Jerusalem Terrorist Attack : ਇਜ਼ਰਾਈਲ 'ਤੇ ਸ਼ਨੀਵਾਰ ਨੂੰ ਇਕ ਵਾਰ ਫਿਰ ਹਮਲਾ ਹੋਇਆ ਹੈ। ਜਿਸ ਵਿੱਚ ਦੋ ਲੋਕ ਜ਼ਖਮੀ ਹੋ ਗਏ ਹਨ। ਇਸ ਦੇ ਨਾਲ ਹੀ ਹਮਲਾਵਰ ਵੀ ਮਾਰੇ ਗਏ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਘੇਰਾਬੰਦੀ ਕਰ ਕੇ ਹਮਲਾਵਰਾਂ ਨੂੰ ਢੇਰ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਹਮਲਾਵਰਾਂ ਨੇ ਯੇਰੂਸ਼ਲਮ ਦੇ ਡੇਵਿਡ ਸ਼ਹਿਰ ਨੂੰ ਨਿਸ਼ਾਨਾ ਬਣਾਇਆ। ਪੁਲਸ ਨੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਹੈ।

 

 ਇਹ ਵੀ ਪੜ੍ਹੋ : ਅਸਮਾਨ 'ਚ ਟਕਰਾਏ ਦੋਵੇਂ ਲੜਾਕੂ ਜਹਾਜ਼ , ਇੱਕ ਮੱਧ ਪ੍ਰਦੇਸ਼ ਅਤੇ ਦੂਜਾ ਰਾਜਸਥਾਨ 'ਚ ਡਿੱਗਿਆ, 1 ਪਾਇਲਟ ਸ਼ਹੀਦ

ਤੁਹਾਨੂੰ ਦੱਸ ਦੇਈਏ ਕਿ ਇਸ ਘਟਨਾ ਤੋਂ ਕੁਝ ਸਮਾਂ ਪਹਿਲਾਂ ਯੇਰੂਸ਼ਲਮ ਦੇ ਬਾਹਰੀ ਇਲਾਕੇ ਵਿੱਚ ਇੱਕ ਯਹੂਦੀ ਮੰਦਰ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਜਿਸ ਵਿੱਚ 7 ​​ਲੋਕਾਂ ਦੀ ਮੌਤ ਹੋ ਗਈ ਸੀ। ਹਮਲੇ ਤੋਂ ਬਾਅਦ ਗਾਜ਼ਾ ਸ਼ਹਿਰ ਅਤੇ ਪੱਛਮੀ ਕੰਢੇ ਦੀਆਂ ਕਈ ਥਾਵਾਂ 'ਤੇ ਫਲਸਤੀਨੀਆਂ ਨੇ ਪੂਰਬੀ ਯਰੂਸ਼ਲਮ ਸਿਨਾਗੋਗ ਦੇ ਬਾਹਰ ਹਮਲੇ ਦਾ ਜਸ਼ਨ ਮਨਾਇਆ। ਜ਼ਿਕਰਯੋਗ ਹੈ ਕਿ ਯੇਰੂਸ਼ਲਮ 'ਚ ਇਹ ਹਮਲਾ ਸ਼ਰਨਾਰਥੀ ਕੈਂਪ 'ਚ ਇਜ਼ਰਾਇਲੀ ਫੌਜ ਵੱਲੋਂ ਕੀਤੀ ਗਈ ਕਾਰਵਾਈ ਤੋਂ ਇਕ ਦਿਨ ਬਾਅਦ ਹੋਇਆ ਹੈ।

 ਨਹੀਂ ਰੁਕ ਰਿਹਾ ਖੂਨੀ ਸੰਘਰਸ਼ 

ਜ਼ਿਕਰਯੋਗ ਹੈ ਕਿ ਇਜ਼ਰਾਈਲ ਅਤੇ ਫਲਸਤੀਨ ਵਿਚਾਲੇ ਖੂਨੀ ਸੰਘਰਸ਼ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸ਼ਨੀਵਾਰ ਨੂੰ ਹੋਏ ਹਮਲੇ ਦੀ ਕਿਸੇ ਵੀ ਅੱਤਵਾਦੀ ਸੰਗਠਨ ਨੇ ਜ਼ਿੰਮੇਵਾਰੀ ਨਹੀਂ ਲਈ ਹੈ ਪਰ ਇਸ ਦਾ ਜੇਨਿਨ ਹਮਲਾਵਰਾਂ ਨਾਲ ਸਬੰਧ ਹੋਣ ਦਾ ਸ਼ੱਕ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀਰਵਾਰ ਨੂੰ ਇਜ਼ਰਾਇਲੀ ਫੌਜ ਅਤੇ ਫਲਸਤੀਨ ਵਿਚਾਲੇ ਹੋਈ ਝੜਪ 'ਚ 9 ਫਲਸਤੀਨੀ ਮਾਰੇ ਗਏ ਸਨ। ਉਦੋਂ ਤੋਂ ਤਣਾਅ ਵਧ ਗਿਆ ਹੈ।

 

 ਇਹ ਵੀ ਪੜ੍ਹੋ : ਮਹਿਲਾ ਭਿਖਾਰੀ ਕੋਲੋਂ ਮਿਲੇ ਕਰੋੜਾਂ ਰੁਪਏ ਤੇ ਲਗਜ਼ਰੀ ਕਾਰ, ਦੇਖ ਕੇ ਪੁਲਿਸ ਦੇ ਉੱਡੇ ਹੋਸ਼

ਹਾਲਾਂਕਿ ਘਟਨਾ ਤੋਂ ਬਾਅਦ ਇਜ਼ਰਾਇਲੀ ਫੌਜ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਕਿਸੇ ਬੇਗੁਨਾਹ ਨੂੰ ਨਹੀਂ ਮਾਰਿਆ, ਸਗੋਂ ਉਹ ਇਸਲਾਮਿਕ ਜੇਹਾਦ ਅੱਤਵਾਦੀ ਸੰਗਠਨ ਨਾਲ ਸਬੰਧਤ ਅੱਤਵਾਦੀ ਦਸਤੇ ਨੂੰ ਫੜਨ ਲਈ ਜੇਨਿਨ ਗਏ ਸਨ। ਇਸ ਦੇ ਨਾਲ ਹੀ ਸਥਾਨਕ ਲੋਕਾਂ ਦਾ ਦਾਅਵਾ ਹੈ ਕਿ ਇਜ਼ਰਾਇਲੀ ਫੌਜ ਅਕਸਰ ਬੇਕਸੂਰ ਲੋਕਾਂ ਨੂੰ ਨਿਸ਼ਾਨਾ ਬਣਾਉਂਦੀ ਹੈ।