਂ ਕੱਟੇਗਾ ਮੋਟਾ ਚਲਾਨ
ਨਵੇਂ ਸਾਲ 'ਤੇ ਕਿਤੇ ਘੁੰਮਣ ਜਾ ਰਹੇ ਹੋ, ਤਾਂ ਪਹਿਲਾਂ ਹੀ ਜਾਣ ਲਓ, ਕੋਲ ਨਹੀਂ ਹੋਇਆ ਆਹ ਕਾਗਜ਼ ਤਾਂ ਕੱਟੇਗਾ ਮੋਟਾ ਚਲਾਨ
ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
Advertisement
ABP Premium

ਵੀਡੀਓਜ਼

ਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇਆਰ. ਐਸ. ਐਸ. ਨਾਲ ਮਿਲੇ ਹੋਣ ਦੀਆਂ ਗੱਲਾਂ ਦਾ ਸੱਚGuwahati 'ਚ ਗੱਜੇ ਦਿਲਜੀਤ ਦੋਸਾਂਝ , Dr. ਮਨਮੋਹਨ ਸਿੰਘ ਦੇ ਨਾਮ ਕੀਤਾ ਸ਼ੋਅਅਕਾਲੀ ਦਲ ਵਲੋਂ ਵਾਰ ਵਾਰ ਆਰ ਐਸ ਐਸ ਦੀ ਦਖ਼ਲਅੰਦਾਜੀ ਦਾ ਮੁੱਦਾ ਕਿਉਂ ਚੁੱਕਿਆ ਜਾਂਦਾ ਹੈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ ਅਪਡੇਟ, ਲਗਾਤਾਰ ਡਾਊਨ ਹੋ ਰਿਹਾ ਬਲੱਡ ਪ੍ਰੈਸ਼ਰ, ਹਾਲਤ ਹੋਈ ਨਾਜ਼ੁਕ
ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ ਅਪਡੇਟ, ਲਗਾਤਾਰ ਡਾਊਨ ਹੋ ਰਿਹਾ ਬਲੱਡ ਪ੍ਰੈਸ਼ਰ, ਹਾਲਤ ਹੋਈ ਨਾਜ਼ੁਕ
ਨਵੇਂ ਸਾਲ 'ਤੇ ਵਾਪਰ ਗਿਆ ਭਾਣਾ, ਟਰੈਟਕਰ-ਟਰਾਲੀ ਨੇ ਦਰੜਿਆ ਨੌਜਵਾਨ, ਹੋਈ ਮੌਤ
ਨਵੇਂ ਸਾਲ 'ਤੇ ਵਾਪਰ ਗਿਆ ਭਾਣਾ, ਟਰੈਟਕਰ-ਟਰਾਲੀ ਨੇ ਦਰੜਿਆ ਨੌਜਵਾਨ, ਹੋਈ ਮੌਤ
ਨਵੇਂ ਸਾਲ 'ਤੇ ਕਿਤੇ ਘੁੰਮਣ ਜਾ ਰਹੇ ਹੋ, ਤਾਂ ਪਹਿਲਾਂ ਹੀ ਜਾਣ ਲਓ, ਕੋਲ ਨਹੀਂ ਹੋਇਆ ਆਹ ਕਾਗਜ਼ ਤਾਂ ਕੱਟੇਗਾ ਮੋਟਾ ਚਲਾਨ
ਨਵੇਂ ਸਾਲ 'ਤੇ ਕਿਤੇ ਘੁੰਮਣ ਜਾ ਰਹੇ ਹੋ, ਤਾਂ ਪਹਿਲਾਂ ਹੀ ਜਾਣ ਲਓ, ਕੋਲ ਨਹੀਂ ਹੋਇਆ ਆਹ ਕਾਗਜ਼ ਤਾਂ ਕੱਟੇਗਾ ਮੋਟਾ ਚਲਾਨ
ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
Punjab News: ਨਵੇਂ ਸਾਲ ਦੀ ਸ਼ੁਰੂਆਤ ਪੰਜਾਬੀਆਂ ਲਈ ਬਣੀ ਸੰਕਟ! ਇਸ ਚੀਜ਼ ਲਈ ਤਰਸ ਜਾਣਗੇ ਲੋਕ...
Punjab News: ਨਵੇਂ ਸਾਲ ਦੀ ਸ਼ੁਰੂਆਤ ਪੰਜਾਬੀਆਂ ਲਈ ਬਣੀ ਸੰਕਟ! ਇਸ ਚੀਜ਼ ਲਈ ਤਰਸ ਜਾਣਗੇ ਲੋਕ...
Punjab News: ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
Embed widget