Canada News : ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਚੌਦਵੇਂ ਮੁਖੀ, ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਜੀ ਦਾ ਕੈਨੇਡਾ ਦੀ ਧਰਤੀ 'ਤੇ ਪਹੁੰਚਣ ਮੌਕੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਟੋਰਾਂਟੋ ਏਅਰਪੋਰਟ 'ਤੇ ਬਹਤੁ ਵੱਡੀ ਗਿੱਣਤੀ ‘ਚ ਗੁਰੂ ਕੀਆਂ ਲਾਡਲੀਆਂ ਫ਼ੌਜਾਂ ਨਿਹੰਗ ਸਿੰਘਾਂ ਵਲੋ ਜੈਕਾਰੇ ਨਰਸਿੰਘੇ ਤੇ ਫੁੱਲਾਂ ਦੀ ਵਰਖਾ ਕਰਕੇ ਜਿੱਥੇ ਬਾਬਾ ਬਲਬੀਰ ਸਿੰਘ ਨੂੰ ਜੀ ਆਇਆਂ ਕਿਹਾ ਗਿਆ, ਉੱਥੇ ਹੀ ਟੋਰਾਟੋਂ ਏਅਰਪੋਰਟ ਵੀ ਪੂਰਾ ਖਾਲਸਾਈ ਰੰਗ ‘ਚ ਰੰਗਿਆ ਨਜ਼ਰ ਆ ਰਿਹਾ ਸੀ। 

 

ਗੌਰਤਲਬ ਐ ਕਿ ਸ਼੍ਰੌਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਬਾਬਾ ਬਲਬੀਰ ਸਿੰਘ ਦੀ ਅਗਵਾਈ ‘ਚ ਅਮਰੀਕਾ ‘ਚ ਜਿੱਥੇ ਨਿਹੰਗ ਸਿੰਘਾ ਦੀ ਛਾਉਣੀ ਸਥਾਪਤ ਕੀਤੀ ਗਈ ਹੈ, ਉੱਥੇ ਹੀ ਬੁੱਢਾ ਦਲ ਵੱਲੋਂ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ 200 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਬਾਬਾ ਜੱਸਾ ਸਿੰਘ ਰਾਮਗੜੀਆਂ ਦੀ 300 ਸਾਲਾ ਜਨਮ ਸ਼ਤਾਬਦੀ ਜਿੱਥੇ ਭਾਰਤ ਭਰ ‘ਚ ਵਿਸ਼ਾਲ ਪੱਧਰ ਤੇ ਮਨਾਈ ਗਈ। 

 

ਉੱਥੇ ਹੀ ਵਿਦੇਸ਼ਾਂ ਵਿੱਚ ਵੀ ਬਹੁਤ ਵੱਡੇ ਪੱਧਰ 'ਤੇ ਮਨਾਈ ਜਾ ਰਹੀ ਹੈ। ਸੰਗਤਾਂ ਦੇ ਵਿਸ਼ੇਸ਼ ਸੱਦੇ 'ਤੇ ਕੈਨੇਡਾ ਦੀ ਧਰਤੀ 'ਤੇ ਪਹੁੰਚੇ ਬਾਬਾ ਬਲਬੀਰ ਸਿੰਘ ਵੱਲੋਂ ਜਿੱਥੇ ਸ਼ਤਾਬਦੀ ਜੋੜ ਮੇਲੇ ‘ਚ ਸ਼ਮੂਲੀਅਤ ਕੀਤੀ ਜਾਵੇਗੀ। ਉੱਥੇ ਹੀ ਬੁੱਢਾ ਦਲ ਦੇ ਕੋਲ ਪਏ ਪੁਰਾਤਨ ਇਤਿਹਾਸਿਕ ਸ਼ਸ਼ਤਰਾਂ ਦੇ ਦਰਸ਼ਨ ਵੀ ਸਿੱਖ ਸੰਗਤਾਂ ਨੂੰ ਕਰਵਾਏ ਗਏ। 

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ :  ਦਿੱਲੀ 'ਚ ਗੈਂਗਰੇਪ, 13 ਸਾਲ ਦੀ ਵਿਦਿਆਰਥਣ ਨੂੰ 8 ਜਣਿਆਂ ਨੇ ਬਣਾਇਆ ਨਿਸ਼ਾਨਾ, ਬੱਚੀ ਨਾਲ 7 ਮਹੀਨਿਆਂ 'ਚ 3 ਵਾਰ ਰੇਪ


ਇਹ ਵੀ ਪੜ੍ਹੋ : ਨਹਿਰ 'ਚ ਰੁੜੇ ਨਹਾਉਣ ਗਏ 2 ਮਾਵਾਂ ਦੇ ਪੁੱਤ , ਪਰਿਵਾਰ ਦਾ ਰੋ -ਰੋ ਬੁਰਾ ਹਾਲ


 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ