Pakistan News: ਪਾਕਿਸਤਾਨ ਵਿੱਚ ਇੱਕ ਹੋਰ ਹਾਈ ਪ੍ਰੋਫਾਈਲ ਕਤਲ ਹੋਇਆ ਹੈ। ਜਾਣਕਾਰੀ ਅਨੁਸਾਰ, ਅਣਪਛਾਤੇ ਹਮਲਾਵਰਾਂ ਨੇ ਕਵੇਟਾ ਵਿੱਚ ਜਮੀਅਤ ਉਲੇਮਾ-ਏ-ਇਸਲਾਮ (JUI) ਦੇ ਸੀਨੀਅਰ ਨੇਤਾ ਮੁਫਤੀ ਅਬਦੁਲ ਬਾਕੀ ਨੂਰਜ਼ਈ (Mufti Abdul Baqi Noorzai) ਦੀ ਹੱਤਿਆ ਕਰ ਦਿੱਤੀ ਹੈ। ਨੂਰਜ਼ਈ ਨੂੰ ਕਵੇਟਾ ਹਵਾਈ ਅੱਡੇ ਨੇੜੇ ਗੋਲੀ ਮਾਰ ਦਿੱਤੀ ਗਈ। 


ਜਾਣਕਾਰੀ ਮੁਤਾਬਕ, ਇਹ ਹਮਲਾ ਅਣਪਛਾਤੇ ਹਮਲਾਵਰਾਂ ਵੱਲੋਂ ਕੀਤਾ ਗਿਆ ਹੈ। ਇਸ ਹਮਲੇ ਵਿੱਚ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਜਿਸ ਤੋਂ ਬਾਅਦ ਉਸਨੂੰ ਹਸਪਤਾਲ ਲਿਜਾਇਆ ਗਿਆ ਪਰ ਇਲਾਜ ਦੌਰਾਨ ਉਸਦੀ ਮੌਤ ਹੋ ਗਈ।  ਹਸਪਤਾਲ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਕਿ ਮੁਫਤੀ ਦੀ ਗੰਭੀਰ ਸੱਟਾਂ ਕਾਰਨ ਮੌਤ ਹੋ ਗਈ। ਸੁਰੱਖਿਆ ਬਲਾਂ ਨੇ ਇਸ ਹਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।



ਤੁਹਾਨੂੰ ਦੱਸ ਦੇਈਏ ਕਿ ਪਿਛਲੇ ਤਿੰਨ ਸਾਲਾਂ ਵਿੱਚ ਪਾਕਿਸਤਾਨ ਤੇ ਪੀਓਕੇ ਵਿੱਚ ਅਣਪਛਾਤੇ ਬੰਦੂਕਧਾਰੀਆਂ ਨੇ ਲਸ਼ਕਰ-ਏ-ਤੋਇਬਾ, ਜੈਸ਼-ਏ-ਮੁਹੰਮਦ ਅਤੇ ਹਿਜ਼ਬੁਲ ਮੁਜਾਹਿਦੀਨ ਦੇ ਇੱਕ ਦਰਜਨ ਤੋਂ ਵੱਧ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ।


ਤੁਹਾਨੂੰ ਦੱਸ ਦੇਈਏ ਕਿ ਐਤਵਾਰ ਨੂੰ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ ਮੋਸਟ ਵਾਂਟੇਡ ਅੱਤਵਾਦੀ ਅਬੂ ਕਤਲ ਸਿੰਘੀ ਨੂੰ ਪਾਕਿਸਤਾਨ ਵਿੱਚ ਮਾਰ ਦਿੱਤਾ ਗਿਆ ਸੀ। ਅਬੂ ਕਤਾਲ ਨੂੰ ਸ਼ਨੀਵਾਰ ਰਾਤ 8 ਵਜੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਉਸਨੇ ਭਾਰਤ ਵਿੱਚ ਕਈ ਵੱਡੇ ਹਮਲੇ ਵੀ ਕੀਤੇ ਸਨ। ਐਨਆਈਏ ਨੇ ਉਸਨੂੰ ਲੋੜੀਂਦਾ ਘੋਸ਼ਿਤ ਕੀਤਾ ਸੀ। ਉਸਨੂੰ ਹਾਫਿਜ਼ ਸਈਦ ਦਾ ਕਰੀਬੀ ਮੰਨਿਆ ਜਾਂਦਾ ਹੈ।


ਜ਼ਿਕਰ ਕਰ ਦਈਏ ਕਿ ਕਿ ਪਾਕਿਸਤਾਨ ਵਿੱਚ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਅੱਤਵਾਦੀ ਹਮਲੇ ਹੋ ਰਹੇ ਹਨ। ਐਤਵਾਰ ਨੂੰ ਕਵੇਟਾ ਤੋਂ ਤਫ਼ਤਾਨ ਜਾ ਰਹੇ ਫੌਜ ਦੇ ਕਾਫਲੇ 'ਤੇ ਅੱਤਵਾਦੀ ਹਮਲਾ ਹੋਇਆ, ਜਿਸ ਵਿੱਚ ਸੱਤ ਫੌਜੀ ਮਾਰੇ ਗਏ ਜਦੋਂ ਕਿ 21 ਜ਼ਖਮੀ ਹੋ ਗਏ। ਇਸ ਹਮਲੇ ਦੀ ਜ਼ਿੰਮੇਵਾਰੀ ਲੈਂਦੇ ਹੋਏ, ਬਲੋਚ ਲਿਬਰੇਸ਼ਨ ਆਰਮੀ (BLA) ਨੇ 90 ਪਾਕਿਸਤਾਨੀ ਸੈਨਿਕਾਂ ਦੀ ਮੌਤ ਦਾ ਦਾਅਵਾ ਕੀਤਾ।



ਇਸ ਤੋਂ ਪਹਿਲਾਂ, 11 ਮਾਰਚ ਨੂੰ, ਕਵੇਟਾ ਤੋਂ ਪੇਸ਼ਾਵਰ ਜਾ ਰਹੀ ਜਾਫਰ ਐਕਸਪ੍ਰੈਸ ਨੂੰ ਬੀਐਲਏ ਦੇ ਬਾਗੀਆਂ ਨੇ ਹਾਈਜੈਕ ਕਰ ਲਿਆ ਸੀ। ਇਹ ਰੇਲਗੱਡੀ ਦੁਪਹਿਰ 1.30 ਵਜੇ ਸਿੱਬੀ ਪਹੁੰਚਣੀ ਸੀ। ਪਰ ਹਮਲਾ ਬੋਲਾਨ ਦੇ ਮਸ਼ਫਾਕ ਸੁਰੰਗ ਵਿੱਚ ਹੋਇਆ। ਇਹ ਹਮਲਾ ਬੀ.ਐਲ.ਏ. ਨੇ ਪੂਰੀ ਯੋਜਨਾਬੰਦੀ ਨਾਲ ਕੀਤਾ ਸੀ। ਬੀਐਲਏ ਦੇ ਲੜਾਕੇ ਪਹਿਲਾਂ ਹੀ ਉਡੀਕ ਵਿੱਚ ਬੈਠੇ ਸਨ। ਹਮਲੇ ਲਈ, ਬੀਐਲਏ ਨੇ ਆਪਣੇ ਸਭ ਤੋਂ ਘਾਤਕ ਲੜਾਕੂ ਮਜੀਦ ਬ੍ਰਿਗੇਡ ਅਤੇ ਫਤਿਹ ਤਿਆਰ ਕੀਤੇ ਸਨ।