Joe Biden On Pakistan: ਅਮਰੀਕੀ ਰਾਸ਼ਟਰਪਤੀ ਜੋ ਬਾਈਡੇਨ ਨੇ ਪਾਕਿਸਤਾਨ ਨੂੰ ਤਾੜਨਾ ਕੀਤੀ ਹੈ। ਉਨ੍ਹਾਂ ਨੇ ਪਾਕਿਸਤਾਨ ਨੂੰ ਦੁਨੀਆ ਦਾ ਸਭ ਤੋਂ ਖ਼ਤਰਨਾਕ ਦੇਸ਼ ਦੱਸਿਆ ਹੈ। ਅਮਰੀਕੀ ਰਾਸ਼ਟਰਪਤੀ ਜੋ ਬਾਈਡੇਨ ਨੇ ਡੈਮੋਕ੍ਰੇਟਿਕ ਕਾਂਗਰੇਸ਼ਨਲ ਕੈਂਪੇਨ ਕਮੇਟੀ ਦੇ ਸਵਾਗਤ ਸਮਾਰੋਹ 'ਚ ਕਿਹਾ, ''ਮੈਨੂੰ ਲੱਗਦਾ ਹੈ ਕਿ ਪਾਕਿਸਤਾਨ ਸ਼ਾਇਦ ਦੁਨੀਆ ਦੇ ਸਭ ਤੋਂ ਖ਼ਤਰਨਾਕ ਦੇਸ਼ਾਂ 'ਚੋਂ ਇਕ ਹੈ। ਬਾਈਡੇਨ ਨੇ ਇਹ ਵੀ ਕਿਹਾ ਕਿ ਪਾਕਿਸਤਾਨ ਕੋਲ ਪਰਮਾਣੂ ਹਥਿਆਰ ਹਨ, ਪਰ ਬਿਖਰਾਵ ਹੈ।


ਦੋਵੇਂ ਦੇਸ਼ ਭਾਈਵਾਲ ਹਨ'


ਇਸ ਤੋਂ ਪਹਿਲਾਂ ਅਮਰੀਕਾ ਨੇ ਭਾਰਤ ਅਤੇ ਪਾਕਿਸਤਾਨ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਸੀ। ਵ੍ਹਾਈਟ ਹਾਊਸ ਦੇ ਅਧਿਕਾਰੀਆਂ ਨੇ ਕਿਹਾ ਸੀ ਕਿ ਅਮਰੀਕਾ ਭਾਰਤ ਅਤੇ ਪਾਕਿਸਤਾਨ ਦੋਵਾਂ ਦੇਸ਼ਾਂ ਨਾਲ ਆਪਣੇ ਸਬੰਧਾਂ ਨੂੰ ਇੱਕ ਨਜ਼ਰੀਏ ਤੋਂ ਨਹੀਂ ਦੇਖਦਾ, ਦੋਵੇਂ ਵੱਖ-ਵੱਖ ਤਰੀਕਿਆਂ ਨਾਲ ਅਮਰੀਕਾ ਦੇ ਭਾਈਵਾਲ ਹਨ।


ਐੱਫ-16 ਜਹਾਜ਼ਾਂ ਲਈ ਦਿੱਤੇ ਪੈਕੇਜ 'ਤੇ ਚੁੱਕੇ ਸੀ ਸਵਾਲ 


ਬਾਈਡੇਨ ਪ੍ਰਸ਼ਾਸਨ ਦਾ ਇਹ ਬਿਆਨ ਅਜਿਹੇ ਸਮੇਂ 'ਚ ਆਇਆ ਹੈ ਜਦੋਂ ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਪਾਕਿਸਤਾਨ ਨੂੰ ਤਾਜ਼ਾ ਅਮਰੀਕੀ F-16 ਸੁਰੱਖਿਆ ਸਹਾਇਤਾ ਪ੍ਰਦਾਨ ਕਰਨ ਦੇ ਅਮਰੀਕਾ ਦੇ ਫੈਸਲੇ 'ਤੇ ਸਵਾਲ ਖੜ੍ਹੇ ਕੀਤੇ ਸਨ। ਵਿਦੇਸ਼ ਮੰਤਰੀ ਨੇ ਅਮਰੀਕਾ ਦੀ ਇਸ ਦਲੀਲ 'ਤੇ ਸਵਾਲ ਉਠਾਇਆ ਸੀ ਕਿ ਪਾਕਿਸਤਾਨ ਨੂੰ F-16 ਲੜਾਕੂ ਜਹਾਜ਼ਾਂ ਦੇ ਰੱਖ-ਰਖਾਅ ਨਾਲ ਸਬੰਧਤ ਪੈਕੇਜ ਅੱਤਵਾਦ ਨਾਲ ਲੜਨ ਲਈ ਹੈ।


'ਤੁਸੀਂ ਇਹ ਕਹਿ ਕੇ ਕਿਸੇ ਨੂੰ ਮੂਰਖ ਨਹੀਂ ਬਣਾ ਰਹੇ'


ਜੈਸ਼ੰਕਰ ਨੇ ਕਿਹਾ ਸੀ ਕਿ ਹਰ ਕੋਈ ਜਾਣਦਾ ਹੈ ਕਿ F-16 ਲੜਾਕੂ ਜਹਾਜ਼ਾਂ ਦੀ ਵਰਤੋਂ ਕਿੱਥੇ ਅਤੇ ਕਿਸ ਦੇ ਖ਼ਿਲਾਫ਼ ਕੀਤੀ ਜਾਂਦੀ ਹੈ। ਭਾਰਤੀ-ਅਮਰੀਕੀਆਂ ਨਾਲ ਗੱਲਬਾਤ ਦੌਰਾਨ ਇੱਕ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ, 'ਤੁਸੀਂ ਇਹ ਗੱਲਾਂ ਕਹਿ ਕੇ ਕਿਸੇ ਨੂੰ ਮੂਰਖ ਨਹੀਂ ਬਣਾ ਰਹੇ।'


ਭਾਰਤ ਨੇ ਕਸ਼ਮੀਰ ਮੁੱਦੇ 'ਤੇ ਪਾਕਿਸਤਾਨ 'ਤੇ ਨਿਸ਼ਾਨਾ ਸਾਧਿਆ 


ਹਾਲ ਹੀ 'ਚ ਸੰਯੁਕਤ ਰਾਸ਼ਟਰ ਮਹਾਸਭਾ 'ਚ ਵਿਸ਼ੇਸ਼ ਸੈਸ਼ਨ ਦੌਰਾਨ ਪਾਕਿਸਤਾਨ ਨੇ ਇੱਕ ਵਾਰ ਫਿਰ ਕਸ਼ਮੀਰ ਦਾ ਰਾਗ ਅਲਾਪਿਆ ਹੈ। ਭਾਰਤ ਨੇ ਬੁੱਧਵਾਰ (12 ਅਕਤੂਬਰ) ਨੂੰ ਰੂਸ-ਯੂਕਰੇਨ ਸੰਘਰਸ਼ ਨੂੰ ਲੈ ਕੇ ਸੰਯੁਕਤ ਰਾਸ਼ਟਰ ਮਹਾਸਭਾ 'ਚ ਚਰਚਾ ਦੌਰਾਨ ਕਸ਼ਮੀਰ ਦਾ ਮੁੱਦਾ ਚੁੱਕਣ 'ਤੇ ਪਾਕਿਸਤਾਨ 'ਤੇ ਨਿਸ਼ਾਨਾ ਸਾਧਿਆ। ਭਾਰਤ ਨੇ ਪਾਕਿਸਤਾਨ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਸਲਾਮਾਬਾਦ ਦੇ ਅਜਿਹੇ ਬਿਆਨ ਅੰਤਰਰਾਸ਼ਟਰੀ ਭਾਈਚਾਰੇ ਦੀ "ਸਮੂਹਿਕ ਨਿਰਾਦਰੀ" ਦੇ ਹੱਕਦਾਰ ਹਨ।