US Cop Jokes About Jaahnavi Kandula Death: ਅਮਰੀਕਾ 'ਚ ਭਾਰਤੀ ਮੂਲ ਦੀ ਲੜਕੀ ਜਾਹਨਵੀ ਕੰਦੂਲਾ (Jaahnavi Kandula) ਨੂੰ ਕਾਰ ਨੇ ਟੱਕਰ ਮਾਰ ਦਿੱਤੀ ਸੀ, ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਇਸ ਹਾਦਸੇ ਦੀ ਫੁਟੇਜ ਸਾਹਮਣੇ ਆਉਣ ਤੋਂ ਬਾਅਦ ਹੰਗਾਮਾ ਮਚ ਗਿਆ ਹੈ। ਦਰਅਸਲ, ਫੁਟੇਜ 'ਚ ਵੇਖਿਆ ਜਾ ਰਿਹਾ ਸੀ ਕਿ ਪੁਲਿਸ ਅਧਿਕਾਰੀ ਜਾਹਨਵੀ ਦੇ ਹਾਦਸੇ ਤੋਂ ਬਾਅਦ ਹੱਸ ਰਹੇ ਸਨ। ਇਸ ਮਾਮਲੇ 'ਚ ਦੋਸ਼ੀ ਪੁਲਿਸ ਅਧਿਕਾਰੀਆਂ ਖਿਲਾਫ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੌਰਾਨ, Northeastern University ਦੇ ਚਾਂਸਲਰ ਨੇ ਐਲਾਨ ਕੀਤਾ ਹੈ ਕਿ ਭਾਰਤੀ ਵਿਦਿਆਰਥੀ ਜਾਹਨਵੀ ਕੰਦੂਲਾ ਨੂੰ ਮਰਣੋਪਰਾਂਤ ਮਾਸਟਰ ਡਿਗਰੀ (posthumous master's degree) ਨਾਲ ਸਨਮਾਨਿਤ ਕੀਤਾ ਜਾਵੇਗਾ।
ਦੱਸਣਯੋਗ ਹੈ ਕਿ ਸਾਊਥ ਲੇਕ ਯੂਨੀਅਨ ਵਿੱਚ ਨੌਰਥ ਈਸਟਰਨ ਯੂਨੀਵਰਸਿਟੀ (Northeastern University) ਦੀ 23 ਸਾਲਾ ਵਿਦਿਆਰਥਣ ਜਾਹਨਵੀ ਕੰਦੂਲਾ ਦੀ ਜਨਵਰੀ ਵਿਚ ਮੌਤ ਹੋ ਗਈ ਸੀ ਜਦੋਂ ਉਹ ਡੈਕਸਟਰ ਐਵੇਨਿਊ ਨਾਰਥ ਅਤੇ ਥਾਮਸ ਸਟਰੀਟ ਨੇੜੇ ਸੈਰ ਕਰ ਰਹੀ ਸੀ। ਇਸ ਦੌਰਾਨ ਉਸ ਨੂੰ ਸਿਆਟਲ ਪੁਲਿਸ ਦੀ ਗੱਡੀ ਨੇ ਟੱਕਰ ਮਾਰ ਦਿੱਤੀ। ਇਸ ਦੇ ਨਾਲ ਹੀ ਕੰਦੂਲਾ ਦੀ ਮਾਸਟਰ ਡਿਗਰੀ ਆਉਣ ਵਾਲੇ ਦਸੰਬਰ 'ਚ ਪੂਰੀ ਹੋਣੀ ਸੀ। ਅਜਿਹੀ ਸਥਿਤੀ ਵਿੱਚ ਯੂਨੀਵਰਸਿਟੀ ਨੇ ਮਰਣੋਪਰਾਂਤ ਡਿਗਰੀ ਪ੍ਰਦਾਨ ਕਰਨ ਦੀ ਯੋਜਨਾ ਬਣਾਈ ਹੈ। ਚਾਂਸਲਰ ਕੇਨੇਥ ਡਬਲਯੂ ਹੈਂਡਰਸਨ ਨੇ ਇੱਕ ਫੇਸਬੁੱਕ ਪੋਸਟ ਰਾਹੀਂ ਇਹ ਜਾਣਕਾਰੀ ਦਿੱਤੀ।
ਇੱਕ ਪੁਲਿਸ ਅਧਿਕਾਰੀ ਦੀ ਬਾਡੀਕੈਮ ਫੁਟੇਜ ਸਾਹਮਣੇ ਆਉਣ ਤੋਂ ਬਾਅਦ ਇਹ ਘਟਨਾ ਫਿਰ ਪ੍ਰਮੁੱਖਤਾ ਪ੍ਰਾਪਤ ਹੋਈ, ਜਿਸ ਵਿੱਚ ਇੱਕ ਹੋਰ ਅਧਿਕਾਰੀ ਵਿਦਿਆਰਥੀ ਦੀ ਮੌਤ ਬਾਰੇ ਅਸੰਵੇਦਨਸ਼ੀਲ ਟਿੱਪਣੀਆਂ ਕਰਦਾ ਦੇਖਿਆ ਗਿਆ। ਸੀਏਟਲ ਟਾਈਮਜ਼ ਅਖਬਾਰ ਨੇ ਸੋਮਵਾਰ ਨੂੰ ਰਿਪੋਰਟ ਦਿੱਤੀ ਕਿ ਕੰਦੂਲਾ ਦੀ ਮੌਤ ਹੋ ਗਈ ਜਦੋਂ ਪੁਲਿਸ ਅਧਿਕਾਰੀ ਕੇਵਿਨ ਡੇਵ ਇੱਕ ਓਵਰਡੋਜ਼ ਦੀ ਰਿਪੋਰਟ ਦਾ ਜਵਾਬ ਦਿੰਦੇ ਹੋਏ ਤੇਜ਼ ਰਫਤਾਰ ਕਰ ਰਿਹਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ