Fumio Kishida Resign : ਜਾਪਾਨ ਦੇ ਪੀਐਮ ਨੇ ਅਸਤੀਫੇ ਦਾ ਕੀਤਾ ਐਲਾਨ, ਚੋਣਾਂ ਲੜਨ ਤੋਂ ਕੀਤਾ ਇਨਕਾਰ, ਸਾਹਮਣੇ ਆਈ ਵੱਡੀ ਵਜ੍ਹਾ
Japanese Prime Minister Fumio Kishida : ਜਾਪਾਨ ਦੇ ਪ੍ਰਧਾਨ ਮੰਤਰੀ ਨੇ ਆਪਣੇ ਅਸਤੀਫੇ ਦਾ ਐਲਾਨ ਕਰ ਦਿੱਤਾ ਹੈ। ਫੂਮੀਓ ਕਿਸ਼ਿਦਾ ਨੇ ਕਿਹਾ ਕਿ ਉਹ ਸਤੰਬਰ ਵਿੱਚ ਅਹੁਦਾ ਛੱਡ ਦੇਣਗੇ।
Japanese Prime Minister Fumio Kishida : ਜਾਪਾਨ ਦੇ ਪ੍ਰਧਾਨ ਮੰਤਰੀ ਨੇ ਆਪਣੇ ਅਸਤੀਫੇ ਦਾ ਐਲਾਨ ਕਰ ਦਿੱਤਾ ਹੈ। ਫੂਮੀਓ ਕਿਸ਼ਿਦਾ ਨੇ ਕਿਹਾ ਕਿ ਉਹ ਸਤੰਬਰ ਵਿੱਚ ਅਹੁਦਾ ਛੱਡ ਦੇਣਗੇ। ਉਨ੍ਹਾਂ ਦਾ ਤਿੰਨ ਸਾਲ ਦਾ ਕਾਰਜਕਾਲ ਖਤਮ ਹੋ ਜਾਵੇਗਾ। ਉਨ੍ਹਾਂ ਸਤੰਬਰ ਵਿੱਚ ਹੋਣ ਵਾਲੀ ਪਾਰਟੀ ਪ੍ਰਧਾਨ ਦੀ ਚੋਣ ਲੜਨ ਤੋਂ ਵੀ ਇਨਕਾਰ ਕਰ ਦਿੱਤਾ ਹੈ। ਜਾਪਾਨ ਦੇ ਸਰਕਾਰੀ ਟੀਵੀ ਚੈਨਲ ਨੇ ਇਸ ਦੀ ਪੁਸ਼ਟੀ ਕੀਤੀ ਹੈ।
ਰਾਇਟਰਜ਼ ਦੀ ਰਿਪੋਰਟ ਮੁਤਾਬਕ ਫੂਮਿਓ ਕਿਸ਼ਿਦਾ ਨੇ ਸੱਤਾਧਾਰੀ ਪਾਰਟੀ ਲਿਬਰਲ ਡੈਮੋਕ੍ਰੇਟਿਕ (LDP) ਦੇ ਪ੍ਰਧਾਨ ਦੇ ਅਹੁਦੇ ਲਈ ਚੋਣ ਨਾ ਲੜਨ ਦਾ ਐਲਾਨ ਕੀਤਾ ਹੈ। ਤੁਹਾਨੂੰ ਦੱਸ ਦਈਏ ਕਿ ਅਕਤੂਬਰ 2021 ਵਿੱਚ ਫੂਮਿਓ ਕਿਸ਼ਿਦਾ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਿਆ ਸੀ। ਕਿਸ਼ਿਦਾ ਨੇ ਯੋਸ਼ੀਹਾਈਦ ਸੁਗਾ ਦੀ ਥਾਂ ਲੈ ਲਈ ਸੀ। ਇਸ ਸਾਲ ਜਾਪਾਨ ਵਿੱਚ ਅਕਤੂਬਰ ਵਿੱਚ ਚੋਣਾਂ ਹੋਣੀਆਂ ਹਨ।
ਬੁੱਧਵਾਰ ਨੂੰ ਕਿਸ਼ਿਦਾ ਨੇ ਕਿਹਾ ਕਿ ਉਨ੍ਹਾਂ ਨੇ ਪਾਰਟੀ ਪ੍ਰਧਾਨ ਦੇ ਤੌਰ 'ਤੇ ਦੁਬਾਰਾ ਚੋਣ ਨਾ ਲੜਨ ਦਾ ਫੈਸਲਾ ਕੀਤਾ ਹੈ। ਉਹ ਅਗਲੇ ਮਹੀਨੇ ਐਲਡੀਪੀ ਦੇ ਨਵੇਂ ਨੇਤਾ ਦੀ ਚੋਣ ਤੱਕ ਹੀ ਪ੍ਰਧਾਨ ਮੰਤਰੀ ਦੇ ਅਹੁਦੇ 'ਤੇ ਬਣੇ ਰਹਿਣਗੇ। ਕਿਸ਼ਿਦਾ ਨੇ ਪ੍ਰਧਾਨ ਮੰਤਰੀ ਦਾ ਅਹੁਦਾ ਛੱਡਣ ਦਾ ਮੁੱਖ ਕਾਰਨ ਪਾਰਟੀ ਅੰਦਰਲਾ ਵਿਵਾਦ ਦੱਸਿਆ ਹੈ।
Fumio Kishida ਵੱਲੋਂ ਚੋਣਾਂ ਤੋਂ ਪਹਿਲਾਂ ਇਹ ਐਲਾਨ ਕਰਨਾ ਕਾਫੀ ਹੈਰਾਨ ਕਰਨ ਵਾਲਾ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸ਼ਿਦਾ ਨੇ ਪ੍ਰਧਾਨ ਮੰਤਰੀ ਦਾ ਅਹੁਦਾ ਛੱਡਣ ਦਾ ਕਾਰਨ ਇਹ ਹੈ ਕਿ ਪਾਰਟੀ ਦੇ ਕੁਝ ਨੇਤਾ ਕਿਸ਼ਿਦਾ ਸਰਕਾਰ ਦਾ ਵਿਰੋਧ ਕਰ ਰਹੇ ਸਨ। ਪਾਰਟੀ ਦੇ ਕੁਝ ਨੇਤਾਵਾਂ ਦਾ ਮੰਨਣਾ ਹੈ ਕਿ ਕਿਸ਼ਿਦਾ ਸਰਕਾਰ ਦੀ ਅਗਵਾਈ 'ਚ ਅਗਲੀ ਚੋਣ ਜਿੱਤਣਾ ਮੁਸ਼ਕਿਲ ਹੈ, ਕਿਉਂਕਿ ਇਨ੍ਹੀਂ ਦਿਨੀਂ ਜਾਪਾਨ ਪਾਰਟੀ ਵਿਵਾਦਾਂ 'ਚ ਘਿਰੀ ਹੋਈ ਹੈ।
ਦਸੰਬਰ ਵਿੱਚ ਯੂਨੀਫੀਕੇਸ਼ਨ ਚਰਚ ਨਾਲ ਇਸ ਦੇ ਸਬੰਧਾਂ ਦੇ ਖੁਲਾਸੇ ਅਤੇ ਸਿਆਸੀ ਫੰਡਿੰਗ ਦੇ ਵਿਵਾਦ ਕਾਰਨ ਪਾਰਟੀ ਨੂੰ ਭਾਰੀ ਨੁਕਸਾਨ ਹੋਇਆ ਹੈ। ਕਿਸ਼ਿਦਾ ਦੀ ਕੈਬਨਿਟ ਦੀ ਅਪਰੂਵਲ ਰੇਟਿੰਗ ਵੀ ਲਗਾਤਾਰ ਡਿੱਗ ਰਹੀ ਹੈ, ਇਸ ਨੂੰ ਵੀ ਇੱਕ ਵੱਡਾ ਕਾਰਨ ਮੰਨਿਆ ਜਾ ਰਿਹਾ ਹੈ। ਕਿਸ਼ਿਦਾ ਦੇ ਕਾਰਜਕਾਲ ਦੌਰਾਨ ਉਨ੍ਹਾਂ ਦੀ ਪਾਰਟੀ ਦੇ ਕਈ ਨੇਤਾਵਾਂ ਦੀ ਭ੍ਰਿਸ਼ਟਾਚਾਰ ਅਤੇ ਘੁਟਾਲਿਆਂ 'ਚ ਸ਼ਮੂਲੀਅਤ ਵੀ ਸਾਹਮਣੇ ਆਈ ਹੈ, ਜਿਸ ਕਾਰਨ ਉਨ੍ਹਾਂ ਦੀ ਲੋਕਪ੍ਰਿਅਤਾ 20 ਫੀਸਦੀ ਤੋਂ ਵੀ ਹੇਠਾਂ ਆ ਗਈ ਹੈ।