ਉਧਰ ਜਾਪਾਨ ਦੀ ਸੱਤਾਧਾਰੀ ਪਾਰਟੀ ਨੇ ਕਿਹਾ ਹੈ ਕਿ ਆਬੇ ਦੀ ਸਿਹਤ ਠੀਕ ਹੈ, ਪਰ ਹੁਣ ਖ਼ਬਰ ਆਈ ਹੈ ਕਿ ਆਬੇ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਆਖਰੀ ਵਾਰ ਆਬੇ ਹਸਪਤਾਲ ਗਿਆ ਤਾਂ ਉਹ ਉੱਥੇ ਕਰੀਬ 7 ਘੰਟੇ ਰਹੇ। ਉਨ੍ਹਾਂ ਦਾ ਕਾਰਜਕਾਲ ਸਤੰਬਰ 2021 ਤੱਕ ਸੀ।
ਸੋਮਵਾਰ ਨੂੰ ਆਬੇ ਨੇ ਆਪਣੇ ਕਾਰਜਕਾਲ ਦੇ 8 ਸਾਲ ਪੂਰੇ ਕੀਤੇ ਅਤੇ ਜਾਪਾਨ ਦੇ ਸਭ ਤੋਂ ਲੰਬੇ ਸਮੇਂ ਤਕ ਸੇਵਾ ਕਰਨ ਵਾਲੇ ਪ੍ਰਧਾਨ ਮੰਤਰੀ ਬਣੇ। ਹਾਲ ਹੀ ਵਿੱਚ ਕੋਰੋਨਾਵਾਇਰਸ ਨੂੰ ਸਹੀ ਤਰ੍ਹਾਂ ਨਾਲ ਨਾ ਸੰਭਾਲਣ ਕਰਕੇ ਉਨ੍ਹਾਂ ਦੀ ਪ੍ਰਸਿੱਧੀ ਵਿੱਚ ਵੀ 30 ਪ੍ਰਤੀਸ਼ਤ ਦੀ ਕਮੀ ਆਈ ਹੈ। ਉਸਦੀ ਪਾਰਟੀ ਇਨ੍ਹੀਂ ਦਿਨੀਂ ਬਹੁਤ ਸਾਰੇ ਘੁਟਾਲਿਆਂ ਨਾਲ ਜੂਝ ਰਹੀ ਹੈ। 65 ਸਾਲਾ ਆਬੇ ਨੇ ਦੇਸ਼ ਦੀ ਆਰਥਿਕਤਾ ਨੂੰ ਮੁੜ ਲੀਹ 'ਤੇ ਲਿਆਉਣ ਦਾ ਵਾਅਦਾ ਕੀਤਾ ਸੀ। ਚੀਨ ਦੀ ਧਮਕੀ ਨੂੰ ਵੇਖਦੇ ਹੋਏ ਆਬੇ ਜਾਪਾਨੀ ਸੈਨਾ ਨੂੰ ਮਜ਼ਬੂਤ ਕਰਨ ਲਈ ਵੀ ਕੰਮ ਕਰ ਰਹੇ ਸੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904