ਇਸਲਾਮਾਬਾਦ: ਕੌਮਾਂਤਰੀ ਦਬਾਅ ਮਗਰੋਂ ਪਾਕਿਸਤਾਨ ਨੇ ਕੱਟੜਪੰਥੀ ਜਥੇਬੰਦੀਆਂ 'ਤੇ ਸ਼ਿਕੰਜਾ ਕੱਸ ਦਿੱਤਾ ਹੈ। ਸੁਰੱਖਿਆ ਏਜੰਸੀਆਂ ਨੇ ਜੈਸ਼-ਏ-ਮੁਹੰਮਦ ਦੇ ਮੁਖੀ ਮਸੂਦ ਅਜ਼ਹਰ ਦੇ ਭਰਾ ਮੁਫਤੀ ਅਬਦੁਰ ਰੌਫ ਸਣੇ ਪਾਬੰਦੀਸ਼ੁਦਾ ਸੰਗਠਨਾਂ ਦੇ 44 ਮੈਂਬਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਪਾਕਿਸਤਾਨ ਸਰਕਾਰ ਨੇ ਇਹ ਕਦਮ ਪੁਲਵਾਮਾ ਹਮਲੇ ਮਗਰੋਂ ਭਾਰਤ ਨਾਲ ਵਧੇ ਤਣਾਅ ਕਰਕੇ ਚੁੱਕਿਆ ਹੈ। ਦੋਵਾਂ ਦੇਸ਼ਾਂ ਵਿਚਾਲੇ ਤਣਾਅ ਕਰਕੇ ਪਾਕਿਸਤਾਨ ਉੱਪਰ ਅੱਥਵਾਦ ਖਿਲਾਫ ਸ਼ਿਕੰਜਾ ਕੱਸਣ ਲਈ ਕੌਮਾਂਤਰੀ ਦਬਾਅ ਵਧਿਆ ਹੈ।
ਪਾਕਿਸਤਾਨ ਨੇ ਭਾਰਤ ਨੂੰ ਭਰੋਸਾ ਦਿੱਤਾ ਸੀ ਕਿ ਸਬੂਤ ਮਿਲਣ ਮਗਰੋਂ ਸਖਤ ਕਾਰਵਾਈ ਕੀਤੀ ਜਾਵੇਗੀ। ਭਾਰਤ ਨੇ ਪੁਲਵਾਮਾ ਹਮਲੇ ਬਾਰੇ ਸਬੂਤ ਵੀ ਸੌਂਪੇ ਸੀ।