Shinzo Abe death: ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜ਼ੋ ਐਬੇ ਦਾ ਦਿਹਾਂਤ ਹੋ ਗਈ ਹੈ। ਜਾਪਾਨ ਦੇ ਨਿਊਜ਼ ਚੈਨਲ 'ਤੇ ਇਸ ਦੀ ਪੁਸ਼ਟੀ ਕੀਤੀ ਗਈ ਹੈ। ਰੈਲੀ 'ਚ ਸੰਬੋਧਨ ਦੌਰਾਨ ਉਹਨਾਂ 'ਤੇ ਜਾਨਲੇਵਾ ਹਮਲਾ ਕੀਤਾ ਗਿਆ ਸੀ , ਉਹਨਾਂ 'ਤੇ ਤਾਬੜਤੋੜ ਗੋਲੀਆਂ ਚਲਾਈਆਂ ਗਈਆਂ ਸਨ।
ਜ਼ਖ਼ਮੀ ਹਾਲਤ ਵਿੱਚ ਸ਼ਿੰਜੋ ਨੂੰ ਹਸਪਤਾਲ ਲਿਜਾਇਆ ਗਿਆ ਸੀ । ਸ਼ਿੰਜੋ ਆਬੇ ਉੱਪਰ ਜਿਸ ਵੇਲੇ ਹਮਲਾ ਹੋਇਆ, ਉਦੋਂ ਉਹ ਜਾਪਾਨ ਦੇ ਨਾਰਾ ਸ਼ਹਿਰ ਵਿੱਚ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ।
ਇਸ ਸੰਬੋਧਨ ਦੌਰਾਨ ਉਨ੍ਹਾਂ ਨੂੰ ਗੋਲੀ ਮਾਰ ਦਿੱਤੀ ਗਈ ਅਤੇ ਉਸੇ ਵੇਲੇ ਹਮਲਾਵਰ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਸੀ। ਜਾਪਾਨ ਦੇ ਮੀਡੀਆ ਅਨੁਸਾਰ ਗੋਲੀ ਲੱਗਣ ਤੋਂ ਬਾਅਦ ਉਹਨਾਂ ਨੂੰ ਦਿਲ ਦਾ ਦੌਰਾ ਵੀ ਪਿਆ।
ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿਜੋ ਆਬੇ ਦੇ ਭਾਰਤ ਨਾਲ ਵੀ ਚੰਗੇ ਸਬੰਧ ਰਹੇ ਇਸ ਘਟਨਾ ਦੀ ਜਾਪਾਨ ਵਿੱਚ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਜਾ ਰਹੀ ਹੈ। ਹਮਲਾਵਰ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।
1993 'ਚ ਪਹਿਲੀ ਵਾਰ ਸਾਂਸਦ ਬਣੇ ਸੀ ਸ਼ਿੰਜ਼ੋ
1993 'ਚ ਪਹਿਲੀ ਵਾਰ ਸ਼ਿੰਜ਼ੋ ਆਬੇ ਸਾਂਸਦ ਬਣੇ ਸਨ। 2005-06 ਤੱਕ ਉਹ ਜਾਪਾਨ ਦੇ ਕੈਬਨਿਟ ਚੀਫ ਸਕੱਤਰ ਰਹੇ ਅਤੇ 52 ਸਾਲ ਦੀ ਉਮਰ 'ਚ 2006-07 ਦੌਰਾਨ ਉਹ ਦੇਸ਼ ਦੇ ਸਭ ਤੋਂ ਯੁਵਾ ਪ੍ਰਧਾਨਮੰਤਰੀ ਰਹੇ। ਇਸ ਤੋਂ ਬਾਅਦ 2012 ਤੋਂ 2022 ਤੱਕ 8 ਸਾਲ ਪ੍ਰਧਾਨ ਮੰਤਰੀ ਰਹੇ। ਜਾਪਾਨ ਦੇ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਰਹਿਣ ਦਾ ਰਿਕਾਰਡ ਸ਼ਿੰਜ਼ੋ ਐਬੇ ਦੇ ਨਾਮ ਹੈ।