ਪੜਚੋਲ ਕਰੋ

ਸਿੱਖਾਂ ਨੂੰ ਕੱਟੜਵਾਦੀ ਤੇ ਖ਼ਤਰਨਾਕ ਦੱਸਣ ਵਾਲੀ ਟਰੂਡੋ ਸਰਕਾਰ ਖ਼ਿਲਾਫ਼ ਜਗਮੀਤ ਸਿੰਘ ਨੇ ਖੋਲ੍ਹਿਆ ਮੋਰਚਾ

ਵੈਨਕੂਵਰ: ਕੈਨੇਡਾ ਦੀ ਸੰਸਦ ਯਾਨੀ ਹਾਊਸ ਆਫ ਕਾਮਨਜ਼ ਵਿੱਚ ਬਤੌਰ ਵਿਰੋਧੀ ਪਾਰਟੀ ਦੇ ਨੇਤਾ ਵਜੋਂ ਪਹੁੰਚਣ ਵਾਲੇ ਪਹਿਲੇ ਪੰਜਾਬੀ ਬਣ ਗਏ ਹਨ। ਇਸ ਥਾਂ ਪਹੁੰਚਣ ਵਾਲੇ ਉਹ ਪਹਿਲੇ ਗ਼ੈਰ-ਚਿੱਟੀ ਚਮੜੀ ਤਬਕੇ ਤੋਂ ਆਉਣ ਵਾਲੇ ਪਹਿਲੇ ਵਿਅਕਤੀ ਹਨ। ਇੱਥੇ ਪਹੁੰਚਣ ਮਗਰੋਂ ਜਗਮੀਤ ਸਿੰਘ 'ਏਬੀਪੀ ਸਾਂਝਾ' ਨਾਲ ਖ਼ਾਸ ਗੱਲਬਾਤ ਕੀਤੀ ਅਤੇ ਕੈਨੇਡਾ ਦੇ ਸਿਆਸੀ ਹਾਲਾਤ ਅਤੇ ਆਪਣੇ ਭਵਿੱਖ ਦੇ ਏਜੰਡਿਆਂ ਬਾਰੇ ਖੁੱਲ੍ਹ ਕੇ ਗੱਲ ਕੀਤੀ। ਵਿਸ਼ੇਸ਼ ਇੰਟਰਵਿਊ ਦੌਰਾਨ ਜਗਮੀਤ ਸਿੰਘ ਨੇ ਜਸਟਿਨ ਟਰੂਡੋ ਸਰਕਾਰ ਨੂੰ ਹਰ ਪਾਸਿਓਂ ਘੇਰਿਆ। ਜਗਮੀਤ ਸਿੰਘ ਨੇ ਟਰੂਡੋ ਸਰਕਾਰ ਵੱਲੋਂ ਸਿੱਖਾਂ ਤੋਂ ਕੈਨੇਡਾ ਨੂੰ ਖ਼ਤਰਾ ਦੱਸਣ 'ਤੇ ਵੀ ਸਵਾਲ ਚੁੱਕੇ। ਦਰਅਸਲ, ਜਸਟਿਨ ਟਰੂਡੋ ਸਰਕਾਰ ਨੇ ਪਬਲਿਕ ਸੇਫ਼ਟੀ ਰਿਪੋਰਟ 'ਚ ਸਿੱਖਾਂ ਨੂੰ ਕੈਨੇਡਾ ਲਈ ਖ਼ਤਰਾ ਦੱਸਿਆ ਸੀ। ਇਸ 'ਤੇ ਜਗਮੀਤ ਸਿੰਘ ਨੇ ਕਿਹਾ ਕਿ ਸਿੱਖ ਕੈਨੇਡਾ ਲਈ ਖ਼ਤਰਾ ਨਹੀਂ ਹਨ। ਜ਼ਰੂਰ ਪੜ੍ਹੋ- ਕੈਨੇਡਾ ਨੂੰ ਆਇਆ ਖ਼ਾਲਿਸਤਾਨੀਆਂ ਤੋਂ ਭੈਅ, ਸਰਕਾਰ ਨੂੰ ਕੀਤਾ ਚੌਕਸ ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਅਜਿਹੀਆਂ ਖ਼ਰਾਬ ਅਤੇ ਸਖ਼ਤ ਧਾਰਨਾਵਾਂ ਆਪਣੀ ਕੌਮੀ ਰਿਪੋਰਟ ਵਿੱਚ ਲਿਖੇਗੀ ਤਾਂ ਨੌਜਵਾਨ ਪੀੜੀ 'ਤੇ ਖ਼ਤਰਨਾਕ ਪ੍ਰਭਾਵ ਪਵੇਗਾ। ਜਗਮੀਤ ਸਿੰਘ ਨੇ ਦੱਸਿਆ ਕਿ ਸਰਕਾਰ ਦੀ ਇਸ ਰਿਪੋਰਟ ਕਾਰਨ ਸਿੱਖ ਨੌਜਵਾਨਾਂ ਨੂੰ ਨੌਕਰੀਆਂ ਲੈਣ 'ਚ ਦਿੱਕਤ ਆਵੇਗੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਕਿਸੇ ਖ਼ਾਸ ਤਬਕੇ ਨੂੰ ਬਗ਼ੈਰ ਕਿਸੇ ਠੋਸ ਸਬੂਤ ਦੇ ਕੌਮੀ ਰਿਪੋਰਟ ਵਿੱਚ ਖ਼ਤਰਾ ਦੱਸੇਗੀ ਤਾਂ ਇਹ ਉਸ ਭਾਈਚਾਰੇ ਖ਼ਿਲਾਫ਼ ਨਸਲੀ ਅਤੇ ਨਫ਼ਰਤੀ ਅਪਰਾਧ ਵਧਾਉਣ ਨੂੰ ਉਤਸ਼ਾਹਤ ਕਰ ਸਕਦਾ ਹੈ। ਜਗਮੀਤ ਸਿੰਘ ਨੇ ਨਿਊਜ਼ੀਲੈਂਡ ਦੀਆਂ ਮਸਜਿਦਾਂ ਵਿੱਚ ਕੀਤੇ ਗਏ ਦਹਿਸ਼ਤੀ ਹਮਲੇ ਦੀ ਉਦਾਹਰਣ ਦਿੰਦਿਆਂ ਕਿਹਾ ਕਿ ਜਦੋਂ ਨਫ਼ਰਤ ਫੈਲਾਈ ਜਾਂਦੀ ਹੈ ਤਾਂ ਉੱਥੇ ਕਤਲੋਗਾਰਤ ਵੀ ਹੋ ਸਕਦੀ ਹੈ। ਉਨ੍ਹਾਂ ਸਵਾਲ ਕੀਤਾ ਕਿ ਟਰੂਡੋ ਸਰਕਾਰ ਵਿੱਚ ਸਿੱਖ ਮੰਤਰੀਆਂ ਦੇ ਹੁੰਦੇ ਇਹ ਰਿਪੋਰਟ ਕਿਵੇਂ ਛਾਪੀ ਗਈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਬਾਰੇ ਉਨ੍ਹਾਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਉਨ੍ਹਾਂ ਦੇ ਮੰਤਰੀਆਂ ਨੂੰ ਚਿੱਠੀ ਲਿਖੀ ਸੀ, ਜਿਸ ਦਾ ਜਵਾਬ ਨਹੀਂ ਮਿਲਿਆ। ਜਗਮੀਤ ਸਿੰਘ ਇਹ ਮਸਲਾ ਹੁਣ ਲੋਕਾਂ 'ਚ ਲੈ ਕੇ ਜਾਣਗੇ। ਜ਼ਿਕਰਯੋਗ ਹੈ ਕਿ ਦਸੰਬਰ 2018 ਵਿੱਚ ਕੈਨੇਡਾ ਦੇ ਲੋਕ ਸੁਰੱਖਿਆ ਮੰਤਰੀ ਰਾਲਫ ਗੂਡੇਲ ਨੇ ਕੈਨੇਡਾ ਨੂੰ ਦਹਿਸ਼ਤੀ ਹਮਲਿਆਂ ਤੋਂ ਖ਼ਤਰਿਆਂ ਸਬੰਧੀ ਤਿਆਰ ਪਬਲਿਕ ਸੇਫ਼ਟੀ ਰਿਪੋਰਟ 2018 ਦੇ ਮਹੱਤਵਪੂਰਨ ਤੱਥ ਪੜ੍ਹਦਿਆਂ ਦੇਸ਼ ਨੂੰ ਨਵੇਂ ਵੱਖਵਾਦੀ ਤੇ ਕੱਟੜਪੰਥੀ ਖ਼ਤਰਿਆਂ ਬਾਰੇ ਦੱਸਿਆ ਸੀ। ਇਹ ਰਿਪੋਰਟ ਸੰਸਦ ਦੀ ਕੌਮੀ ਸੁਰੱਖਿਆ ਤੇ ਖ਼ੁਫ਼ੀਆ ਕਮੇਟੀ ਨੇ ਤਿਆਰ ਕੀਤੀ ਸੀ। ਗੂਡੇਲ ਮੁਤਾਬਕ ਸੁੰਨੀ ਕੱਟੜਵਾਦੀ ਸੰਗਠਨ ਇਸਲਾਮਿਕ ਸਟੇਟਸ ਤੇ ਅਲਕਾਇਦਾ ਨੂੰ ਕੈਨੇਡਾ ਲਈ ਗੰਭੀਰ ਖ਼ਤਰਾ ਮੰਨਿਆ, ਇਸ ਤੋਂ ਇਲਾਵਾ ਮੰਤਰੀ ਨੇ ਸ਼ੀਆ ਮੁਸਲਮਾਨ ਤੇ ਸਿੱਖਾਂ ਨੂੰ ਕੈਨੇਡਾ ਲਈ ਚਿੰਤਾ ਦਾ ਵਿਸ਼ਾ ਦੱਸਿਆ ਸੀ। ਹਾਲਾਂਕਿ, ਬਾਅਦ ਵਿੱਚ ਆਪਣੇ ਮੰਤਰੀਆਂ ਵੱਲੋਂ ਇਤਰਾਜ਼ ਜ਼ਾਹਰ ਕਰਨ 'ਤੇ ਇਸ ਵਿੱਚੋਂ ਸਿੱਖ ਸ਼ਬਦ ਨੂੰ ਹਟਾ ਲਿਆ ਸੀ, ਪਰ ਜਗਮੀਤ ਸਿੰਘ ਇਸ ਨੂੰ ਸ਼ਾਮਲ ਕੀਤੇ ਜਾਣ ਦੇ ਕਾਰਨਾਂ ਬਾਰੇ ਜਵਾਬ ਮੰਗ ਰਹੇ ਹਨ। ਦੇਖੋ ਵੀਡੀਓ:
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ
ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ
Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ
Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ
Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ
Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ
ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ
ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ

ਵੀਡੀਓਜ਼

ਪੰਜਾਬ 'ਚ ਨਸ਼ਾ ਕੌਣ ਵੇਚ ਰਿਹਾ? ਕੇਜਰੀਵਾਲ ਨੇ ਕਰਤਾ ਵੱਡਾ ਖੁਲਾਸਾ
ਰਿਸ਼ਤੇਦਾਰੀ 'ਤੇ ਟਿਕਟ ਨਹੀਂ ਮਿਲਦੀ ! CM ਮਾਨ ਦਾ ਸਿੱਧਾ ਐਲਾਨ
ਵਿਰੋਧੀਆਂ 'ਤੇ ਭੜਕੇ CM ਮਾਨ, ਕਿਹਾ..ਅਕਾਲੀ, ਕਾਂਗਰਸ ਤੇ BJP ਇਕੱਠੇ
ਅਕਾਲ ਤਖ਼ਤ ਸਾਹਿਬ 'ਤੇ ਬੋਲੇ CM ਮਾਨ, ਉਸ ਤੋਂ ਵੱਡੀ ਕੋਈ ਪਦਵੀ ਨਹੀਂ
ਨਸ਼ਾ, ਟਿਕਟਾਂ ਤੇ ਵਿਰੋਧੀ! ਇੱਕ ਹੀ ਭਾਸ਼ਣ 'ਚ CM ਮਾਨ ਦੇ ਤਿੱਖੇ ਵਾਰ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ
ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ
Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ
Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ
Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ
Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ
ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ
ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ
Ludhiana 'ਚ ਸ਼ਰਾਬ ਤਸਕਰੀ ਦਾ ਵੱਡਾ ਖੁਲਾਸਾ! ਗੈਸ ਸਿਲੰਡਰਾਂ 'ਚ ਲੁਕਾ ਕੇ ਲਿਜਾਈ ਜਾ ਰਹੀ ਸੀ ਸ਼ਰਾਬ, ਇੱਕ ਗ੍ਰਿਫ਼ਤਾਰ
Ludhiana 'ਚ ਸ਼ਰਾਬ ਤਸਕਰੀ ਦਾ ਵੱਡਾ ਖੁਲਾਸਾ! ਗੈਸ ਸਿਲੰਡਰਾਂ 'ਚ ਲੁਕਾ ਕੇ ਲਿਜਾਈ ਜਾ ਰਹੀ ਸੀ ਸ਼ਰਾਬ, ਇੱਕ ਗ੍ਰਿਫ਼ਤਾਰ
Navjot Sidhu ਦੀ ਵਿਰੋਧੀਆਂ ਨੂੰ ਚੇਤਾਵਨੀ, ਕਿਹਾ- ਹਵਾਓਂ ਨੇ ਰੁੱਖ ਬਦਲ ਤੋਂ ਖਾਕ ਵੀ...
Navjot Sidhu ਦੀ ਵਿਰੋਧੀਆਂ ਨੂੰ ਚੇਤਾਵਨੀ, ਕਿਹਾ- ਹਵਾਓਂ ਨੇ ਰੁੱਖ ਬਦਲ ਤੋਂ ਖਾਕ ਵੀ...
ਲੁਧਿਆਣਾ 'ਚ ਚੋਰੀ ਕਰਦੇ ਨੌਜਵਾਨ ਨੂੰ ਲੋਕਾਂ ਨੇ ਰੰਗੇ ਹੱਥ ਫੜਿਆ, ਫਿਰ ਕੀਤੀ ਛਿੱਤਰ-ਪਰੇਡ
ਲੁਧਿਆਣਾ 'ਚ ਚੋਰੀ ਕਰਦੇ ਨੌਜਵਾਨ ਨੂੰ ਲੋਕਾਂ ਨੇ ਰੰਗੇ ਹੱਥ ਫੜਿਆ, ਫਿਰ ਕੀਤੀ ਛਿੱਤਰ-ਪਰੇਡ
ਮੈਚ ਦੌਰਾਨ ਵਾਪਰਿਆ ਦਰਦਨਾਕ ਹਾਦਸਾ, ਪਵੇਲੀਅਨ ਵਾਪਸ ਜਾਂਦੇ ਸਮੇਂ ਭਾਰਤੀ ਕ੍ਰਿਕਟਰ ਦੀ ਹਾਰਟ ਅਟੈਕ ਨਾਲ ਮੌਤ, ਖੇਡ ਜਗਤ 'ਚ ਛਾਈ ਸੋਗ ਦੀ ਲਹਿਰ
ਮੈਚ ਦੌਰਾਨ ਵਾਪਰਿਆ ਦਰਦਨਾਕ ਹਾਦਸਾ, ਪਵੇਲੀਅਨ ਵਾਪਸ ਜਾਂਦੇ ਸਮੇਂ ਭਾਰਤੀ ਕ੍ਰਿਕਟਰ ਦੀ ਹਾਰਟ ਅਟੈਕ ਨਾਲ ਮੌਤ, ਖੇਡ ਜਗਤ 'ਚ ਛਾਈ ਸੋਗ ਦੀ ਲਹਿਰ
Embed widget